Monday, February 2, 2026

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

Date:

spot_img

ਚੰਡੀਗੜ੍ਹ, 31 ਜਨਵਰੀ:ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ, ਜਿਸ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਦਾ ਹੈ, 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਕਰਵਾਏ ਜਾਣ ਵਾਲੇ ‘ਗਰੀਨ ਸਕੂਲ ਅਵਾਰਡ ਸਮਾਰੋਹ’ ਦੌਰਾਨ ਦਿੱਤਾ ਜਾਵੇਗਾ।ਇਹ ਪੁਰਸਕਾਰ ਸਕੂਲੀ ਭਾਈਚਾਰਿਆਂ ਦਰਮਿਆਨ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੇ ਮਿਸਾਲੀ ਯਤਨਾਂ ਦਾ ਨਤੀਜਾ ਹੈ, ਜੋ ਦੇਸ਼ ਵਿਆਪੀ ਪਹਿਲਕਦਮੀ ਵਿੱਚ ਸੂਬੇ ਦੀ ਭੂਮਿਕਾ ਨੂੰ ਹੋਰ ਮਜ਼ਬੂਤ ​​ਕਰੇਗਾ।

ਇਹ ਵੀ ਪੜ੍ਹੋ ਪੰਜਾਬ ’ਚ ਭਿਆਨਕ ਸੜਕ ਹਾਦਸਾ, 9 ਵੇਟਰਾਂ ਦੀ ਦਰਦਨਾਕ ਮੌ+ਤ, ਦੋ ਦਰਜ਼ਨ ਦੇ ਕਰੀਬ ਜਖ਼ਮੀ

ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ। ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ। ਇਹ ਪ੍ਰੋਗਰਾਮ ਸਕੂਲਾਂ ਨੂੰ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਅਪਣਾਉਣ, ਢੁਕਵੇਂ ਤਰੀਕੇ ਨਾਲ ਸਰੋਤ ਪ੍ਰਬੰਧਨ ਅਤੇ ਵਾਤਾਵਰਣ ‘ਤੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਵਧੇਰੇ ਸਸ਼ਕਤ ਬਣਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...