PSPCL ਦਾ Dy ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

ਹੁਸ਼ਿਆਰਪੁਰ, 1 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਡਿਵੀਜ਼ਨ ਦਫ਼ਤਰ, ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ, ਪਿੰਡ ਹਰਦੋਥਲਾ, ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਕੇਂਦਰੀ ਬਜ਼ਟ ’ਚ ਕਿਸਾਨਾਂ ਲਈ ਹੋਏ ਕਈ ਐਲਾਨ ਪਰ MSP ਦੀ ਕਾਨੂੰਨੀ ਗਰੰਟੀ ਅਤੇ ਕਰਜ਼ ਮੁਆਫ਼ੀ ਬਾਰੇ ਧਾਰੀ ਚੁੱਪੀ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਡਿਪਟੀ ਚੀਫ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਰਕਮ ਮੁਲਜ਼ਮ ਲਾਈਨਮੈਨ ਕੇਵਲ ਸ਼ਰਮਾ ਨੂੰ ਸੌਂਪਣ ਲਈ ਕਿਹਾ।ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਹੁਸ਼ਿਆਰਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...