ਪਟਿਆਲਾ, 2 ਫ਼ਰਵਰੀ:ਬਸੰਤ ਪੰਚਮੀ ਦੇ ਦਿਹਾੜੇ ‘ਤੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਮਨਦੀਪ ਸਿੰਘ ਸਿੱਧੂ ਨੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ। ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ,
ਇਹ ਵੀ ਪੜ੍ਹੋ Delhi Elections: ਸਿਕਾਇਤ ਲੈ ਕੇ ਗਏ ਆਪ ਆਗੂਆਂ ਤੇ ਵਲੰਟੀਅਰਾਂ ਨੂੰ ਪੁਲਿਸ ਨੇ ਥਾਣੇ ਡੱਕਿਆ, ਮੌਕੇ ’ਤੇ ਪੁੱਜੇ ਮੰਤਰੀ
ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ।ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ।ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ।
ਇਹ ਵੀ ਪੜ੍ਹੋ ਬਠਿੰਡਾ ਵਿਖੇ ਤਾਇਨਾਤ PSPCL ਦਾ JE 7000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ। ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਬਸੰਤ ਪੰਚਮੀ ਮੌਕੇ DIG ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 727 ਪੁਲਿਸ ਕਰਮਚਾਰੀਆਂ ਨੂੰ ਦਿੱਤੀ ਤਰੱਕੀ"