ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

Date:

spot_img

👉ਹੁਣ ਤੱਕ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਮੌਕੇ ਉੱਤੇ ਹੀ ਸੌਂਪੇ ਜਾ ਚੁੱਕੇ ਹਨ ਕਲੀਅਰੈਂਸ ਸਰਟੀਫਿਕੇਟ
👉ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਇਹ ਜਾਣਕਾਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਪ੍ਰੋਮੋਟਰਾਂ/ਡਿਵੈਲਪਰਾਂ ਦੇ ਕੰਮਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਲਈ ਕੈਂਪ ਲਗਾ ਕੇ ਮੌਕੇ ਉਤੇ ਕਲੀਅਰੈਂਸ ਸਰਟੀਫਿਕੇਟ ਦੇਣ ਦੀ ਸ਼ੁਰੂਆਤ ਕੀਤੀ ਹੈ। ਹੁਣ ਤੱਕ ਲਗਾਏ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਸੌਂਪੇ ਗਏ ਹਨ।

ਇਹ ਵੀ ਪੜ੍ਹੋ ਚੋਣ ਮੰਚ ‘ਤੇ ਮੀਕਾ ਸਿੰਘ ਅਤੇ ਰਾਘਵ ਚੱਢਾ ਦੀ ਸ਼ਾਨਦਾਰ ਜੁਗਲਬੰਦੀ, ਲੋਕਾਂ ਨੇ ਵਜਾਈਆਂ ਤਾੜੀਆਂ

ਹੁਣ ਤੀਜਾ ਕੈਂਪ ਲਗਾ ਕੇ ਹੋਰ ਸਰਟੀਫਿਕੇਟ ਦਿੱਤੇ ਜਾਣਗੇ ਜਿਸ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ।ਮੁੰਡੀਆ ਨੇ ਕਿਹਾ ਕਿ ਕੈਂਪ ਵਿੱਚ ਵੱਖ-ਵੱਖ ਵਿਕਾਸ ਅਥਾਰਟੀਆਂ ਨਾਲ ਸਬੰਧਤ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਦੇ ਸਰਟੀਫਿਕੇਟ ਸੌਂਪੇ ਜਾਂਦੇ ਜਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...