Punjab News: ਲੰਘੀ ਇੱਕ ਫ਼ਰਵਰੀ ਤੋਂ ਸੂਬੇ ਭਰ ਵਿਚ ਸ਼ੁਰੂ ਹੋਈ ਧੁੰਦ ਦਾ ਕਹਿਰ ਹੁਣ ਹੋਰ ਵਧਣ ਲੱਗਿਆ ਹੈ। ਪਿਛਲੇ ਤਿੰਨ ਦਿਨਾਂ ਪੈ ਰਹੀ ਇਸ ਧੁੰਦ ਕਾਰਨ ਵਿਜ਼ੀਬਿਲਟੀ ਵੀ ਲਗਾਤਾਰ ਘਟਦੀ ਜਾ ਰਹੀ ਹੈ। ਮੌਸਮ ਮਾਹਰਾਂ ਨੇ ਦਾਅਵਾ ਕੀਤਾ ਹੈਕਿ ਅੱਜ ਸੋਮਵਾਰ ਨੂੰ ਇਹ ਹੋਰ ਘਟ ਕੇ ਸਿਰਫ਼ 50 ਮੀਟਰ ਤੱਕ ਹੀ ਸੀਮਤ ਰਹਿ ਸਕਦੀ ਹੈ। ਇਸਤੋਂ ਇਲਾਵਾ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ Moga police ਵੱਲੋਂ ਮੁਕਾਬਲੇ ਤੋਂ ਬਾਅਦ ਕਾਰ ਖੋਹਣ ਵਾਲੇ ਬਦਮਾਸ਼ ਕਾਬੂ, ਇੱਕ ਜ਼ਖਮੀ
ਇਸਤੋਂ ਇਲਾਵਾ ਤਾਪਮਾਨ ’ਚ ਹੋਰ ਗਿਰਾਵਟ ਆਊਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਮੌਸਮ ’ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਤੇ ਧੁੰਦ ਦਾ ਕਹਿਰ ਵੀ ਵਧ ਰਿਹਾ। ਵਧਦੀ ਧੁੰਦ ਦੇ ਕਾਰਨ ਸੜਕ ਹਾਦਸਿਆਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ। ਮੌਸਮ ਵਿਭਾਗ ਨੇ ਇਹ ਵੀ ਭਵਿੱਖ ਬਾਣੀ ਕੀਤੀ ਹੈ ਕਿ ਮਾਲਵਾ ਪੱਟੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite