Delhi News: ਪੂਰੇ ਦੇਸ਼ ਦੀਆਂ ਨਜ਼ਰਾਂ ਦਾ ਕੇਂਦਰ ਬਿੰਦੂ ਬਣੀਆਂ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਚੋਣ ਨਿਯਮਾਂ ਦੇ ਮੁਤਾਬਕ ਅੱਜ ਸ਼ਾਮ 5 ਵਜੇ ਤੋਂ ਬਾਅਦ ਜਨਤਕ ਤੌਰ ‘ਤੇ ਪ੍ਰਚਾਰ ਬੰਦ ਹੋ ਜਾਵੇਗਾ। ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਦੇ ਲਈ ਬੁੱਧਵਾਰ 5 ਫਰਵਰੀ ਨੂੰ ਵੋਟਾਂ ਪੈਣਗੀਆਂ। ਜਦੋਂ ਕਿ ਚੋਣ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਚੋਣ ਪ੍ਰਚਾਰ ਦੇ ਅੱਜ ਆਖਰੀ ਦਿਨ ਸਾਰੀਆਂ ਹੀ ਸਿਆਸੀ ਧਿਰਾਂ ਵੱਲੋਂ ਵੱਡੀਆਂ ਸਿਆਸੀ ਰੈਲੀਆਂ ਅਤੇ ਰੋਡ ਸ਼ੋਅਜ਼ ਕੱਢ ਕੇ ਆਪਣੇ ਹੱਕ ਵਿੱਚ ਮਾਹੌਲ ਬਣਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਪੰਜਾਬ ’ਚ ਧੁੰਦ ਦਾ ਕਹਿਰ ਵਧਿਆ, ਵਿਜ਼ੀਬਿਲਟੀ ਹੋਰ ਘਟੀ ਤੇ ਬੱਦਲਵਾਈ ਦੇ ਆਸਾਰ
ਦਿੱਲੀ ਤੋਂ ਇਲਾਵਾ ਨਾਲ ਲੱਗਦੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਾਹਿਤ ਕਈ ਹੋਰਨਾਂ ਰਾਜਾਂ ਤੋਂ ਵੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਥੇ ਚੋਣ ਮੈਦਾਨ ਵਿੱਚ ਡਟੇ ਹੋਏ ਹਨ। ਚੋਣ ਪ੍ਰਚਾਰ ਖਤਮ ਹੁੰਦੇ ਹੀ ਬਾਹਰਲੇ ਰਾਜਾਂ ਤੋਂ ਆਏ ਇਹਨਾਂ ਆਗੂਆਂ ਤੇ ਵਰਕਰਾਂ ਨੂੰ ਦਿੱਲੀ ਛੱਡਣੀ ਪਏਗੀ। ਜ਼ਿਕਰ ਯੋਗ ਹੈ ਕਿ ਇਹਨਾਂ ਚੋਣਾਂ ਦੇ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਸਖਤ ਟੱਕਰ ਬਣੀ ਹੋਈ ਹੈ। ਆਮ ਆਦਮੀ ਪਾਰਟੀ ਆਪਣੇ ਤੌਰ ‘ਤੇ 2005 ਤੋਂ ਦਿੱਲੀ ਦੀ ਸੱਤਾ ‘ਤੇ ਕਾਬਜ ਚੱਲੀ ਆ ਰਹੀ ਹੈ। ਬੇਸ਼ੱਕ ਇਸ ਵਾਰ ਕਾਂਗਰਸ ਵੱਲੋਂ ਵੀ ਮੁਕਾਬਲੇ ਵਿੱਚ ਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਸਿਆਸੀ ਮਾਹਰਾਂ ਦਾ ਕਹਿਣਾ ਹੈ ਆਪ ਅਤੇ ਭਾਜਪਾ ਵੱਲੋਂ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਵਾਹ ਲਾਈ ਜਾ ਰਹੀ।
ਇਹ ਵੀ ਪੜ੍ਹੋ Moga police ਵੱਲੋਂ ਮੁਕਾਬਲੇ ਤੋਂ ਬਾਅਦ ਕਾਰ ਖੋਹਣ ਵਾਲੇ ਬਦਮਾਸ਼ ਕਾਬੂ, ਇੱਕ ਜ਼ਖਮੀ
ਇੱਥੇ ਦੱਸਣਾ ਬਣਦਾ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਇੱਕਪਾਸੜ ਜਿੱਤ ਹਾਸਿਲ ਕੀਤੀ ਸੀ। ਇਸ ਵਾਰ ਵੀ ਵੋਟਰਾਂ ਨੂੰ ਆਪਣੇ ਹੱਕ ਵਿੱਚ ਬਣਾਈ ਰੱਖਣ ਲਈ ਆਪ ਵੱਲੋਂ ਕਈ ਵੱਡੀਆਂ ਰਿਆਇਤਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਵਿੱਚ ਹਰ ਮਹਿਲਾ ਨੂੰ ਮਹੀਨਾਵਾਰ 2100-2100 ਰੁਪਏ ਦੇਣ, 60 ਸਾਲ ਦੇ ਉੱਪਰ ਤੋਂ ਬਜ਼ੁਰਗਾਂ ਦਾ ਮੁਫਤ ਇਲਾਜ ਸਹਿਤ ਹੋਰ ਐਲਾਨ ਕੀਤੇ ਗਏ ਹਨ। ਦੂਜੇ ਪਾਸੇ ਭਾਜਪਾ ਵੱਲੋਂ ਵੀ ਕਈ ਐਲਾਨ ਕੀਤੇ ਗਏ ਹਨ। ਹੁਣ ਦੇਖਣਾ ਹੋਵੇਗਾ ਕਿ 5 ਫਰਵਰੀ ਨੂੰ ਦਿੱਲੀ ਦੇ ਵੋਟਰ ਕਿਸ ਧਿਰ ਨੂੰ ਆਪਣਾ ਅਸ਼ੀਰਵਾਦ ਦਿੰਦੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "Delhi assembly election: ਪ੍ਰਚਾਰ ਦਾ ਅੱਜ ਆਖਰੀ ਦਿਨ, ਸਾਰੀਆਂ ਧਿਰਾਂ ਲਾਉਣਗੀਆਂ ਪੂਰਾ ਜੋਰ"