Thursday, April 16, 2026
spot_img
spot_img

ਖਾਲਸਾ ਸਕੂਲ ‘ਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ, MLA ਜਗਰੂਪ ਸਿੰਘ ਗਿੱਲ ਨੇ ਵੰਡੇ ਇਨਾਮ

Date:

spot_img

Bathinda News: ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬਠਿੰਡਾ ਸ਼ਹਿਰੀ ਹਲਕੇ ਦੇ ਐਮ.ਐੱਲ.ਏ ਜਗਰੂਪ ਸਿੰਘ ਗਿੱਲ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਕੂਲ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਸਬ ਇੰਸਪੈਕਟਰ ਜਤਿੰਦਰ ਸਿੰਘ ਬਰਾੜ ਨੇ ਸਕੂਲ ਨੂੰ 11000 ਰੁਪਏ ਦਿੱਤੇ। ਵਿਦਿਆਰਥੀਆਂ ਨੇ ਵਿੱਦਿਅਕ ਖੇਤਰ ਧਾਰਮਿਕ ਖੇਤਰ, ਸੱਭਿਆਚਾਰਕ ਖੇਤਰ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਅਤੇ ਹੋਣਹਾਰ ਅਧਿਆਪਕ ਸਾਹਿਬਾਨ ਗੁਰਿੰਦਰ ਕੌਰ,ਗੁਰਪਿੰਦਰ ਕੌਰ, ਬਲਜੀਤ ਕੌਰ ਕਲਰਕ ਨੂੰ ਐਮ.ਅੱੈਲ.ਏ ਜਗਰੂਪ ਸਿੰਘ ਗਿੱਲ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  Delhi assembly election: ਪ੍ਰਚਾਰ ਦਾ ਅੱਜ ਆਖਰੀ ਦਿਨ, ਸਾਰੀਆਂ ਧਿਰਾਂ ਲਾਉਣਗੀਆਂ ਪੂਰਾ ਜੋਰ

ਇਸ ਮੌਕੇ ਤੇ ਬਠਿੰਡਾ ਦੀਆਂ ਰਾਜਨੀਤਿਕ, ਸਮਾਜ ਸੇਵੀ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਪ੍ਰਿੰਸੀਪਲ ਜਗਤਾਰ ਸਿੰਘ ਬਰਾੜ ਵੱਲੋਂ ਸਾਰੀਆਂ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਧੰਨਵਾਦ ਕੀਤਾ ਗਿਆ।ਪਰਮਜੀਤ ਕੌਰ ,ਕਮਲੇਸ਼ ਕੁਮਾਰੀ,ਮਨਜੀਤ ਕੌਰ, ਰਾਜਪਾਲ ਸਿੰਘ ,ਲਾਭ ਸਿੰਘ ਅਤੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਕੀਤੇ ਗਏ ਪ੍ਰੋਗਰਾਮ ਵਿੱਚ ਅਹਿਮ ਭੂਮਿਕਾ ਨਿਭਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....