ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ
Chandigarh News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ।
ਇਹ ਵੀ ਪੜ੍ਹੋ ਦਿੱਲੀ ਨੇ ਫੈਸਲਾ ਕਰ ਲਿਆ ਹੈ: ਅਰਵਿੰਦ ਕੇਜਰੀਵਾਲ ਚੌਥੀ ਵਾਰ ਮੁੱਖ ਮੰਤਰੀ ਬਣਨਗੇ – ਭਗਵੰਤ ਮਾਨ
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ Delhi assembly election: ਪ੍ਰਚਾਰ ਦਾ ਅੱਜ ਆਖਰੀ ਦਿਨ, ਸਾਰੀਆਂ ਧਿਰਾਂ ਲਾਉਣਗੀਆਂ ਪੂਰਾ ਜੋਰ
ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬਜੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ"