Friday, April 17, 2026
spot_img
spot_img

ਮਾਨਯੋਗ ਜਸਟਿਸ ਮਨੀਸ਼ਾ ਬੱਤਰਾ ਨੇ ਵੱਖ-ਵੱਖ ਥਾਵਾਂ ਤੇ ਕੀਤਾ ਨਿਰੀਖਣ

Date:

spot_img

Muktsar News:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ 01 ਫਰਵਰੀ 2025 ਤੋਂ 03 ਫਰਵਰੀ 2025 ਤੱਕ ਸੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 01.02.2025 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ ਗਈ ਅਤੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ ਇਸ ਮੌਕੇ ਬਾਰ ਪ੍ਰਧਾਨ ਵੱਲੋਂ ਸਮੇਤ ਵਕੀਲ ਸਹਿਬਾਨਾਂ ਵੱਲ਼ੋ ਨਿੱਘਾ ਸਵਾਗਤ ਕੀਤਾ ਗਿਆ।ਮਲੋਟ ਬਾਰ ਵੱਲੋਂ ਆਪਣੇ ਚੈਬਰਾ ਦਾ ਨੀਹ ਪੱਥਰ ਅਤੇ ਉਦਘਾਟਨ ਕਰਵਾਇਆ ਗਿਆ। 02 ਫਰਵਰੀ 2025 ਨੂੰ ਮਾਨਯੋਗ ਇੰਸਪੈਕਟਿੰਗ ਜੱਜ ਸਾਹਿਬ ਵੱਲੋ ਜਿਲ੍ਹਾ ਜੇਲ੍ਹ ਦਾ ਦੋਰਾ ਕਰਕੇ ਜੇਲ ਦਾ ਨਿਰੀਖਣ ਕੀਤਾ ਗਿਆ ਇਸ ਮੌਕੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸਕਿਲਾਂ ਸੁਣੀਆਂ ਗਈਆ ਅਤੇ ਜਲਦ ਹੀ ਉਹਨਾਂ ਦਾ ਨਿਪਟਾਰਾ ਕਰਨ ਦਾ ਅਸਵਾਸ਼ਨ ਦਿੱਤਾ ਗਿਆ।ਜੇਲ੍ਹ ਦੌਰੇ ਦੌਰਾਨ ਜੇਲ ਵਿੱਚ ਬਣੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਲੀਨਿਕ ਦਾ ਨਿਰੀਖਣ ਕੀਤਾ ਗਿਆ

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 140 ਮੋਬਾਇਲ ਫੋਨ ਮਾਲਕਾਂ ਹਵਾਲੇ ਕੀਤੇ

ਇਸ ਦੌਰਾਨ ਜਿਲ੍ਹਾ ਸਿਵਲ ਸਰਜਨ ਵੱਲੋਂ ਵੱਖ ਵੱਖ ਡਾਕਟਰਾਂ ਦੀ ਟੀਮ ਵੱਲੋ ਮੈਡੀਕਲ ਕੈਂਪ ਲਗਾਇਆ ਗਿਆ ਸੀ, ਡਾਕਟਰੀ ਟੀਮ ਵੱਲੋਂ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਦਾ ਚੈੱਕਅੱਪ ਕਰਕੇ ਲੋੜ ਅਨੁਸਾਰ ਦਵਾਈ ਦਿੱਤੀ ਗਈ, ਉਸ ਉਪਰੰਤ ਉਹਨਾਂ ਵੱਲੋਂ ਜਿਲਾ ਜੇਲ ਵਿੱਚ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਉਸ ਉਪਰੰਤ ਜਿਲਾ ਜੇਲ ਵਿੱਚ ਪੌਦਾ ਵੀ ਲਗਾਇਆ ਗਿਆ ਅਤੇ ਕੈਦੀਆਂ/ਹਵਾਲਾਤੀਆਂ ਵੱਲੋਂ ਕਰਵਾਏ ਗਏ ਰੰਗਾਰੰਗ ਪ੍ਰੋਗਰਾਮ/ਖੇਡਾ ਵਿੱਚ ਵੀ ਭਾਗ ਲਿਆ ਗਿਆ। ਉਹਨਾਂ ਵੱਲੋਂ ਕੈਦੀਆਂ/ਹਵਾਲਾਤੀਆਂ ਵੱਖ ਵੱਖ ਤਰ੍ਹਾ ਦੇ ਕੀਤੇ ਗਏ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ ਗਈ ਅਤੇ ਮਾਨਯੋਗ ਜਸਟਿਸ ਵੱਲੋਂ ਅਚਾਰ ਮੁਰੱਬੇ ਦੇ ਕੋਰਸ ਦਾ ਉਦਘਾਟਨ ਕੀਤਾ ਗਿਆ।ਅੱਜ 03 ਫਰਵਰੀ 2025 ਨੂੰ ਜਿਲ੍ਹਾ ਕਚਿਹਰੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਵੱਲੋ ਜਿਲ੍ਹਾ ਕਚਿਹਰੀ ਕੰਪਲੈਕਸ ਵਿਖੇ ਨਵੀ ਬਣਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ ਅਤੇ ਉਹਨਾਂ ਵੱਲੋਂ ਆਪਣੀ ਭਾਸਣ ਰਾਹੀ ਸੈਂਟਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ  ਪੰਜਾਬ ’ਚ ਧੁੰਦ ਦਾ ਕਹਿਰ ਵਧਿਆ, ਵਿਜ਼ੀਬਿਲਟੀ ਹੋਰ ਘਟੀ ਤੇ ਬੱਦਲਵਾਈ ਦੇ ਆਸਾਰ

ਇਸ ਮੌਕੇ ਤੇ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ, ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਗਿਰੀਸ਼, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਰਮਨ ਸ਼ਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ,ਅਮਰੀਸ਼ ਕੁਮਾਰ, ਸਿਵਲ ਜੱਜ (ਸੀਨੀਅਰ ਡਵੀਜਨ); ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸੈਕਟਰੀ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੀਰਜ ਕੁਮਾਰ ਸਿੰਗਲਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ; ਮਹੇਸ਼ ਕੁਮਾਰ, ਵਧੀਕ ਸਿਵਲ ਜੱਜ (ਸੀਨੀ.ਡਵੀ.);ਗੁਰਪ੍ਰੀਤ ਕੌਰ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ, ਨਵ ਨਿਯੁਕਤ ਅਫਸਰ ਸਾਹਿਬਾਨ ਵੀ ਮੌਜੂਦ ਸਨ, ਇਸ ਤੋਂ ਇਲਾਵਾ ਸਜੀਵ ਕੋਛੜ, ਜਿਲ੍ਹਾ ਅਟਾਰਨੀ ਸਮੇਤ ਸਰਕਾਰੀ ਵਕੀਲ ਸਾਹਿਬਾਨ, ਰਾਜਿੰਦਰਪਾਲ ਸ਼ਰਮਾ, ਡਿਪਟੀ ਚੀਫ ਕੌਂਸਲ, ਸਮੇਤ ਸਟਾਫ ਤੋਂ ਇਲਾਵਾ ਦੇ ਅਫਸਰ ਵੀ ਮੌਜੂਦ ਸਨ। ਮਾਨਯੋਗ ਜਸਟਿਸ ਵੱਲੋਂ ਚੀਫ ਡਿਫੈਂਸ ਕੌਂਸਲ ਦੇ ਦਫਤਰ, ਪਰਮਾਨੈਂਟ ਲੋਕ ਅਦਾਲਤ, ਮੀਡੀਏਸ਼ਨ ਸੈਂਟਰ ਅਤੇ ਫਰੰਟ ਆਫਿਸ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਵੱਲੋ ਕਾਨੂੰਨੀ ਸਹਾਇਤਾ ਸਕੀਮਾਂ ਉਪਰ ਤਸੱਲੀ ਪ੍ਰਗਟ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...