ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦਾ ਦਾਅਵਾ; ਅੰਮ੍ਰਿਤਸਰ ਵਿੱਚ ਨਹੀਂ ਹੋਇਆ ਕੋਈ ਗ੍ਰਨੇਡ ਧਮਾਕਾ

Date:

spot_img

👉ਨਾਗਰਿਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ, ਅਫਵਾਹ ਫੈਲਾਉਣ ਵਾਲਿਆਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
Amritsar News: ਬੀਤੀ ਦੇਰ ਸ਼ਾਮ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਸੁਣਾਈ ਆਵਾਜ਼ ਦੀ ਪੜਤਾਲ ਤੋਂ ਬਾਅਦ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਆਵਾਜ਼ ਕਿਸੇ ਗਰਨੇਡ ਧਮਾਕੇ ਕਾਰਨ ਨਹੀਂ ਹੋਈ ਹੈ, ਪਰ ਪੁਲਿਸ ਇਸ ਸੰਭਾਵਨਾ ਤੋਂ ਮੁਕੰਮਲ ਤੌਰ ‘ਤੇ ਇਨਕਾਰ ਨਹੀਂ ਕਰ ਰਹੀ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰੀ ਕਰਦੇ Punjab Roadways ਦੇ ਤਿੰਨ ਕਰਮਚਾਰੀ CIA ਵੱਲੋਂ ਕਾਬੂ

ਉਹਨਾਂ ਅੱਗੇ ਕਿਹਾ ਕਿ ਇਸ ਦਾ ਪ੍ਰਭਾਵ ਬਹੁਤ ਘੱਟ ਸੀ ਅਤੇ ਮੱਢਲੇ ਤੌਰ ‘ਤੇ ਧਮਾਕੇ ਦਾ ਕੋਈ ਸੰਕੇਤ ਨਹੀਂ ਲੱਗਦਾ ਹੈ। ਉਹਨਾਂ ਅੱਗੇ ਕਿਹਾ ਕਿ ਹਾਲਾਂਕਿ, ਅਸੀਂ ਇਸ ਆਵਾਜ਼ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਾਂ।ਇਸ ਘਟਨਾ ਬਾਰੇ ਦੱਸਦਿਆਂ ਸੀਪੀ ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਮੇਨ ਅੰਮ੍ਰਿਤਸਰ ਬਾਈਪਾਸ ਨੇੜੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਪੁਲੀਸ ਚੈਕਿੰਗ ਪੁਆਇੰਟ (ਨਾਕਾ) ਲਾਇਆ ਹੋਇਆ ਸੀ। ਉਹਨਾਂ ਅੱਗੇ ਦੱਸਿਆ ਕਿ ਡਿਊਟੀ ’ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਧਮਾਕੇ ਵਰਗੀ ਆਵਾਜ਼ ਸੁਣੀ ਅਤੇ ਤੁਰੰਤ ਪ੍ਰਤੀਕਿਰਿਆ ਕੀਤੀ ਅਤੇ ਚੌਰਾਹੇ ਤੋਂ ਲਗਭਗ 20-30 ਫੁੱਟ ਦੂਰ ਸੜਕ ’ਤੇ ਇੱਕ ਛੋਟਾ ਜਿਹਾ ਪ੍ਰਭਾਵ ਦੇਖਿਆ।

ਇਹ ਵੀ ਪੜ੍ਹੋ  US ਤੇ Canada ਵਿਚਕਾਰ ਇੱਕ ਮਹੀਨੇ ਲਈ ਰੁਕੀ Tarrif War, Trump ਤੇ Trudeau ਵਿਚਕਾਰ ਹੋਈ ਗੱਲਬਾਤ

ਉਨ੍ਹਾਂ ਕਿਹਾ ਕਿ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਘਟਨਾ ਨਾਲ ਨਜਦੀਕੀ ਕੰਧ ਵੀ ਪ੍ਰਭਾਵਿਤ ਨਹੀਂ ਹੋਈ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਥਾਨ ’ਤੇ ਕੋਈ ਪੁਲੀਸ ਚੌਕੀ ਨਹੀਂ ਹੈ, ਕਿਉਂਕਿ ਹਰ ਕੋਈ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ ਕਿ ਇਹ ਚੌਕੀ ਕੁਝ ਮਹੀਨੇ ਪਹਿਲਾਂ ਬੰਦ ਹੋ ਚੁੱਕੀ ਹੈ।ਸੀਪੀ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਅਤੇ ਅਫਵਾਹ ਫੈਲਾਉਣ ਵਾਲਿਆਂ ਨੂੰ ਅਫਵਾਹਾਂ ਫੈਲਾਉਣ ਜਾਂ ਦਹਿਸ਼ਤ ਪੈਦਾ ਕਰਨ ਵਿਰੁੱਧ ਚੇਤਾਵਨੀ ਦਿੱਤੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

spot_img

Share post:

Popular

More like this
Related

ਦਿੱਲੀ ਦੇ ਉਪ ਰਾਜਪਾਲ ਨੇ ਕੀਤੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

Chandigarh News:ਦਿੱਲੀ ਦੇ ਲੈਫਟੀਨੈਂਟ ਗਵਰਨਰ, ਸ਼੍ਰੀ ਤਰਨਜੀਤ ਸਿੰਘ ਸੰਧੂ...

ਇਨਸਾਫ਼ ਲਈ ਪੁਲਿਸ ਥਾਣੇ ਆਈ ਔਰਤ ਤੇ ਉਸਦੇ ਪ੍ਰਵਾਰ ਉਪਰ ਹਮਲਾ

Jalandhar News:ਜਿਲਾ ਜਲੰਧਰ ਵਿੱਚ ਇਨਸਾਫ ਲਈ ਪੁਲਿਸ ਸਟੇਸ਼ਨ ਆਈ...

Punjab ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌ+ਤ,15 ਜ਼ਖਮੀ

Fazilka News:ਅੱਜ ਸਵੇਰੇ ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਤੇ ਪਿੰਡ ਜੰਗੇਵਾਲਾ...