Friday, April 17, 2026
spot_img
spot_img

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

Date:

spot_img

👉ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ
ਚੰਡੀਗੜ੍ਹ, 4 ਫਰਵਰੀ:ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਅਤੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੀ ਮੁਖੀ ਸੁਨੀਤਾ ਨਰਾਇਣ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਦੇ ਕਾਰਜਕਾਰੀ ਡਾਇਰੈਕਟਰ ਇੰਜੀਨੀਅਰ ਪ੍ਰਿਤਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਕੁਲਬੀਰ ਸਿੰਘ ਬਾਠ ਨੂੰ ਸੌਂਪੇ।

ਇਹ ਵੀ ਪੜ੍ਹੋ CM Bhagwant Mann ਦਾ ਆਦੇਸ਼; ਜਿਸ ਇਲਾਕੇ ’ਚ ਵਾਪਰੀ ਵੱਡੀ ਵਾਰਦਾਤ, ਉਸ ਇਲਾਕੇ ਦਾ ਪੁਲਿਸ ਅਧਿਕਾਰੀਆਂ ਹੋਵੇਗਾ ਜਿੰਮੇਵਾਰ  

ਸੀ.ਐਸ.ਈ. ਦੀ ਵਿਲੱਖਣ ਪਹਿਲਕਦਮੀ ਗ੍ਰੀਨ ਸਕੂਲਜ਼ ਪ੍ਰੋਗਰਾਮ (ਜੀ.ਐਸ.ਪੀ.) ਨੂੰ ਪੀ.ਐਸ.ਸੀ.ਐਸ.ਟੀ. ਵੱਲੋਂ ਆਪਣੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਪੰਜਾਬ ਵਿੱਚ ਸਰਗਰਮੀ ਨਾਲ ਲਾਗੂ ਕੀਤਾ ਗਿਆ ਹੈ। ਇਹ ਪ੍ਰੋਗਰਾਮ ਸਕੂਲਾਂ ਨੂੰ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਵਰਗੇ ਛੇ ਮੁੱਖ ਖੇਤਰਾਂ ਵਿੱਚ ਜ਼ਰੂਰੀ ਮਾਪਦੰਡਾਂ ਲਈ ਸਖ਼ਤ ਆਡਿਟ ਕਰਵਾ ਕੇ ਸਰੋਤ ਪ੍ਰਬੰਧਨ ਨੂੰ ਅਨੁਕੂਲ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ। ਇਹ ਪੁਰਸਕਾਰ ਵਿਦਿਆਰਥੀਆਂ ਅਤੇ ਸਕੂਲਾਂ ਵਿੱਚ ਵਾਤਾਵਰਣ ਦੀ ਸਥਿਰਤਾ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਅਗਵਾਈ ਨੂੰ ਮਾਨਤਾ ਦਿੰਦੇ ਹਨ। ਦੇਸ਼ ਭਰ ਵਿੱਚ ਰਜਿਸਟਰਡ 11,917 ਸਕੂਲਾਂ ਵਿੱਚੋਂ, ਪੰਜਾਬ ਦੇ 7406 ਸਕੂਲਾਂ ਨੇ ਵਾਤਾਵਰਣ ਆਡਿਟ ਪੂਰੇ ਕੀਤੇ ਹਨ, ਜੋ ਕਿ ਦੇਸ਼ ਭਰ ਵਿੱਚ ਕੀਤੇ ਗਏ ਸਾਰੇ ਆਡਿਟ ਦਾ 84 ਫੀਸਦ ਬਣਦਾ ਹੈ।

ਇਹ ਵੀ ਪੜ੍ਹੋ ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ

ਪੰਜਾਬ ਦੇ 196 ਸਕੂਲਾਂ ਨੂੰ ਗ੍ਰੀਨ ਸਕੂਲ ਦਾ ਦਰਜਾ ਦਿੱਤਾ ਗਿਆ, ਜਿਸ ਵਿੱਚ 171 ਸਰਕਾਰੀ ਅਤੇ 25 ਪ੍ਰਾਈਵੇਟ ਸਕੂਲ ਸ਼ਾਮਲ ਹਨ।ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸਰਵੋਤਮ ਜ਼ਿਲ੍ਹਾ ਪੁਰਸਕਾਰ ਦਿੱਤਾ ਗਿਆ। ਹੁਸ਼ਿਆਰਪੁਰ ਜ਼ਿਲ੍ਹੇ ਨੇ 1,945 ਸਕੂਲਾਂ ਦਾ ਆਡਿਟ ਪੂਰਾ ਕਰਕੇ ਰਾਸ਼ਟਰੀ ਰਿਕਾਰਡ ਕਾਇਮ ਕੀਤਾ, ਜੋ ਭਾਰਤ ਦੇ ਕਿਸੇ ਵੀ ਜ਼ਿਲ੍ਹੇ ਵਿੱਚੋਂ ਸਭ ਤੋਂ ਵੱਧ ਹੈ।ਇਹ ਮੀਲ ਪੱਥਰ ਵਾਤਾਵਰਣ ਸਿੱਖਿਆ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਦੀ ਗਵਾਹੀ ਭਰਦੇ ਹਨ ਅਤੇ ਬਿਹਤਰ ਭਵਿੱਖ ਦੀ ਸਿਰਜਣਾ ਲਈ ਸੂਬੇ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ। ਪੰਜਾਬ ਵਿੱਚ ਗ੍ਰੀਨ ਸਕੂਲ ਪ੍ਰੋਗਰਾਮ ਦੀ ਸਫਲਤਾ ਦੂਜੇ ਸੂਬਿਆਂ ਲਈ ਇੱਕ ਮਾਡਲ ਵਜੋਂ ਕੰਮ ਕਰਦੀ ਹੈ, ਜੋ ਸਿੱਖਿਆ ਪ੍ਰਣਾਲੀ ਵਿੱਚ ਵਾਤਾਵਰਣ ਚੇਤਨਾ ਨੂੰ ਸ਼ਾਮਲ ਕਰਨ ਦੀ ਮਹੱਤਤਾ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...