ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦੇ ਮੱਦੇਨਜ਼ਰ ਸੈਮੀਨਾਰ ਆਯੋਜਿਤ

Date:

spot_img

Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਆਦੇਸ਼ਾਂ ਅਨੁਸਾਰ ਹੇਠ ਅੱਜ ਇੱਥੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਵਿਭਾਗ ਵਲੋਂ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਸਬੰਧੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਬਲਾਕ ਬਠਿੰਡਾ ਦੀਆਂ ਪੰਚਾਇਤਾਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਅਫ਼ਸਰ ਬਰਿੰਦਰ ਸਿੰਘ ਨੇ ਪਹੁੰਚੀਆਂ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਬਲਾਕ ਬਠਿੰਡਾ ਦੇ ਸਰਪੰਚਾਂ ਅਤੇ ਮੈਂਬਰਾਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਲੋਕਾਂ ਤੱਕ ਲੋਕ ਭਲਾਈ ਸਕੀਮਾਂ ਦਾ ਲਾਹਾ ਪਹੁੰਚਾਉਣਾ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ।

ਇਹ ਵੀ ਪੜ੍ਹੋ  ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾਂ ਅਫਸਰ ਅਸ਼ੋਕ ਕੁਮਾਰ ਨੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਆਸ਼ੀਰਵਾਦ, ਅੰਤਰਜਾਤੀ ਵਿਆਹ, ਅੱਤਿਆਚਾਰ ਰੋਕਥਾਮ ਐਕਟ 1989, ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ., ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ., ਪ੍ਰੀ-ਮੈਟ੍ਰਿਕ ਸਕਾਲਰਸ਼ਿਪ (ਘੱਟ ਗਿਣਤੀ), ਪੋਸਟ ਮੈਟ੍ਰਿਕ ਸਕਾਲਰਸ਼ਿਪ (ਘੱਟ ਗਿਣਤੀ) ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ (ਘੱਟ ਗਿਣਤੀ) ਆਦਿ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦੇ ਮੈਡਮ ਅੰਕ੍ਰਿਤੀ ਨੇ ਪ੍ਰਧਾਨ ਮੰਤਰੀ ਵੰਦਨਾ ਯੋਜਨਾ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਜਿਵੇਂ ਕਿ ਬਜ਼ੁਰਗ, ਦਿਵਿਆਂਗ, ਵਿਧਵਾ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਦੌਰਾਨ ਵਨ ਸਟਾਪ ਸਖੀ ਸੈਂਟਰ ਤੋਂ ਆਏ ਮੈਡਮ ਗੁਰਵਿੰਦਰ ਕੌਰ ਨੇ ਸਖੀ ਵਨ ਸਟਾਪ ਸੈਂਟਰ ਦੁਆਰਾਂ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ  CM Bhagwant Mann ਦਾ ਆਦੇਸ਼; ਜਿਸ ਇਲਾਕੇ ’ਚ ਵਾਪਰੀ ਵੱਡੀ ਵਾਰਦਾਤ, ਉਸ ਇਲਾਕੇ ਦਾ ਪੁਲਿਸ ਅਧਿਕਾਰੀਆਂ ਹੋਵੇਗਾ ਜਿੰਮੇਵਾਰ

ਇਸ ਦੌਰਾਨ ਸਰਕਾਰੀ ਰਜਿੰਦਰਾ ਕਾਲਜ ਦੇ ਪ੍ਰੋ. ਅੰਮ੍ਰਿਤਪਾਲ ਸਿੰਘ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਕਾਰਨਾਂ ਅਤੇ ਇਸ ਤੋਂ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਲੀਡ ਬੈਂਕ ਵੱਲੋਂ ਮੈਡਮ ਰੀਤੂ ਬਾਲਾ ਨੇ ਬੈਂਕ ਨਾਲ ਸਬੰਧਿਤ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਸਟੇਟ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਦੇ ਪ੍ਰਿੰਸੀਪਲ ਮਿਸ ਰਾਜਨੀਤ ਕੋਹਲੀ ਵੱਲੋਂ ਕਾਲਜ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਕੋਰਸਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਹੁਨਰ ਤੋਂ ਰੁਜ਼ਗਾਰ ਤੱਕ ਦੇ ਮੁਫਤ ਕੋਰਸਾਂ ਬਾਰੇ ਵੀ ਆਪਣੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਪੁਲਿਸ ਵਿਭਾਗ ਦੇ ਏ.ਐਸ.ਆਈ. ਹਾਕਮ ਸਿੰਘ ਨੇ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਡਮੁੱਲੀ ਅਤੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡੀਐਸਪੀ ਕਰਮਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਤੋਂ ਇਲਾਵਾ ਬਲਾਕ ਬਠਿੰਡਾ ਦੇ ਸਰਪੰਚ, ਪੰਚ ਅਤੇ ਕਾਲਜ ਦੇ ਵਿਦਿਆਰਥੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...