Friday, April 17, 2026
spot_img
spot_img

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

Date:

spot_img

👉ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤੀ ਪੱਤਰ ਸੌਂਪੇ
Chandigarh News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਕਦਮ ਪੰਜਾਬ ਸਰਕਾਰ ਦੀ ਕਿਸਾਨ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  PSPCL ਦਾ ਮੁੱਖ ਖਜਾਨਚੀ 2,60,000/ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨੂੰ ਖੇਤੀਬਾੜੀ ਵਿਭਾਗ ਦੇ ਅੰਕੜਾ ਵਿੰਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਕਰਮਚਾਰੀਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਤੋਂ ਜਸਵਿਪਨ ਕੰਬੋਜ, ਤਰਨ ਤਾਰਨ ਜ਼ਿਲ੍ਹੇ ਤੋਂ ਰਮਨਦੀਪ ਕੌਰ ਅਤੇ ਜਲੰਧਰ ਜ਼ਿਲ੍ਹੇ ਤੋਂ ਪਰਵਿੰਦਰ ਕੌਰ ਸ਼ਾਮਲ ਹਨ। ਇਨ੍ਹਾਂ ਨੂੰ ਭਵਿੱਖ ਲਈ ਸ਼ੁੱਭਇਛਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ।

ਇਹ ਵੀ ਪੜ੍ਹੋ  CM Bhagwant Mann ਦਾ ਆਦੇਸ਼; ਜਿਸ ਇਲਾਕੇ ’ਚ ਵਾਪਰੀ ਵੱਡੀ ਵਾਰਦਾਤ, ਉਸ ਇਲਾਕੇ ਦਾ ਪੁਲਿਸ ਅਧਿਕਾਰੀਆਂ ਹੋਵੇਗਾ ਜਿੰਮੇਵਾਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਹਿਯੋਗੀ ਮਾਹੌਲ ਸਿਰਜ ਕੇ, ਸਰਕਾਰ ਦਾ ਉਦੇਸ਼ ਖੇਤੀਬਾੜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨ ਭਾਈਚਾਰੇ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਾਲੀਆਂ ਨੀਤੀਆਂ ਨੂੰ ਲਾਗੂ ਕਰਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...