ਅਬੋਹਰ ਤੋਂ ਅਯੋਧਿਆ ਤੱਕ ਦੌੜ ਲਗਾਉਣ ਵਾਲੇ ਮੁਹੱਬਤ ਨੂੰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਤਾ ਸਨਮਾਨਿਤ

Date:

spot_img

Fazilka News:ਫਾਜ਼ਿਲਕਾ ਜਿਲੇ ਦੇ ਪਿੰਡ ਕਿਲਿਆਂ ਵਾਲੀ ਦੇ ਛੇ ਸਾਲਾਂ ਦੇ ਮੁਹੱਬਤ ਨੂੰ ਅੱਜ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਸਨਮਾਨਿਤ ਕੀਤਾ।ਯੂਕੇਜੀ ਜਮਾਤ ਦਾ ਵਿਦਿਆਰਥੀ ਮੁਹੱਬਤ ਆਪਣੇ ਪਿਤਾ ਰਿੰਕੂ ਦੀ ਦੇਖਰੇਖ ਵਿੱਚ ਪਿਛਲੇ ਦਿਨੀ ਅਬੋਹਰ ਤੋਂ ਦੌੜ ਲਗਾ ਕੇ ਅਯੋਧਿਆ ਤੱਕ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਸੀ।

ਇਹ ਵੀ ਪੜ੍ਹੋ  ਪਿਛਲੇ ਦਿਨੀ ਹੋਈ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ 02 ਦੋਸ਼ੀਆ ਨੂੰ ਕੀਤਾ ਗ੍ਰਿਫਤਾਰ

ਮੁਹੱਬਤ ਨੇ ਇਕ ਦੌੜ ਅਬੋਹਰ ਤੋਂ 14 ਦਸੰਬਰ 2024 ਨੂੰ ਸ਼ੁਰੂ ਕੀਤੀ ਸੀ ਅਤੇ 11 ਜਨਵਰੀ 2024 ਨੂੰ ਉਹ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀ ਜਨਮ ਸਥਲੀ ਅਯੋਧਿਆ ਵਿਖੇ ਪਹੁੰਚਿਆ ਸੀ। ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕਰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮੁਹੱਬਤ ਅਤੇ ਉਸਦੇ ਮਾਪਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਨੂੰ ਆਪਣੇ ਇਸ ਹੋਣਹਾਰ ਬੱਚੇ ਤੇ ਮਾਣ ਹੈ । ਉਨਾਂ ਨੇ ਕਿਹਾ ਕਿ ਇਹ ਬੱਚਾ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾ ਬਣੇਗਾ, ਜੋ ਛੋਟੀ ਉਮਰ ਵਿੱਚ ਕੁਝ ਵੱਡਾ ਕਰਨ ਲਈ ਅੱਗੇ ਆਉਣਗੇ।

ਇਹ ਵੀ ਪੜ੍ਹੋ  Delhi ’ਚ ਵੋਟਾਂ ਦਾ ਅਮਲ ਜਾਰੀ,CM ਆਤਿਸ਼ੀ ਨੇ ਮੱਥਾ ਟੇਕ ਪਾਈ ਵੋਟ

ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਹ ਬੱਚਾ ਪੂਰੇ ਸਮਾਜ ਲਈ ਪ੍ਰੇਰਨਾ ਸਰੋਤ ਹੈ ਅਤੇ ਸਾਡੇ ਨੌਜਵਾਨਾਂ ਨੂੰ ਵੀ ਇਸ ਤੋਂ ਸੇਧ ਲੈਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਬੱਚੇ ਵਿਸ਼ੇਸ਼ ਹੁਨਰ ਰੱਖਦੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਇਸ ਦੇ ਹੁਨਰ ਨੂੰ ਹੋਰ ਨਿਖਾਰਨ ਵਿੱਚ ਮਾਪਿਆਂ ਨੂੰ ਪੂਰਾ ਸਹਿਯੋਗ ਕਰੇਗਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਮਿਤੀ 10 ਫਰਵਰੀ ਨੂੰ ਫਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿਚ ਵੀ ਸੱਦਾ ਦਿੱਤਾ ਗਿਆ ਹੈ ਤਾਂ ਜੋ ਇਸਦੀ ਪ੍ਰੇਰਕ ਕਹਾਣੀ ਹੋਰਨਾਂ ਲਈ ਸਿੱਖਿਆ ਬਣੇ। ਇਸ ਮੌਕੇ ਐਸਪੀ ਪ੍ਰਦੀਪ ਸਿੰਘ ਸੰਧੂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...