Monday, May 4, 2026
spot_img
spot_img

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ

Date:

spot_img

Chandigarh News (ਸੁਖਜਿੰਦਰ ਸਿੰਘ ਮਾਨ):ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ ਇੱਕ ਯਾਦਗਾਰ ਦੌਰਾ ਦੱਸਿਆ। ਕੈਰੋਲੀਨ ਨੇ ਕਿਹਾ ਕਿ ਉਸਨੇ ਫਰਾਂਸ, ਇੰਡੋਨੇਸ਼ੀਆ, ਬਹਾਮਾਸ ਅਤੇ ਹੈਤੀ ਵਰਗੇ ਮੁਲਕਾਂ ਚ ਕੰਮ ਕੀਤਾ ਹੈ।ਸਪੀਕਰ ਨੇ ਪੰਜਾਬ ਦੇ ਸਬਜ਼ੀਆਂ ਅਤੇ ਫਲਾਂ ਨੂੰ ਨਿਰਿਆਤ ਕਰਨ ਦੇ ਮੁੱਦੇ ਉੱਤੇ ਉਹਨਾਂ ਨਾਲ ਚਰਚਾ ਕੀਤੀ ਅਤੇ ਉਨਾਂ ਦਾ ਸਹਿਯੋਗ ਮੰਗਿਆ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਉਹਨਾਂ ਕਿਹਾ ਕਿ ਪੰਜਾਬ ਦੇ ਸਬਜ਼ੀਆਂ ਅਤੇ ਫਲਾਂ ਦਾ ਜੋ ਸਵਾਦ ਹੈ ਉਹ ਵਿਸ਼ਵ ਦੇ ਹੋਰ ਕਿਸੇ ਪਾਸੇ ਨਹੀਂ ਮਿਲੇਗਾ।

ਇਹ ਵੀ ਪੜ੍ਹੋ ‘ਆਪ’ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਬੇਰਹਿਮੀ ਨਾਲ ਡਿਪੋਰਟ ਕਰਨ ਦੀ ਕੀਤੀ ਨਿੰਦਾ, ਮੋਦੀ ਸਰਕਾਰ ਤੋਂ ਮੰਗੀ ਜਵਾਬਦੇਹੀ

ਉਹਨਾਂ ਕਿਹਾ ਕਿ ਫਿਰੋਜ਼ਪੁਰ ਦੀ ਲਾਲ ਮਿਰਚ ਦੇਸ਼ ਦੀ ਸਭ ਤੋਂ ਵਧੀਆ ਮਿਰਚ ਹੈ। ਉਹਨਾਂ ਕਿਹਾ ਕਿ ਉਹ ਐਗਰੀਕਲਚਰ ਪ੍ਰੋਸੈਸਿੰਗ ਨੂੰ ਹੋਰ ਬੇਹਤਰ ਬਣਾਉਣ ਵਾਸਤੇ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਪੰਜਾਬ ਦੀ ਖੇਤੀਬਾੜੀ ਨੂੰ ਉੱਪਰ ਚੁੱਕਣ ਵਾਸਤੇ ਯਤਨ ਕਰ ਰਹੇ ਹਨ ਅਤੇ ਪਰਾਲੀ ਸਾੜਨ ਨੂੰ ਖਤਮ ਕਰਨ ਲਈ ਪੁਰਜੋਰ ਯਤਨ ਕੀਤੇ ਜਾ ਰਹੇ ਹਨ।ਮੀਟਿੰਗ ਵਿੱਚ ਮੁੱਖ ਚੁਣੌਤੀਆਂ ਦਾ ਹੱਲ ਕੱਢਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਸਪੀਕਰ ਅਤੇ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਗੈਰ-ਕਾਨੂੰਨੀ ਪ੍ਰਵਾਸ ਅਤੇ ਇਮੀਗ੍ਰੇਸ਼ਨ ਧੋਖਾਧੜੀਆਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ

ਸਪੀਕਰ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੂੰ ਆਪਣੇ ਘਰ ਵੀ ਲੈ ਕੇ ਗਏ ਜਿੱਥੇ ਕਿ ਉਹਨਾਂ ਨੇ ਆਪਣੇ ਬਗੀਚੇ ਵਿੱਚ ਉੱਗੀਆਂ ਔਰਗੈਨਿਕ ਸਬਜ਼ੀਆਂ ਉਹਨਾਂ ਨੂੰ ਵਿਖਾਈਆਂ ਜਿਸ ਨੂੰ ਵੇਖ ਕੇ ਕੈਰੋਲੀਨ ਅਦਭੁਤ ਮਹਿਸੂਸ ਕਰ ਰਹੀ ਸੀ। ਕੈਰੋਲੀਨ ਨੇ ਕਿਹਾ ਕਿ ਉਹਨਾਂ ਦਾ ਇਹ ਦੌਰਾ ਇੱਕ ਯਾਦਗਾਰ ਦੌਰਾ ਹੈ । ਇਸ ਉਪਰੰਤ ਮਾਨਯੋਗ ਸਪੀਕਰ ਨੇ ਉਹਨਾਂ ਨਾਲ ਕਈ ਮੁੱਦਿਆਂ ਤੇ ਚਰਚਾ ਕੀਤੀ।ਕੈਰੋਲੀਨ ਵੱਲੋਂ ਸਪੀਕਰ ਨੂੰ ਇੱਕ ਟੇਬਲ ਕੈਲੰਡਰ ਭੇਂਟ ਕੀਤਾ, ਜਿਸ ਵਿੱਚ ਉਹਨਾਂ ਵੱਲੋਂ ਖਿੱਚੀਆਂ ਹੋਈਆਂ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਅਲੱਗ ਅਲੱਗ ਸ਼ਹਿਰਾਂ ਦੀਆਂ ਬਹੁਤ ਖੂਬਸੂਰਤ ਤਸਵੀਰਾਂ ਹਨ ।ਸਪੀਕਰ ਨੇ ਉਹਨਾਂ ਨੂੰ ਇੱਕ ਸ਼ਾਲ, ਸਨਮਾਨ ਪੁਰਸਕਾਰ ਅਤੇ ਆਪਨੇ ਬਗੀਚੇ ਵਿੱਚ ਉਗਾਈਆਂ ਔਰਗੈਨਿਕ ਸਬਜ਼ੀਆਂ ਦਾ ਇੱਕ ਟੋਕਰਾ ਭੇਂਟ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

Share post:

spot_img

Popular

More like this
Related