Thursday, April 16, 2026
spot_img
spot_img

ਅਰਸ਼ ਵਰਕਸ਼ਾਪ ਰਾਹੀਂ ਦਿੱਤਾ ਜਾਗਰੂਕਤਾ ਦਾ ਸੁਨੇਹਾ

Date:

spot_img

👉ਕਿਸ਼ੋਰ ਅਵਸਥਾ ਦੌਰਾਨ ਸ਼ਰੀਰ ਵਿੱਚ ਹੋਣ ਵਾਲੇ ਬਦਲਾਵ ਸਬੰਧੀ ਦਿੱਤੀ ਜਾਣਕਾਰੀ
Ferozepur News:ਸਿਵਲ ਸਰਜਨ ਡਾ.ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਿਹਤ ਵਿਭਾਗ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਲਵੰਡੀ ਭਾਈ ਵਿਖੇ ਲੜਕੀਆਂ ਦੀ ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੇ ਬਦਲਾਵ, ਸਮੱਸਿਆਂਵਾ ਸਬੰਧੀ ਬਲਾਕ ਪੱਧਰੀ ਅਰਸ਼ (ਐਡੋਲਸੈਂਟ ਰੀਪ੍ਰੋਡਕਟਿਵ ਸੈਕਸੂਅਲ ਹੈਲਥ) ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਸਕੂਲੀ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਅਤੇ ਡਾ. ਜਸਲੀਨ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸ਼ੋਰ ਅਵਸਥਾ ਵਿੱਚ 10 ਤੋਂ 19 ਸਾਲ ਦੇ ਲੜਕੇ ਲੜਕੀਆਂ ਆਉਂਦੇ ਹਨ, ਜੋ ਸਾਡੇ ਦੇਸ਼ ਦੀ ਕੁੱਲ ਅਬਾਦੀ ਦਾ ਕਰੀਬ 20 ਫੀਸਦੀ ਹਿੱਸਾ ਹਨ। ਬਾਲ ਅਵਸਥਾ ਤੋਂ ਕਿਸ਼ੋਰ ਅਵਸਥਾ ਤੱਕ ਆਉਂਦੀਆਂ ਸਰੀਰ ਵਿੱਚ ਹਾਰਮੋਨਜ਼ ਦੀਆਂ ਤਬਦੀਲੀਆਂ ਹੋਣ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਸ਼ਰੀਰਕ ਬਣਤਰ ਵਿੱਚ ਵੀ ਬਦਲਾਓ ਆਉਂਦਾ ਹੈ, ਜਿਸ ਦੌਰਾਨ ਬੱਚਿਆਂ ਨੂੰ ਸ਼ਰੀਰਕ ਅਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਇਹ ਜੀਵਨ ਦੀ ਇੱਕ ਕੁਦਰਤੀ ਪ੍ਰਕਿਰਿਆ ਹੈ ਅਤੇ ਇਸ ਤੋਂ ਘਬਰਾਉਣ ਦੀ ਕੋਈ ਗੱਲ ਨਹੀ ਹੁੰਦੀ। ਇਸ ਸਮੇਂ ਦੌਰਾਨ ਲੜਕੀਆਂ ਵਿੱਚ ਮਾਹਾਵਾਰੀ ਸ਼ੁੁਰੂ ਹੋਣ ਨਾਲ ਆਉਂਦੀਆਂ ਤਕਲੀਫਾਂ ਤੋਂ ਬਚਾਅ ਤੇ ਸਾਭ ਸੰਭਾਲ ਲਈ ਲੜਕੀਆਂ ਦਾ ਸਿੱਖਿਅਤ ਹੋਣਾ ਬਹੁਤ ਜਰੂਰੀ ਹੈ। ਇੱਸ ਸ਼ਰੀਰਕ ਬਦਲਾਅ ਤੋਂ ਪਤਾ ਚੱਲਦਾ ਹੈ ਕਿ ਸਰੀਰ ਦਾ ਵਿਕਾਸ ਸਹੀ ਢੰਗ ਨਾਲ ਹੋ ਰਿਹਾ ਹੈ। ਇਸ ਉਮਰ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਨੂੰ ਬੱਚਿਆਂ ਵੱਲ ਵਿਸ਼ੇਸ਼ ਧਿਆਨ ਅਤੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਨੂੰ ਆਪਣੇ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਇਕ ਦੋਸਤ ਦੀ ਤਰ੍ਹਾਂ ਸਮਝਣਾ ਅਤੇ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨਾਲ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਬੇਝਿਜਕ ਹੋ ਕੇ ਸਾਂਝੀ ਕਰ ਸਕਣ। ਜੇਕਰ ਕੋਈ ਦਿੱਕਤ ਆਵੇ ਤਾਂ ਨਜਦੀਕੀ ਮਹਿਲਾ ਮੈਡੀਕਲ ਅਫਸਰ ਨਾਲ ਸਪੰਰਕ ਕਰਨਾ ਚਾਹੀਦਾ ਹੈ।ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਦੱਸਿਆ ਕਿ ਸਭ ਦੇ ਸਰੀਰ ਦੇ ਮਹਾਂਵਾਰੀ ਚੱਕਰ ਵੱਖਰੇ ਵੱਖਰੇ ਹੁੰਦੇ ਹਨ। ਮਹਾਂਵਾਰੀ ਚੱਕਰ ਦੌਰਾਨ ਸੈਨਟਰੀ ਨੈਪਕਿੰਨ ਦੇ ਲਾਭ ਦੱਸਦੇ ਹੋਏ ਕਿਹਾ ਕਿ ਹਰ ਪਿੰਡ ਵਿੱਚ ਆਸ਼ਾ ਵਰਕਰ ਕੋਲ ਸੈਨੇਟਰੀ ਨੈਪਕਿਨ ਉਪਲਬੱਧ ਹੁੰਦੇ ਹਨ ਜਾਂ ਫਿਰ ਬਜ਼ਾਰ ‘ਚੋਂ ਵੀ ਮਿਲ ਜਾਂਦੇ ਹਨ। ਵਰਤੇ ਹੋਏ ਸੈਨੇਟਰੀ ਨੈਪਕਿਨ ਨੂੰ ਧੋਣਾ ਜਾਂ ਸੁਕਾਉਣਾ ਨਹੀ ਹੁੰਦਾ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਵਿਦਿਆਰਥਣਾਂ ਨੂੰ ਆਪਣੇ ਸਰੀਰ ਦੀ ਨਿੱਜੀ ਸਫਾਈ ਦੇ ਢੰਗ ਤਰੀਕੇ ਦੱਸਦਿਆਂ ਕਿਹਾ ਕਿ ਸਫਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ, ਨਹੀਂ ਤਾਂ ਕਈ ਤਰ੍ਹਾਂ ਦੀ ਇੰਨਫੈਕਸ਼ਨ ਹੋਣ ਦਾ ਖਤਰਾ ਹੁੰਦਾ ਹੈ। ਇਹ ਇੰਨਫੈਕਸ਼ਨ ਜ਼ਿਆਦਾ ਸਮੇਂ ਤੱਕ ਰਹਿਣ ਨਾਲ ਕਈ ਗੰਭੀਰ ਬੀਮਾਰੀਆਂ ਨੂੰ ਸੱਦਾ ਦੇ ਸਕਦੀ ਹੈ। ਵਰਕਸ਼ਾਪ ਦੌਰਾਨ ਵਿਦਿਆਰਥਣਾਂ ਵੱਲੋਂ ਸਿਹਤ ਸੰਬਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਡਾ. ਹਰਪ੍ਰੀਤ ਕੌਰ ਵਲੋਂ ਵਿਸਥਾਰ ਨਾਲ ਚਰਚਾ ਕੀਤੀ ਗਈ।ਸਕੂਲ ਦੇ ਪ੍ਰਿੰਸੀਪਲ ਨੇ ਸਿਹਤ ਵਿਭਾਗ ਵਲੋਂ ਕੀਤੇ ਇਸ ਉਪਰਾਲੇ ਦਾ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਅੱਜ ਕਿਸ਼ੋਰ ਅਵਸਥਾ ਸੰਬਧੀ ਜੋ ਜਾਣਕਾਰੀ ਦਿੱਤੀ ਗਈ ਹੈ, ਉਸ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਤੁਸੀਂ ਬਿਮਾਰੀਆਂ ਤੋਂ ਦੂਰ ਰਹਿ ਸਕੋ ਤੇ ਸਵੱਸਥ ਜ਼ਿੰਦਗੀ ਦਾ ਆਨੰਦ ਮਾਣ ਸਕੋ।ਇਸ ਬਲਾਕ ਪੱਧਰੀ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਹੱਥ ਧੋਣ ਦੀ ਵਿਧੀ ਬਾਰੇ ਅਤੇ ਸੰਤੁਲਿਤ ਆਹਾਰ ਸੰਬਧੀ ਬੀ.ਈ.ਈ. ਹਰਦੀਪ ਸਿੰਘ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਡਾ. ਕਮਲਜੀਤ ਸਿੰਘ, ਕਸ਼ਮੀਰ ਸਿੰਘ ਐਮਪੀ ਐੱਚ ਡਬਲਯੂ (ਮੇਲ), ਸੀ.ਐੱਚ.ਓ. ਸਰਬਜੀਤ ਕੌਰ, ਵਿਰੋਨੋਕਾ ਐੱਲਟੀ, ਸ਼ੇਰਿਨ ਸਟਾਫ ਨਰਸ, ਸਤਿੰਦਰ ਕੌਰ ਸਟਾਫ ਨਰਸ ਅਤੇ ਸਕੂਲ ਦਾ ਸਮੁੱਚਾ ਸਟਾਫ਼ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...