ਕਰਾਟੇ ਵਿੱਚ ਰਮਨਦੀਪ ਕੌਰ ਨੇ ਮਾਰੀ ਬਾਜ਼ੀ

Date:

spot_img

Bathinda News:ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਨਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਣੀ ਲਕਸ਼ਮੀ ਬਾਈ ਪ੍ਰੀਕਸਨ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸੇਂਟ ਜੇਵੀਆਰ ਵਰਲਡ ਸਕੂਲ ਬਠਿੰਡਾ ਵਿਖੇ ਕਰਵਾਏ ਗਏ।ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਕਰਾਟੇ ਕੁੜੀਆਂ ਦੀ ਆਤਮ ਰੱਖਿਆ ਲਈ ਸਹਾਈ ਹਨ।

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ 35 ਕਿਲੋ ਤੋਂ ਘੱਟ ਭਾਰ ਵਿੱਚ ਰਮਨਦੀਪ ਕੌਰ ਨੇ ਪਹਿਲਾ, ਜਸ਼ਨ ਕੌਰ ਨੇ ਦੂਜਾ, 40 ਕਿਲੋ ਤੋਂ ਘੱਟ ਭਾਰ ਵਿੱਚ ਕਰਨਵੀਰ ਕੌਰ ਨੇ ਪਹਿਲਾ, ਹਰਸਿਮਰਨ ਕੌਰ ਨੇ ਦੂਜਾ, 45 ਕਿਲੋ ਤੋਂ ਘੱਟ ਭਾਰ ਵਿੱਚ ਨੂਰਕਮਲਜੀਤ ਕੌਰ ਨੇ ਪਹਿਲਾ, ਏਕਮ ਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਣਵੰਤ ਕੌਰ, ਗੁਰਿੰਦਰ ਸਿੰਘ, ਹਰਭਗਵਾਨ ਦਾਸ, ਰੇਸ਼ਮ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

👉ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ...

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

👉ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਧਾਈ SAS Nagar...