Thursday, April 16, 2026
spot_img
spot_img

ਡਾ: ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

Date:

spot_img

👉ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ

👉ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ
ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡਾ. ਰਵਜੋਤ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਲਈ ਅਲਾਟ ਕੀਤੇ ਫੰਡਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਅੱਜ ਮਿਉਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਦੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਸਵੱਛ ਭਾਰਤ ਮਿਸ਼ਨ (ਸ਼ਹਿਰੀ), ਸਮਾਰਟ ਸਿਟੀ ਮਿਸ਼ਨ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਪੰਜਾਬ ਮਿਉਂਸੀਪਲ ਸਰਵਿਸਜ ਸੁਧਾਰ ਪ੍ਰੋਜੈਕਟ, ਐਮ.ਡੀ.ਐਫ ਸਮੇਤ ਵੱਖ-ਵੱਖ ਸਕੀਮਾਂ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉੱਚ ਪੱਧਰੀ ਮਿਆਰਾਂ ਨੂੰ ਕਾਇਮ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਵਿੱਚ ਤੇਜ਼ੀ ਲਿਆਉਣ।

ਇਹ ਵੀ ਪੜ੍ਹੋ ਸ਼ਰੋਮਣੀ ਕਮੇਟੀ ਵੱਲੋਂ ਦੁਆਬਾ ਖੇਤਰ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕ ਜਥੇ ਕੀਤੇ ਰਵਾਨਾ

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਿਤ ਹੋਰ ਵੱਖ-ਵੱਖ ਅਹਿਮ ਮਾਮਲਿਆਂ ਬਾਰੇ ਜਿਵੇਂ ਕਿ ਬਿਲਡਿੰਗ ਪਲਾਨ ਦੀ ਪ੍ਰਵਾਨਗੀ, ਪਲਾਟਾ ਨੂੰ ਨਿਯਮਤ ਕਰਨ ਲਈ ਐਨ.ਓ.ਸੀ ਦੇ ਬਕਾਇਆ ਕੇਸਾਂ, ਆਵਾਰਾ ਪਸ਼ੂਆਂ ਦੇ ਪ੍ਰਬੰਧਨ, ਏ ਬੀ ਸੀ ਪ੍ਰੋਗਰਾਮ ਅਤੇ ਗਊ ਸੈੱਸ ਆਦਿ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪਲਾਟਾਂ ਨੂੰ ਨਿਯਮਤ ਕਰਨ ਲਈ ਐਨ.ਓ.ਸੀ ਅਤੇ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਸਬੰਧੀ ਸਾਰੇ ਪੈਡਿੰਗ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਤਾਂ ਜੋ ਪ੍ਰਕਿਰਿਆ ਨੂੰ ਸਚਾਰੂ ਬਣਾਇਆ ਜਾ ਸਕੇ ਅਤੇ ਹੋਰ ਦੇਰੀ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਅਧਿਕਾਰੀਆਂ ਨਾਲ ਚਰਚਾ ਕਰਦਿਆਂ ਨਗਰ ਨਿਗਮਾਂ ਦੇ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਐਨੀਮਲ ਬਰਥ ਕੰਟਰੋਲ (ਏ ਬੀ ਸੀ) ਪ੍ਰੋਗਰਾਮ ਨੂੰ ਹਰੇਕ ਕਾਰਪੋਰੇਸ਼ਨ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ।ਕੈਬਨਿਟ ਮੰਤਰੀ ਨੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਹਿੱਸੇ ਵਜੋਂ ਸ਼ਹਿਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਉਸਾਰੀ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ।

ਇਹ ਵੀ ਪੜ੍ਹੋ Australian MP Donald Tump ਦਾ ਫੈਨ? ਨਾਂਅ ਬਦਲ ਕੇ ਰੱਖਿਆ “Trump”

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਅਣਗਹਿਲੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਦੋਸ਼ੀ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਡਾ. ਰਵਜੋਤ ਸਿੰਘ ਨੇ ਸ਼ਹਿਰਾਂ ਵਿੱਚ ਵਧ ਰਹੀਆਂ ਕੂੜਾ ਪ੍ਰਬੰਧਨ ਚੁਣੌਤੀਆਂ ਨਾਲ ਨਜਿੱਠਣ ਲਈ ਇੰਟੈਗਰੇਟਿਡ ਸੋਲਿਡ ਵੇਸਟ ਮੈਨੇਜਮੈਂਟ, ਬਾਈਓ ਗੈਸ ਪਲਾਂਟ ਸਥਾਪਤ ਕਰਨ ਲਈ ਢੁਕਵੀਂ ਜ਼ਮੀਨ ਦੀ ਪਛਾਣ ਕਰਨ ਦੀ ਲੋੜ ’ਤੇ ਚਾਨਣਾ ਪਾਇਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਿੱਤੇ ਵੀ ਕੂੜੇ ਦੇ ਢੇਰ ਦਿਖਾਈ ਨਹੀਂ ਦੇਣੇ ਚਾਹੀਦੇ ਹਨ ਅਤੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਾਸੀਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਸਿਰਜਣ ਲਈ ਸੜਕਾਂ ਅਤੇ ਗਲੀਆਂ ਦੀ ਰੋਜ਼ਾਨਾ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰੇਜ ਦੀ ਲੋੜ ਅਨੁਸਾਰ ਸਫਾਈ ਕੀਤੀ ਜਾਵੇ ਤਾਂ ਜੋ ਸੀਵਰੇਜ ਦਾ ਗੰਦਾਂ ਪਾਣੀ ਉਵਰਫਲੋ ਹੋ ਕੇ ਸੜਕਾਂ ਅਤੇ ਗਲੀਆਂ ਤੇ ਨਾ ਆਵੇ।

ਇਹ ਵੀ ਪੜ੍ਹੋ ਪੁਲਿਸ ਨੇ ਪਿਛਲੇ ਦਿਨੀ 100 ਫੁੱਟੀ ਰੋਡ ਤੇ ਇੱਕ ਵਿਅਕਤੀ ਉਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ 5 ਵਿਅਕਤੀਆਂ ਨੂੰ ਕੀਤਾ ਕਾਬੂ 

ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਐਮ ਸੇਵਾ ਪਲੇਟਫਾਰਮ ਰਾਹੀਂ ਨਾਗਰਿਕ ਸੇਵਾਵਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਦੇ ਟੀਚੇ ਨਾਲ ਸ਼ਹਿਰੀ ਸਥਾਨਕ ਇਕਾਈਆਂ ਐਮ ਸੇਵਾ ਪਲੇਟਫਾਰਮ ਦੁਆਰਾ ਐਂਡ-ਟੂ-ਐਂਡ ਸਰਵਿਸ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਸ਼ਿਕਾਇਤਾਂ ਅਤੇ ਸੇਵਾ ਬੇਨਤੀਆਂ ’ਤੇ ਕਾਰਵਾਈ ਹੁਣ ਸਿਰਫ਼ ਇਸੇ ਪਲੇਟਫਾਰਮ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਪਾਰਦਰਸ਼ਤਾ ਐਕਟ ਦੇ ਅਨੁਸਾਰ ਸ਼ਹਿਰੀ ਸਥਾਨਕ ਇਕਾਈਆ ਨੂੰ ਮੁੱਖ ਮਿਉਂਸੀਪਲ ਸੇਵਾਵਾਂ ਜਿਵੇਂ ਪਾਣੀ-ਸੀਵਰੇਜ ਕੁਨੈਕਸ਼ਨ, ਵਪਾਰਕ ਲਾਇਸੈਂਸ, ਅਤੇ ਡੋਰਸਟੈਪ ਸੇਵਾਵਾਂ ਦੀ ਨਿਰਵਿਘਨ ਪ੍ਰਕਿਰਿਆ ਲਈ ਨਿਰਧਾਰਤ ਸਮਾਂ-ਸੀਮਾਵਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸ ਲਈ ਜੇਕਰ ਕਿਸੇ ਵੀ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੂੰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਉਹ ਮੁਕੰਮਲ ਪ੍ਰਸਤਾਵ ਤਿਆਰ ਕਰਕੇ ਮੁੱਖ ਦਫ਼ਤਰ ਨੂੰ ਪ੍ਰਵਾਨਗੀ ਲਈ ਭੇਜਣਾ ਯਕੀਨੀ ਬਣਾਉਣ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰ, ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...