Thursday, April 16, 2026
spot_img
spot_img

NRIs ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਟਸਐਪ ਨੰਬਰ 9056009884 ਲਾਂਚ

Date:

spot_img

Chandigarh News: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਸ ਸਬੰਧੀ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏਡੀਜੀਪੀ ਨੂੰ ਭੇਜੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ,ਕਿਸਾਨ ਆਰਥਿਕ ਤੌਰ ਤੇ ਹੋ ਰਹੇ ਮਜ਼ਬੂਤ

ਵਧੇਰੇ ਜਾਣਕਾਰੀ ਲਈ ਐਨ.ਆਰ.ਆਈਜ਼ nri.punjab.gov.in ਵੈੱਬਸਾਈਟ ‘ਤੇ ਜਾ ਸਕਦੇ ਹਨ ਅਤੇ ਇਸ ਵੈੱਬਸਾਈਟ ‘ਤੇ ਐਨ.ਆਰ.ਆਈ. ਪੁਲਿਸ ਵਿੰਗ, ਐਨ.ਆਰ.ਆਈ. ਲਈ ਸਟੇਟ ਕਮਿਸ਼ਨ ਅਤੇ ਐਨ.ਆਰ.ਆਈ. ਸਭਾ ਸਬੰਧੀ ਵਿਆਪਕ ਜਾਣਕਾਰੀ ਉਪਲੱਬਧ ਹੈ। ਪ੍ਰਸ਼ਾਸਨਿਕ ਸੁਧਾਰ ਅਤੇ ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਜਨਮ ਸਰਟੀਫਿਕੇਟ, ਨਾਨ ਏਵੇਲਬਿਲੀਟੀ ਬਰਥ ਸਰਟੀਫਿਕੇਟ (ਅਸੁਲਭਤਾ ਜਨਮ ਸਰਟੀਫਿਕੇਟ), ਜਨਮ ਦੀ ਲੇਟ ਐਂਟਰੀ, ਪੁਲਿਸ ਕਲੀਅਰੈਂਸ,

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਬੰਧੀ ਸਰਟੀਫਿਕੇਟ, ਡਰਾਈਵਿੰਗ ਸਰਟੀਫਿਕੇਟ, ਮੌਤ ਦਾ ਸਰਟੀਫਿਕੇਟ, ਵਿਆਹ/ਤਲਾਕ ਦਾ ਸਰਟੀਫਿਕੇਟ, ਡਿਕਰੀ, ਗੋਦ ਲੈਣ ਸਬੰਧੀ ਡੀਡ, ਹਲਫ਼ਨਾਮਾ, ਫਿੰਗਰਪ੍ਰਿੰਟ ਅਤੇ ਹੋਰ ਸਰਟੀਫਿਕੇਟ ਆਦਿ ਵਰਗੇ ਵੱਖ-ਵੱਖ ਦਸਤਾਵੇਜ਼ਾਂ ਦੇ ਕਾਊਂਟਰਸਾਈਨ/ਤਸਦੀਕੀਕਰਨ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਆਪਣੇ ਘਰਾਂ ਤੋਂ ਹੀ ਆਪਣੇ ਦਸਤਾਵੇਜ਼ਾਂ ਦੇ ਕਾਊਂਟਰਸਾਈਨ ਕਰਵਾਉਣ ਲਈ ਈ-ਸਨਦ ਪੋਰਟਲ ‘ਤੇ ਆਨਲਾਈਨ ਬਿਨੈ ਦੇ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...