ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਮਕਾਨ ਦੀ ਛੱਤ ਡਿੱਗੀ, ਇੱਕ ਦੀ ਹੋਈ ਮੌ+ਤ, ਦਰਜਨਾਂ ਜ਼ਖਮੀ

0
379
+1

Tarntarn News: ਐਤਵਾਰ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿੱਚ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਘਟਨਾ ਸਮੇਂ ਘਰ ਦੇ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਸਨ। ਜਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੰਨਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਿਲੀ ਸੂਚਨਾ ਮੁਤਾਬਕ ਪਿੰਡ ਸਭਰਾ ਦੇ ਲਵਪ੍ਰੀਤ ਸਿੰਘ ਉਰਫ ਲਵਲੀ ਦੇ ਘਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਰੱਖੇ ਹੋਏ ਸਨ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਹੋਈਆਂ ਸਨ।

ਇਹ ਵੀ ਪੜ੍ਹੋ  Big News: Manipur ਦੇ CM ਨੇ ਦਿੱਤਾ ਅਸਤੀਫ਼ਾ, 21 ਮਹੀਨਿਆਂ ਤੋਂ ਸੂਬੇ ’ਚ ਚੱਲ ਰਹੀ ਹੈ ਹਿੰਸਾ

ਇਸ ਦੌਰਾਨ ਭੋਗ ਮੌਕੇ ਕਾਫੀ ਸਾਰੇ ਲੋਕ ਇਕੱਠੇ ਹੋਏ ਸਨ ਪ੍ਰੰਤੂ ਛੱਤ ਪੁਰਾਣੀ ਹੋਣ ਕਾਰਨ ਅਚਾਨਕ ਡਿੱਗ ਪਈ। ਜਿਸ ਕਾਰਨ ਚਾਰ ਦਰਜਨ ਦੇ ਕਰੀਬ ਲੋਕ, ਜਿਸਦੇ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਿਲ ਹਨ ਹੇਠਾਂ ਦੱਬ ਗਏ। ਹਾਲਾਂਕਿ ਸਮਾਗਮ ਦੌਰਾਨ ਇਕੱਠੇ ਹੋਏ ਲੋਕਾਂ ਤੋਂ ਇਲਾਵਾ ਪਿੰਡ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਮਲਬੇ ਨੂੰ ਹਟਾਉਣ ਦਾ ਕੰਮ ਸ਼ੁਰੂ ਕੀਤਾ ਪ੍ਰੰਤੂ ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ, ਜਿਨਾਂ ਨੂੰ ਐਬੂਲੈਂਸਾਂ ਦੇ ਰਾਹੀਂ ਹਸਪਤਾਲਾਂ ਦੇ ਵਿੱਚ ਦਾਖਲ ਕਰਾਇਆ ਗਿਆ। ਪ੍ਰਸ਼ਾਸਨ ਦੇ ਵੱਲੋਂ ਵੀ ਮੌਕੇ ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਰਾਹਤ ਕਾਰਜ ਜਾਰੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

+1

LEAVE A REPLY

Please enter your comment!
Please enter your name here