ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

Date:

spot_img

👉ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ‘ਤੇ ਹੈ।ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਦੇ ਸਾਂਝੇ ਯਤਨਾਂ ਨਾਲ ਜ਼ਿਲ੍ਹਾ ਬਰਨਾਲਾ ਵਿੱਚ 70 ਫੀਸਦੀ ਤੋਂ ਵੱਧ, ਯਾਨੀ 9766 ਦਿਵਿਆਂਗਜਨ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ  Amritsar Commissionerate Police ਵੱਲੋਂ ਮੁਕਾਬਲੇ ਤੋਂ ਬਾਅਦ ਅੱਤਵਾਦੀ ਮਡਿਊਲ ਬੇਨਕਾਬ, ਦੋ ਜਖ਼ਮੀ ਤੇ ਤਿੰਨ ਕਾਬੂ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸੇਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ।ਉਨ੍ਹਾਂ ਨੇ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਨਾ ਸਿਰਫ਼ ਦਿਵਿਆਂਗਜਨਾਂ ਲਈ ਇੱਕ ਪਛਾਣ ਪੱਤਰ ਹੈ, ਸਗੋਂ ਇਹ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ਪੈਨਸ਼ਨ, ਸਿਖਲਾਈ, ਰੋਜ਼ਗਾਰ ਅਤੇ ਮੈਡੀਕਲ ਸਹਾਇਤਾ ਦਾ ਲਾਭ ਲੈਣ ਲਈ ਵੀ ਜ਼ਰੂਰੀ ਹੈ। ਇਸ ਕਾਰਡ ਰਾਹੀਂ ਦਿਵਿਆਂਗਜਨਾਂ ਨੂੰ ਸਰਕਾਰੀ ਸੇਵਾਵਾਂ ਤੱਕ ਪਹੁੰਚ ਬਣਾਉਣ ਵਿੱਚ ਸਹੂਲਤ ਹੁੰਦੀ ਹੈ।

ਇਹ ਵੀ ਪੜ੍ਹੋ  NRIs ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਟਸਐਪ ਨੰਬਰ 9056009884 ਲਾਂਚ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸੇਬਿਲਟਿੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਪਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਨੂੰ ਸਕੀਮਾਂ ਦੇ ਲਾਭ ਦੇਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੈ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...