👉ਮਗਨਰੇਗਾਕਰਮੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੰਡੀਆਂ ਫਸਟ ਏਡ ਕਿੱਟਾਂ
Bathinda News (ਸੁਖਜਿੰਦਰ ਸਿੰਘ ਮਾਨ):ਮਨੁੱਖੀ ਜਾਨ ਬਹੁਤ ਹੀ ਕੀਮਤੀ ਹੈ, ਜਿਸ ਦੀ ਹਰ ਸਮੇਂ ਹਿਫਾਜ਼ਤ ਕਰਨਾ ਸਾਡਾ ਮੁਢੱਲਾ ਫਰਜ਼ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡਾਂ ’ਚ ਮਗਨਰੇਗਾ ਕਰਮੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਫਸਟ ਏਡ ਕਿੱਟਾਂ ਦੀ ਵੰਡ ਮੌਕੇ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰੈਗਮਾ ਮੈਡੀਕਲ ਇੰਸਟੀਚਿਊਟ, ਟਾਰਕ, ਹੈਲਪ ਫਾਰ ਨੀਡੀ ਆਦਿ ਸੰਸਥਾਵਾਂ ਦੇ ਸਹਿਯੋਗ ਨਾਲ ਵੰਡੀਆਂ ਗਈਆਂ ਇਨ੍ਹਾਂ ਫਸਟ ਏਡ ਕਿੱਟਾਂ ਨੂੰ ਇੱਕ ਬਹੁਤ ਹੀ ਵਧੀਆ ਤੇ ਸ਼ਲਾਘਾਯੋਗ ਉਪਰਾਲਾ ਦੱਸਿਆ।
ਇਹ ਵੀ ਪੜ੍ਹੋ Sidhu Moosewala ਦੇ ਕਰੀਬੀ ਦੇ ਘਰ ਫ਼ਾਈਰਿੰਗ ਮਾਮਲੇ ’ਚ ਪੁਲਿਸ ਨੇ ਗੈਂਗਸਟਰ ਦਾ ਕੀਤਾ encounter
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਮਾਜ ਸੇਵਾ ਦੇ ਖੇਤਰ ’ਚ ਵਧੀਆਂ ਕਾਰਗੁਜਾਰੀ ਅਤੇ ਸ਼ਲਾਘਾਯੋਗ ਤੇ ਨਿਸ਼ਕਾਮ ਸੇਵਾ ਕਰਨ ਵਾਲੀਆਂ ਮੌਜੂਦ ਐਨਜੀਓਜ ਦੇ ਨੁਮਾਇੰਦਿਆਂ ਨੂੰ ਜਿੱਥੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਉਥੇ ਹੀ ਉਨ੍ਹਾਂ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਪ੍ਰੈਗਮਾ ਮੈਡੀਕਲ ਇੰਸਟੀਚਿਊਟ ਦੇ ਡਾਕਟਰੀ ਸਟਾਫ ਵੱਲੋਂ ਫਸਟ ਏਡ ਕਿੱਟਾਂ ਵਿੱਚ ਮੌਜੂਦ ਦਵਾਈਆਂ ਦੀ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ ਗਿੱਲ, ਦੀਪਕ ਢੀਂਗਰਾ ,ਡਾਕਟਰ ਗੁਰਸੇਵਕ ਸਿੰਘ ਗਿੱਲ ਐਮਡੀ ਪ੍ਰੈਗਮਾ ਹਸਪਤਾਲ ਤੋਂ ਇਲਾਵਾ ਗ੍ਰਾਮ ਸੇਵਕ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।





