
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੱਤੀ ਹੈ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਹਨਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ।
ਇਹ ਵੀ ਪੜ੍ਹੋ Trump ਦਾ ਵੱਡਾ ਐਲਾਨ, ਇਨਾਂ ਦੇਸ਼ਾਂ ‘ਤੇ ਕਰੇਗਾ ਵੱਡੀ ਕਾਰਵਾਈ
ਪਰੰਤੂ ਸ. ਭੂੰਦੜ ਦੇ ਸ. ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਇਕੱਤਰਤਾ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਹੋਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।
Share the post "ਹੁਣ 13 ਫਰਵਰੀ ਨੂੰ ਹੋਵੇਗੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ"




