Friday, May 1, 2026
spot_img
spot_img

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

Date:

spot_img

👉ਦਿੜ੍ਹਬਾ, ਕੌਹਰੀਆਂ, ਛਾਜਲੀ ਸਮੇਤ ਕਈ ਧਾਰਮਿਕ ਅਸਥਾਨਾਂ ‘ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਦਿੱਤੀ ਵਧਾਈ
Sangrur News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ । ਸ. ਚੀਮਾ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ।

ਇਹ ਵੀ ਪੜ੍ਹੋ ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ  

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਕੌਹਰੀਆਂ, ਛਾਜਲੀ, ਕਣਕਵਾਲ, ਗੋਬਿੰਦਗੜ੍ਹ ਜੇਜੀਆ, ਖੋਖਰ ਖੁਰਦ ਆਦਿ ਪਿੰਡਾਂ ਵਿੱਚ ਆਯੋਜਿਤ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਸੰਗਤਾਂ ਨੂੰ ਵਧਾਈ ਦਿੱਤੀ।ਇਸ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਤੇ ਕਲੱਬਾਂ ਵੱਲੋਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

Share post:

spot_img

Popular

More like this
Related

Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ...