spot_img
spot_img

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

Date:

spot_img

Chandigarh News:ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼ ਤੇ ਮਨੁੱਖਤਾ ਦੀ ਆਵਾਜ਼ ਬੁਲੰਦ ਕਰਨ ਵਾਲੇ ਸ਼੍ਰੋਮਣੀ ਭਗਤ ਸਨ, ਪ੍ਰਤੀ ਡੂੰਘੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ।

ਇਹ ਵੀ ਪੜ੍ਹੋ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ SIT ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਉਨ੍ਹਾਂ ਗੁਰੂ ਰਵਿਦਾਸ ਦੀਆਂ ਦਇਆ, ਪਿਆਰ ਅਤੇ ਭਾਈਚਾਰੇ ਦੀ ਮਹੱਤਤਾ ’ਤੇ ਜ਼ੋਰ ਦੇਣ ਵਾਲੀਆਂ ਸਿੱਖਿਆਵਾਂ ਦੀ ਮਹੱਤਤਾ ’ਤੇ ਵੀ ਜੋਰ ਦਿੱਤਾ। ਕੈਬਿਨਟ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ ਵਿੱਚ ਬਹੁਤ ਮਹੱਤਵ ਰੱਖਦੀਆਂ ਹਨ। ਉਨ੍ਹਾਂ ਦਾ ਏਕਤਾ ਅਤੇ ਸਮਾਨਤਾ ਦਾ ਸੰਦੇਸ਼ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੀਆਂ ਸਾਨੂੰ ਇੱਕ ਨਿਆਂਪੂਰਨ ਅਤੇ ਸਮਾਵੇਸ਼ੀ ਸਮਾਜ ਬਣਾਉਣ ਲਈ ਪ੍ਰੇਰਿਤ ਕਰਦਾ ਹੈ।’’

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਬਰਾਬਰਤਾ, ਨਿਆਂ ਅਤੇ ਸਮਾਵੇਸ਼ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਮਾਹੌਲ ਸਿਰਜਣ ਲਈ ਸਮਰਪਿਤ ਹੈ ਜਿੱਥੇ ਹਰ ਵਿਅਕਤੀ ਭਾਵੇਂ ਕਿਸੇ ਵੀ ਜਾਤ, ਨਸਲ ਜਾਂ ਪਿਛੋਕੜ ਦਾ ਹੋਵੇ, ਆਪਣੇ ਆਪ ਨੂੰ ਅੱਗੇ ਵਧਾ ਸਕੇ। ਉਨ੍ਹਾਂ ਕਿਹਾ, ‘‘ਅਸੀਂ ਨਿਆਂ ਅਤੇ ਦਇਆ ਦੇ ਥੰਮਾਂ ’ਤੇ ਟਿਕੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਾਂ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

राखीगढ़ी विश्व मानचित्र पर भारत की प्राचीन सभ्यता का सबसे सशक्त प्रतीक बनेगा : मुख्यमंत्री

👉8 हजार वर्ष पुरानी सरस्वती-सिंधु सभ्यता को आधुनिक तकनीक...