ਮੋਗਾ ਪੁਲਿਸ ਵੱਲੋਂ ਨਿਹਾਲ ਸਿੰਘ ਵਾਲਾ ਵਿੱਚ CASO ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ/ਹੋਟਸਪੋਟ ਦੀ ਕੀਤੀ ਚੈਕਿੰਗ

0
47
+1

Moga News: DGP ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਅਜੇ ਗਾਂਧੀ ਦੀ ਅਗਵਾਈ ਹੇਠ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਨਿਹਾਲ ਸਿੰਘ ਵਾਲਾ ਸਬ ਡਿਵੀਜ਼ਨ ਵਿੱਚ ਘੇਰਾਬੰਦੀ ਅਤੇ ਸਰਚ ਅਪਰੇਸ਼ਨ (CASO) ਅਭਿਆਨ ਚਲਾਇਆ ਗਿਆ। SP (SPL CRIME) ਸੰਦੀਪ ਕੁਮਾਰ, DSP (NSW) ਅਨਵਰ ਅਲੀ, DSP (HQ) ਜ਼ੋਰਾ ਸਿੰਘ ਦੀ ਅਗਵਾਈ ਹੇਠ ਚੱਲੀ ਇਸ ਮੁਹਿੰਮ ਦੌਰਾਨ ਸਬ-ਡਵੀਜਨ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਕਲਾਂ, ਰਣੀਆ, ਬੱਧਣੀ ਕਲਾਂ ਅਤੇ ਰਾਊਕੇ ਕਲਾਂ ਵਿੱਚ ਸਰਚ ਅਪ੍ਰੇਸ਼ਨ ਚਲਾਇਆ ਗਿਆ।

ਇਹ ਵੀ ਪੜ੍ਹੋ  ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਅਪ੍ਰੇਸ਼ਨ ਦੌਰਾਨ 01 ਐਸ.ਪੀ, 02 ਡੀ.ਐਸ.ਪੀ, 02 ਥਾਣਿਆ ਦੇ ਮੁੱਖ ਅਫਸਰਾਨ, ਇੰਚਾਰਜ ਡਰੱਗ ਸੈੱਲ ਮੋਗਾ, ਇੰਚਾਰਜ ਸਾਈਬਰ ਸੈੱਲ ਮੋਗਾ ਸਮੇਤ 10 ਟੀਮਾ ਦੇ ਕੁੱਲ 55 ਪੁਲਿਸ ਕਰਮਚਾਰੀਆਂ ਵੱਲੋਂ ਉਪਰੋਕਤ ਅਨੁਸਾਰ ਪਿੰਡਾ ਵਿੱਚ ਘੇਰਾਬੰਦੀ ਕਰਕੇ ਚੈਕਿੰਗ ਕੀਤੀ ਗਈ। ਇਸ ਅਪਰੇਸ਼ਨ ਦੋਰਾਨ 1 ਕਿਲੋ 900 ਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕਰਕੇ ਮੁੱਕਦਮਾ ਨੰਬਰ 19 ਮਿਤੀ 12.02.2025 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਬੱਧਨੀ ਕਲਾਂ ਦਰਜ ਕੀਤਾ ਗਿਆ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਮੁਕੱਦਮਾਂ ਦੀ ਮੁਲਜ਼ਮ ਮੁਖਤਿਆਰ ਕੌਰ ਵਾਸੀ ਪੱਤੀ ਗਿੱਲ, ਬੁੱਟਰ ਕਲਾਂ ਉਕਤ ਖਿਲਾਫ ਪਹਿਲਾ ਵੀ ਵੱਖ-ਵੱਖ ਥਾਣਿਆ ਵਿੱਚ ਐਨ.ਡੀ.ਪੀ.ਐਸ ਐਕਟ ਦੇ ਕੁੱਲ 05 ਮੁੱਕਦਮੇ ਦਰਜ ਰਜਿਸਟਰ ਹਨ।

ਇਹ ਵੀ ਪੜ੍ਹੋ  ਸਿੱਖ ਨਸ਼ਲਕੁਸ਼ੀ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੋਸ਼ੀ ਕਰਾਰ

ਇਸ ਤੋ ਇਲਾਵਾ 03 ਸ਼ੱਕੀ ਵਿਅਕਤੀਆਂ ਦੇ ਖਿਲਾਫ ਅ/ਧ 129,35(1) of BNSS ਤਹਿਤ ਕਲੰਦਰੇ ਪੇਸ਼ ਕੀਤੇ ਗਏ ਅਤੇ ਕੁੱਲ 15 ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।ਸੀਨੀਅਰ ਕਪਤਾਨ ਪੁਲਿਸ ਅਜੇ ਗਾਂਧੀ ਨੇ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here