Thursday, April 16, 2026
spot_img
spot_img

shambhu border ’ਤੇ ਅੱਜ ਹੋਵੇਗੀ ਕਿਸਾਨ ਮਹਾਪੰਚਾਇਤ, ਕਿਸਾਨ ਅੰਦੋਲਨ-2 ਦਾ ਸਾਲ ਹੋਇਆ ਪੂਰਾ

Date:

spot_img

shambhu border news: ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਸਹਿਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ 13 ਫ਼ਰਵਰੀ 2024 ਨੂੰ ਸ਼ੁਰੂ ਹੋਏ ਕਿਸਾਨ ਅੰਦੋਲਨ-2 ਦੇ ਇੱਕ ਸਾਲ ਪੂਰਾ ਹੋਣ ’ਤੇ ਸ਼ੰਭੂ ਬਾਰਡਰ ਉਪਰ ਅੱਜ ਵੀਰਵਾਰ ਨੂੰ ਕਿਸਾਨ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਸ ਕਿਸਾਨ ਮਹਾਂਪੰਚਾਇਤ ਦੌਰਾਨ ਪਿੱਛਲੇ ਇੱਕ ਸਾਲ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਵਿਚ ਉਲੀਕੀ ਜਾਣ ਵਾਲੀ ਰਣਨੀਤੀ ਬਾਰੇ ਵਿਚਾਰਾਂ ਹੋਣਗੀਆਂ। ਸ਼ੰਭੂ ਮੋਰਚੇ ਉਪਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੈਕੜੇ ਕਿਸਾਨ ਪਿਛਲੇ ਇੱਕ ਸਾਲ ਤੋਂ ਡਟੇ ਹੋਏ ਹਨ। ਬੀਤੇ ਕੱਲ ਕਿਸਾਨਾਂ ਵੱਲੋਂ ਖਨੌਰੀ ਵਿਖੇ ਮਹਾਂਪੰਚਾਇਤ ਕੀਤੀ ਗਈ ਸੀ।

ਇਹ ਵੀ ਪੜ੍ਹੋ ਨਵਾਂ Income Tax Bill 2025 ਅੱਜ ਹੋਵੇਗਾ ਸੰਸਦ ਵਿਚ ਪੇਸ਼, 64 ਸਾਲ ਪੁਰਾਣੇ ਨਿਯਮ ਜਾਣਗੇ ਬਦਲ

ਇਸਤੋਂ ਇਲਾਵਾ ਭਲਕੇ 14 ਫਰਵਰੀ ਨੂੰ ਕਿਸਾਨ ਆਗੂਆਂ ਦੀ ਕੇਂਦਰ ਨਾਲ ਮੀਟਿੰਗ ਹੋਣ ਜਾ ਰਹੀ ਹੈ, ਜਿਸਦੇ ਵਿਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂ ਸ਼ਾਮਲ ਹੋਣਗੇ। ਦਸਣਾ ਬਣਦਾ ਹੈ ਕਿ ਕੇਂਦਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਬਕਾਇਆ ਮੰਗਾਂ ਦੀ ਪੂਰਤੀ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਦਿੱਲੀ ਚੱਲੋਂ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ। ਇਸ ਸੱਦੇ ਤਹਿਤ 13 ਫਰਵਰੀ 2024 ਨੂੰ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਇੱਕਠੇ ਹੋਏ ਸਨ ਪ੍ਰੰਤੂ ਦਿੱਲੀ ਵੱਲ ਅੱਗੇ ਵਧਣ ਦਾ ਯਤਨ ਕਰਦੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਹਜ਼ਾਰਾਂ ਦੀ ਤਾਦਾਦ ਵਿਚ ਪੁਲਿਸ ਫ਼ੌਰਸ ਲਗਾ ਕੇ ਅਤੇ ਕੰਕਰੀਟ ਅਤੇ ਕੰਡਿਆਲੀ ਤਾਰਾਂ ਦੀਆਂ ਰੋਕਾਂ ਖੜੀਆਂ ਕਰਕੇ ਰੋਕ ਲਿਆ ਸੀ।

ਇਹ ਵੀ ਪੜ੍ਹੋ ਚਾਰ ਮਹੀਨਿਆਂ ਬਾਅਦ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਇਹ ਹੋ ਸਕਦੇ ਹਨ ਫੈਸਲੇ

ਇਸ ਦੌਰਾਨ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਅਤੇ ਪਾਣੀਆਂ ਵੁਛਾੜਾਂ ਸੁੱਟਣ ਤੋਂ ਇਲਾਵਾ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ। ਜਦਕਿ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਵੀ ਹੋ ਗਈ ਸੀ ਅਤੇ ਕਈ ਕਿਸਾਨ ਜ਼ਖਮੀ ਹੋ ਗਏ ਸਨ। ਇਸਤੋਂ ਇਲਾਵਾ ਬੀਮਾਰੀ ਤੇ ਖ਼ੁਦਕਸ਼ੀਆਂ ਕਾਰਨ ਵੀ ਕਈ ਕਿਸਾਨ ਪੂਰੇ ਹੋ ਚੁੱਕੇ ਹਨ। ਦੁਜੇ ਪਾਸੇ ਕਿਸਾਨ ਮੰਗਾਂ ਨੂੰ ਕੇਂਦਰ ਸਰਕਾਰ ਦੌਰਾਨ ਅਣਗੋਲਿਆ ਕਰਨ ਦੇ ਰੋਸ਼ ਵਜੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ। ਹਾਲਾਂਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਨੋਟਿਸ ਲਿਆ ਸੀ ਤੇ ਪੰਜਾਬ ਸਰਕਾਰ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸਤੋਂ ਬਾਅਦ ਹੁਣ ਕੇਂਦਰ ਵੱਲੋਂ ਲਗਭਗ ਇੱਕ ਸਾਲ ਬਾਅਦ ਭਲਕੇ 14 ਫਰਵਰੀ ਲਈ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...