ਸੁਖਜਿੰਦਰ ਮਾਨ
ਬਠਿੰਡਾ, 2 ਨਵੰਬਰ :ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਾਂਗਰਸ ਸਰਕਾਰ ਨੂੰ ਯਾਦ ਦਵਾਇਆ ਕੇ ਆਪਣੇ ਵਾਅਦੇ ਮੁਤਾਬਕ ਸੂਬੇ ਦੇ ਬੇਰੁਜਗਾਰਾਂ ਨੂੰ ਪ੍ਰਤੀ ਮਹੀਨਾ 2500 ਰੁਪਏ ਬੇਰੁਜਗਾਰੀ ਭੱਤਾ ਪਿਛਲੇ ਬਕਾਏ ਸਮੇਤ ਜਾਰੀ ਕਰੇ। ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਪਾਰਟੀ ਦੇ ਲੀਗਲ ਸੈੱਲ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਜ਼ਿਲ੍ਹਾਂ ਕਾਰਜ਼ਕਾਰ ਪ੍ਰਧਾਨ ਅੰਮਿ੍ਰਤ ਲਾਲ ਅਗਰਵਾਲ ਆਦਿ ਨੇ ਮੰਗ ਕੀਤੀ ਕਿ ਬਾਹਰੀ ਰਾਜਾਂ ਦੇ ਉਮੀਦਵਾਰਾਂ ਨੂੰ ਰੋਕਣ ਲਈ ਪੰਜਾਬ ਦੇ ਸਾਰੇ ਵਰਗਾਂ ਦੇ ਉਮੀਦਵਾਰਾਂ ਨੂੰ ਪੰਜਾਬ ਡੋਮੀਸਾਇਲ ਦੇ ਵਾਧੂ ਨੰਬਰ ਨਿਰਧਾਰਿਤ ਕੀਤੇ ਜਾਣ ਤੇ ਇਸੇ ਤਰ੍ਹਾਂ ਪ੍ਰਾਈਵੇਟ ਨੌਕਰੀਆਂ ਲਈ ਵੀ ਪੰਜਾਬ ਦੇ ਬੇਰੁਜਗਾਰਾਂ ਲਈ 80 ਫੀਸਦੀ ਕੋਟਾ ਨਿਰਧਾਰਿਤ ਕੀਤਾ ਜਾਵੇ। ਆਪ ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੁਲਤਵੀ ਕੀਤੀਆਂ ਜਾ ਰਹੀਆਂ ਪੁਲਸ ਭਰਤੀ ਪ੍ਰੀਖਿਆਵਾਂ ਦੇ ਉਮੀਦਵਾਰਾਂ ਨੂੰ ਉਮਰ ਦੀ ਸੀਮਾ ਵਿੱਚ ਛੋਟ ਦਿੱਤੀ ਜਾਵੇ। ਇਸ ਮੌਕੇ ਦਿਹਾਤੀ ਆਗੂ ਗੁਰਜੰਟ ਸਿੰਘ, ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਅਮਰਦੀਪ ਰਾਜਨ, ਬੀ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਦੀਪ ਕੌਰ ਰਾਮਗੜ੍ਹੀਆ, ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ, ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ ਆਦਿ ਮੌਜੂਦ ਸਨ।
Share the post "ਵਾਅਦੇ ਮੁਤਾਬਿਕ 2500 ਰੁਪਏ ਬੇਰੁਜਗਾਰੀ ਭੱਤਾ ਪਿਛਲੇ ਬਕਾਏ ਸਮੇਤ ਜਾਰੀ ਕਰੇ ਪੰਜਾਬ ਸਰਕਾਰ:ਆਪ ਆਗੂ"