Bathinda News: ਸਥਾਨਕ ਡੱਬਵਾਲੀ ਰੋਡ ’ਤੇ ਸਥਿਤ ਸਿਲਵਰ ਓਕਸ ਸਕੂਲ ਵਿਖੇ ਬੜੇ ਹੀ ਉਤਸ਼ਾਹ ਨਾਲ ਇਨਾਮ ਵੰਡ ਸਮਾਰੋਹ ਮਨਾਇਆ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਡਾਇਰੈਕਟਰ ਆਫ ਸਿਲਵਰ ਓਕਸ ਸਕੂਲ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮਹਿਮਾਨ ਦੇ ਸਕੂਲ ਪਹੁੰਚਣ ’ਤੇ ਮੁੱਖ ਅਧਿਆਪਕਾ ਮਿਸ. ਰਵਿੰਦਰ ਸਰਾਂ ਅਤੇ ਸਕੂਲ ਦੇ ਸਮੂਹ ਸਟਾਫ਼ ਦੁਆਰਾ ਉਹਨਾਂ ਦਾ ਸਵਾਗਤ ਕੀਤਾ ਗਿਆ।ਇਸ ਸਮਾਰੋਹ ਦਾ ਮੁੱਖ ਉਦੇਸ਼ ਸਾਲ 2024—25 ਵਿੱਚ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਕਰਵਾਈਆਂ ਗਈਆਂ ਵੱਖ—ਵੱਖ ਗਤੀਵਿਧੀਆਂ ਵਿੱਚ ਉਪਲੱਬਧੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਸੀ।
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਅੰਨ੍ਹੇ ਕ+ਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾਇਆ, 3 ਮੁਲਜਮਾਂ ਨੂੰ ਕੀਤਾ ਕਾਬੂ
ਇਸ ਸਮਾਰੋਹ ਦੀ ਸ਼ੁਰੂਆਤ ਇੱਕ ਗਰੁੱਪ ਨਾਚ ਪੇਸ਼ ਕਰਦੇ ਹੋਏ ਕੀਤੀ ਗਈ। ਇਸ ਉਪਰੰਤ ਮੁੱਖ ਮਹਿਮਾਨ ਜੀ ਮੰਚ ’ਤੇ ਪਹੁੰਚੇ ।ਉਹਨਾਂ ਦੁਆਰਾ ਗਤੀਵਿਧੀਆਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਜਮਾਤ ਐਲ.ਕੇ.ਜੀ ਤੋਂ ਜਮਾਤ ਨੌਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਮੌਜੂਦ ਸਾਰੇ ਵਿਦਿਆਰਥੀਆਂ ਦੁਆਰਾ ਤਾੜੀਆਂ ਮਾਰ ਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਉਤਸ਼ਾਹ ਦਿਖਾਇਆ ਗਿਆ।ਦਰਸ਼ਕਾਂ ਦਾ ਮੰਨੋਰੰਜਨ ਕਰਨ ਲਈ ਗਰੁੱਪ ਨਾਚ, ਕਵਿਤਾ ਗਾਇਨ ਵੀ ਪੇਸ਼ ਕੀਤਾ ਗਿਆ।ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਨਾਲ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ ਗਏ ।
ਇਹ ਵੀ ਪੜ੍ਹੋ Big News: USA ‘ਚੋਂ ਭਾਰਤੀਆਂ ਨਾਲ ਭਰਿਆ ਇੱਕ ਹੋਰ ਜਹਾਜ਼ 15 ਨੂੰ ਪੁੱਜੇਗਾ ਅੰਮ੍ਰਿਤਸਰ ੲੈਅਰਪੋਰਟ!
ਉਹਨਾਂ ਵੱਲੋਂ ਦੱਸਿਆ ਗਿਆ ਕਿ ਹਰ ਵਿਦਿਆਰਥੀ ਲਈ ਅੱਖਰੀ ਗਿਆਨ ਦੇ ਨਾਲ— ਨਾਲ ਬੌਧਿਕ ਗਿਆਨ ਦਾ ਹੋਣਾ ਵੀ ਬਹੁਤ ਜਰੂਰੀ ਹੈ।ਇਸ ਲਈ ਸਕੂਲ ਵਿੱਚ ਕਰਵਾਈ ਜਾ ਰਹੀ ਹਰ ਗਤੀਵਿਧੀ ਵਿੱਚ ਭਾਗ ਲੈਣਾ ਚਾਹੀਦਾ ਹੈ।ਜਿਸ ਨਾਲ ਵਿਦਿਆਰਥੀਆਂ ਦਾ ਸਰਵ ਪੱਖੀ ਵਿਕਾਸ ਹੁੰਦਾ ਹੈ ਅਤੇ ਉਹਨਾਂ ਦੀ ਸਖਸ਼ੀਅਤ ਵਿੱਚ ਵੀ ਨਿਖਾਰ ਆੳਂੁਦਾ ਹੈ।ਇਸ ਤਰ੍ਹਾਂ ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਕੂਲ ਦੁਆਰਾ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਇਸ ਸਮਾਰੋਹ ਦਾ ਅੰਤ ਰਾਸ਼ਟਰੀ ਗਾਣ ਨਾਲ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।