ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

0
118
+1

👉ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਦਾ ਕੀਤਾ ਲੇਖਾ-ਜੋਖਾ
Bathinda News: ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਸਾਰੇ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਲਾਜ਼ਮੀ ਬਣਾਉਣ ਦੀਆਂ ਹਿਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮਾਲ ਅਧਿਕਾਰੀਆਂ ਨੂੰ ਪਾਰਟੀਸ਼ਨ ਦੇ ਕੇਸਾਂ ਤੋਂ ਇਲਾਵਾ ਰਿਕਵਰੀ ਦੇ ਕੇਸਾਂ ਨੂੰ ਜਲਦ ਮੁਕੰਮਲ ਕਰਨ ਲਈ ਕਿਹਾ ਹੈ। ਮੀਟਿੰਗ ਦੌਰਾਨ ਉਨ੍ਹਾਂ ਨਕਸ਼ੇ ਚੈੱਕ ਕਰਕੇ ਜਮਾਂ ਕਰਵਾਉਣ, ਭੂ-ਪ੍ਰਾਪਤੀ ਪ੍ਰੋਜੈਕਟ, ਇੰਤਕਾਲ, ਡੀਮਾਰਕੇਸ਼ਨ, ਜਮਾਂਬੰਦੀਆਂ ਅਤੇ ਮੇਰਾ ਘਰ ਮੇਰੇ ਨਾਮ ਆਦਿ ਕਾਰਜਾਂ ਬਾਰੇ ਵੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਵਿਭਾਗ ਵਲੋਂ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸਕੀਮਾਂ ਸਬੰਧੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਦਿੱਤੇ ਟੀਚਿਆਂ ਨੂੰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਦੌਰਾਨ ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਅੰਦਰ ਬਣੀਆਂ ਕੈਮਿਸਟ ਦੀਆਂ ਦੁਕਾਨਾਂ ’ਤੇ ਚੈਕਿੰਗ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਬਿਨ੍ਹਾ ਲਾਇਸੰਸਾਂ ਤੋਂ ਚੱਲ ਰਹੇ ਕੈਮਿਸਟਾਂ ਖਿਲਾਫ ਤਰੁੰਤ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਦੇ ਜਣੇਪਿਆਂ ਨੂੰ ਹਸਪਤਾਲ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਦੀ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਦੀਆਂ ਵੈਨਾਂ ਦੇ ਡਰਾਈਵਰਾਂ ਦਾ ਡਰਾਈਵਿੰਗ ਲਾਇਸੰਸ, ਪੁਲਿਸ ਵੈਰੀਫਿਕੇਸ਼ਨ, ਡੋਪ ਟੈਸਟ ਅਤੇ ਅੱਖਾਂ ਦੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਵੇਰ ਦੀ ਸਭਾ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਲਾਜ਼ਮੀ ਬਣਾਇਆ ਜਾਵੇ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਖੇਡ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜੋੜਨ ਲਈ ਗਰਾਊਂਡ ਬਣਾ ਕੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਿਆਂ ਜਾ ਸਕੇ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਅੰਨ੍ਹੇ ਕ+ਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾਇਆ, 3 ਮੁਲਜਮਾਂ ਨੂੰ ਕੀਤਾ ਕਾਬੂ

ਮੀਟਿੰਗ ਵਿਚ ਐਸਐਸਪੀ ਮੈਡਮ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਗਗਨਦੀਪ ਸਿੰਘ, ਐਸਡੀਐਮ ਮੌੜ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਵਧੀਕ ਸਹਾਇਕ ਕਮਿਸ਼ਨਰ (ਜਨਰਲ) ਰਮਨਦੀਪ ਸਿੰਘ, ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਸਿੰਗਲਾ, ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫਸਰ, ਤਹਿਸੀਲਦਾਰ-ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here