Ferozepur News:ਨੈਸ਼ਨਲ ਇੰਸਟੀਚਿਊਸ਼ਨ ਫਾਰ ਟਰਾਂਸਫਾਰਮਿੰਗ ਇੰਡੀਆ (ਨੀਤੀ ਆਯੋਗ) ਨੇ ਫਰਵਰੀ 2024 ਦੀ ਮਿਆਦ ਲਈ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ (ਏਡੀਪੀ) ਦੀ ਓਵਰਆਲ ਸ਼੍ਰੇਣੀ ਅਧੀਨ ਸ਼ਾਨਦਾਰ ਪ੍ਰਦਰਸ਼ਨ ਲਈ ਪੰਜਾਬ ਸੂਬੇ ਦੇ ਫਿਰੋਜ਼ਪੁਰ ਜ਼ਿਲ੍ਹੇ ਨੂੰ 5 ਕਰੋੜ ਰੁਪਏ ਦੇ ਵੱਕਾਰੀ ਪੁਰਸਕਾਰ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਇਸ ਵੱਕਾਰੀ ਪੁਰਸਕਾਰ ਸਬੰਧੀ ਸੂਚਨਾ ਸਾਂਝੀ ਕਰਦੇ ਹੋਏ ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਬੀ.ਵੀ.ਆਰ. ਸੁਬਰਾਮਨੀਅਮ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੇਂਦਰੀ ਪ੍ਰਭਾਰੀ ਅਧਿਕਾਰੀ (ਸੀਪੀਓ) ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਪ੍ਰਦਰਸ਼ਨ ਸੂਚਕਾਂ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਨੀਤੀ ਆਯੋਗ ਵੱਲੋਂ ਦੋ ਮਹੀਨਿਆਂ ਦੇ ਸਮੇਂ ਦੌਰਾਨ ਦੂਜੀ ਵਾਰ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਇਨਾਮੀ ਰਾਸ਼ੀ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਅੰਨ੍ਹੇ ਕ+ਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾਇਆ, 3 ਮੁਲਜਮਾਂ ਨੂੰ ਕੀਤਾ ਕਾਬੂ
ਇਸ ਤੋਂ ਪਹਿਲਾਂ ਐਸਪੀਰੇਸ਼ਨ ਬਲਾਕ ਮੱਖੂ ਨੂੰ 1.5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ ਸੀ, ਜਿਸ ਦੀਆਂ ਵਿਕਾਸ ਤਜਵੀਜ਼ਾਂ ਨੀਤੀ ਆਯੋਗ ਭਾਰਤ ਸਰਕਾਰ ਨੂੰ ਭੇਜ ਦਿੱਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੁਰਸਕਾਰ ਤੋਂ ਪ੍ਰਾਪਤ ਫੰਡਾਂ ਦੀ ਵਰਤੋਂ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਬਾ ਅਧਿਕਾਰੀਆਂ ਅਤੇ ਕੇਂਦਰੀ ਪ੍ਰਭਾਰੀ ਅਧਿਕਾਰੀ ਦੇ ਤਾਲਮੇਲ ਵਿੱਚ ਇੱਕ ਵਿਆਪਕ ਕਾਰਜ ਯੋਜਨਾ ਜਾਂ ਪ੍ਰੋਜੈਕਟ ਪ੍ਰਸਤਾਵ ਤਿਆਰ ਕੀਤਾ ਜਾਵੇਗਾ। ਇਸ ਪ੍ਰਸਤਾਵ ਲਈ ਅੰਤਿਮ ਪ੍ਰਵਾਨਗੀ ਐਸਪੀਰੇਸ਼ਨਲ ਡਿਸਟ੍ਰਿਕਟਸ ਐਂਡ ਬਲਾਕ ਪ੍ਰੋਗਰਾਮ ਦੀ ਨਿਗਰਾਨੀ ਕਰਨ ਵਾਲੀ ਸਕੱਤਰਾਂ ਦੀ ਅਧਿਕਾਰ ਪ੍ਰਾਪਤ ਕਮੇਟੀ ਕੋਲ ਹੋਵੇਗੀ।ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਇਸ ਪ੍ਰਾਪਤੀ ਨੂੰ ਮਾਨਤਾ ਦਿੰਦੇ ਹੋਏ, ਜ਼ਿਲ੍ਹਾ ਕੁਲੈਕਟਰ ਨੂੰ ਇੱਕ ਚੰਗੀ ਸੇਵਾ ਐਂਟਰੀ ਵੀ ਜਾਰੀ ਕੀਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਜ਼ਿਲ੍ਹਾ ਫਿਰੋਜ਼ਪੁਰ ਦੇ ਏਡੀਪੀ ਤਹਿਤ ਬੇਮਿਸਾਲ ਪ੍ਰਦਰਸ਼ਨ ਲਈ 5 ਕਰੋੜ ਰੁਪਏ ਦਾ ਪੁਰਸਕਾਰ ਪ੍ਰਾਪਤ ਕੀਤਾ"