Thursday, April 16, 2026
spot_img
spot_img

ਕੇਂਦਰ ਤੇ ਕਿਸਾਨਾਂ ਵਿਚਕਾਰ 5ਵੇਂ ਗੇੜ ਦੀ ਚੰਡੀਗੜ੍ਹ ਵਿਖੇ ਮੀਟਿੰਗ ਅੱਜ

Date:

spot_img

👉ਕੇਂਦਰੀ ਮੰਤਰੀ ਪ੍ਰਲਾਦ ਜੋਸ਼ੀ ਕਰਨਗੇ ਕੇਂਦਰ ਦੀ ਅਗਵਾਈ, ਡੱਲੇਵਾਲ ਵੀ ਹੋਣਗੇ ਮੀਟਿੰਗ ’ਚ ਸ਼ਾਮਲ
👉ਪੰਜਾਬ ਵੱਲੋਂ ਖੇਤੀ ਮੰਤਰੀ ਗੁਰਮੀਤ ਖੁੱਡੀਆ ਸਹਿਤ ਡੀਜੀਪੀ ਤੇ ਹੋਰ ਅਧਿਕਾਰੀ ਰਹਿਣਗੇ ਮੌਜੂਦ
Chandigarh News: ਕਿਸਾਨੀਂ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪਿਛਲੇ ਕਰੀਬ ਇੱਕ ਸਾਲ ਤੋਂ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਪੰਜਵੇਂ ਗੇੜ੍ਹ ਦੀ ਮੀਟਿੰਗ ਅੱਜ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਚੰਡੀਗੜ੍ਹ ਦੇ ਸੈਕਟਰ 26 ਵਿਖੇ ਸ਼ਾਮ ਪੰਜ ਵਜੇਂ ਹੋਣ ਵਾਲੀ ਇਸ ਮੀਟਿੰਗ ਦੀ ਅਗਵਾਈ ਕੇਂਦਰੀ ਮੰਤਰੀ ਪ੍ਰਲਾਦ ਜੋਸ਼ੀ ਕਰਨਗੇ। ਜਦ ਕਿ ਕਿਸਾਨ ਫ਼ੋਰਮਾਂ ਵੱਲੋਂ ਬੀਤੇ ਕੱਲ ਹੀ ਆਪਣੇ ਵਫ਼ਦ ਦਾ ਐਲਾਨ ਕਰ ਦਿੱਤਾ ਸੀ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਸਹਿਤ ਡੀਜੀਪੀ ਗੌਰਵ ਅਤੇ ਹੋਰ ਅਧਿਕਾਰੀ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਖੁੱਲ ਕੇ ਆਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ

ਸੂਚਨਾ ਮੁਤਾਬਕ ਮੀਟਿੰਗ ਵਿਚ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਪੁੱਜਣਗੇ ਕਿਉਂਕਿ 18 ਜਨਵਰੀ ਨੂੰ ਕੇਂਦਰ ਵੱਲੋਂ ਦਿੱਤੇ ਗੱਲਬਾਤ ਦੇ ਸੱਦੇ ਵਿਚ ਉਨ੍ਹਾਂ ਨੂੰ ਵਿਸ਼ੇਸ ਤੌਰ ’ਤੇ ਮੀਟਿੰਗ ਵਿਚ ਹਾਜ਼ਰ ਰਹਿਣ ਦੀ ਅਪੀਲ ਕੀਤੀ ਗਈ ਸੀ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਦੌਰਾਨ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਕਿਸਾਨਾਂ ਦੇ ਮੁੱਦਿਆਂ ’ਤੇ ਹੋਣ ਵਾਲੀ ਗੱਲਬਾਤ ਦੇ ਉਸਾਰੇ ਸਿੱਟੇ ਸਾਹਮਣੇ ਆਉਣਗੇ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਪਿਛਲੇ ਸਾਲ 10 ਫ਼ਰਵਰੀ, 12 ਫ਼ਰਵਰੀ, 15 ਫ਼ਰਵਰੀ ਅਤੇ 18 ਫ਼ਰਵਰੀ 2024 ਨੂੰ ਕਿਸਾਨਾਂ ਤੇ ਕੇਂਦਰ ਵਿਚਕਾਰ ਗੱਲਬਾਤ ਹੋਈ ਸੀ ਪ੍ਰੰਤੂ ਬੇਸਿੱਟਾ ਰਹੀ ਸੀ।

ਇਹ ਵੀ ਪੜ੍ਹੋ ਦਿੱਲੀ ਅੰਦੋਲਨ-2 ਦਾ ਇੱਕ ਸਾਲ ਹੋਇਆ ਪੂਰਾ, ਸ਼ੰਭੂ ਮੋਰਚੇ ‘ਤੇ ਕਿਸਾਨਾਂ ਮਜਦੂਰਾਂ ਦਾ ਵਿਸ਼ਾਲ ਇੱਕਠ

ਜਿਸਤੋਂ ਬਾਅਦ ਹੀ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਕੂਚ ਦਾ ਸੱਦਾ ਦਿੱਤਾ ਸੀ ਪ੍ਰੰਤੂ ਹਰਿਆਣਾ ਪੁਲਿਸ ਨੇ ਸਖ਼ਤੀ ਕਰਦਿਆਂ ਕਿਸਾਨਾਂ ਨੂੰ ਸ਼ੰਭੂ ਅਤੇ ਖ਼ਨੌਰੀ ਬਾਰਡਰ ’ਤੇ ਰੋਕ ਲਿਆ ਸੀ। ਇਸ ਦੌਰਾਨ ਕਿਸਾਨਾਂ ਉਪਰ ਲਾਠੀਚਾਰਜ਼ ਵੀ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ। ਜਦੋਂਕਿ ਕੀਤੀ ਸਿੱਧੀ ਗੋਲੀਬਾਰੀ ਵਿਚ ਇੱਕ ਕਿਸਾਨ ਸ਼ੁਭਕਰਨ ਸਿੰਘ ਵੀ ਸ਼ਹੀਦ ਹੋ ਗਿਆ ਸੀ। ਹੁਣ ਵੀ ਕਿਸਾਨ ਹਜ਼ਾਰਾਂ ਦੀ ਤਾਦਾਦ ਵਿਚ ਬਾਰਡਰਾਂ ’ਤੇ ਡਟੇ ਹੋਏ ਹਨ। ਇਸਦੇ ਰੋਸ਼ ਵਜੋਂ 26 ਨਵੰਬਰ 2024 ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...