ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸ਼ਿਕੰਜਾ ਹੋਰ ਕੱਸਿਆ

0
598
+3

👉ਸਰਕਾਰ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ . ਤੇ ਹੋਰ ਅਧਿਕਾਰੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਰੋਕਣ ਜਾਂ ਫੇਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦਾ ਸਪੱਸ਼ਟ ਸੰਦੇਸ਼ ਦਿੱਤਾ
👉ਵਿਧਾਇਕਾਂ ਅਤੇ ਆਮ ਲੋਕਾਂ ਪਾਸੋਂ ਨਿਰੰਤਰ ਫੀਡਬੈਕ ਲਈ ਜਾਵੇਗੀ
Chandigarh News:ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਆਖਿਆ ਹੈ।ਪੰਜਾਬ ਸਰਕਾਰ ਨੇ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਹੈ।

ਇਹ ਵੀ ਪੜ੍ਹੋ ਭਾਰਤੀ ਕ੍ਰਿਕੇਟ ਟੀਮ ਦੇ ਉਪ-ਕਪਤਾਨ ਸ਼ੁਭਮਨ ਗਿੱਲ ਅਤੇ ਪ੍ਰਤਿਭਾਸ਼ਾਲੀ ਗੇਂਦਬਾਜ ਅਰਸ਼ਦੀਪ ਸਿੰਘ ਨੇ ਕੀਤੀ ਮੁੱਖ ਮੰਤਰੀ ਮੁਲਾਕਾਤ  

ਸਰਕਾਰ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟ ਕਾਰਵਾਈਆਂ ਨਾਲ ਲੋਕਾਂ ਦੇ ਭਰੋਸੇ ਨੂੰ ਢਾਹ ਲਗਦੀ ਹੈ ਅਤੇ ਸੰਸਥਾਵਾਂ ਕਮਜ਼ੋਰ ਹੋਣ ਦੇ ਨਾਲ-ਨਾਲ ਕੌਮੀ ਵਿਕਾਸ ਵਿੱਚ ਅੜਿੱਕੇ ਪੈਦਾ ਹੁੰਦੇ ਹਨ ਜਿਸ ਕਰਕੇ ਇਸ ਅਲਾਮਤ ਨੂੰ ਜੜ੍ਹੋਂ ਪੁੱਟ ਦੇਣਾ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਆਦੇਸ਼ ਦਿੱਤੇ ਕਿ ਭ੍ਰਿਸ਼ਟਾਚਾਰ ਮੁਕਤ ਅਤੇ ਨਾਗਰਿਕ ਕੇਂਦਰ ਸ਼ਾਸਨ ਯਕੀਨੀ ਬਣਾਉਣ ਲਈ ਸਾਰੇ ਫੀਲਡ ਅਫਸਰਾਂ ਨੂੰ ਸਖ਼ਤ ਅਤੇ ਅਸਰਦਾਰ ਕਦਮ ਚੁੱਕਣੇ ਚਾਹੀਦੇ ਹਨ।ਇਹ ਯਕੀਨੀ ਬਣਾਉਣਾ ਹਰੇਕ ਸਰਕਾਰੀ ਅਧਿਕਾਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਨੂੰ ਕਿਸੇ ਵੀ ਪੱਧਰ ’ਤੇ ਸਰਕਾਰੀ ਕਰਮਚਾਰੀਆਂ ਕੋਲ ਜਾਣ ਮੌਕੇ ਪੈਸੇ ਦਾ ਲੈਣ-ਦੇਣ ਜਾਂ ਕੋਈ ਹੋਰ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਸਰਕਾਰ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਕੰਮਕਾਜ ਲਈ ਹਰੇਕ ਪੱਧਰ ’ਤੇ ਸਰਕਾਰ ਦਾ ਲੋਕਾਂ ਨਾਲ ਰਾਬਤਾ ਹੋਣ ਮੌਕੇ ਖੱਜਲ-ਖੁਆਰੀ ਲਈ ਕੋਈ ਥਾਂ ਨਾ ਹੋਵੇ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੀ ਸਾਲ 2025 ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦਗੀ

ਇਸੇ ਤਰ੍ਹਾਂ ਇਹ ਵੀ ਜ਼ਰੂਰੀ ਹੈ ਕਿ ਜਨਤਕ ਕਾਰਜਾਂ ਨੂੰ ਸ਼ਿਸ਼ਟਾਚਾਰੀ ਲਹਿਜ਼ੇ ਵਿੱਚ ਅਸਰਦਾਰ ਢੰਗ ਨਾਲ ਘੱਟੋ-ਘੱਟ ਸਮੇਂ ਵਿੱਚ ਪੂਰਾ ਕੀਤਾ ਜਾਣਾ ਚਾਹੀਦਾ ਹੈ।ਪੰਜਾਬ ਸਰਕਾਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਹੋਰ ਵਧੇਰੇ ਜੁਆਬਦੇਹ ਬਣਾਇਆ ਜਾਵੇਗਾ ਅਤੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼, ਐਸ.ਡੀ.ਐਮਜ਼., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਐਸ.ਪੀਜ਼., ਡੀ.ਐਸ.ਪੀਜ਼, ਐਸ.ਐਚ.ਓਜ਼ ਅਤੇ ਹੋਰ ਫੀਲਡ ਅਧਿਕਾਰੀਆਂ/ਕਰਮਚਾਰੀਆਂ ਬਾਰੇ ਜਿੱਥੇ ਆਮ ਲੋਕਾਂ ਪਾਸੋਂ ਫੀਡਬੈਕ ਲਈ ਜਾਵੇਗੀ, ਉਥੇ ਹੀ ਸਬੰਧਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਪਾਸੋਂ ਵੀ ਫੀਡਬੈਕ ਲਈ ਜਾਇਆ ਕਰੇਗੀ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਫੀਡਬੈਕ ਹੀ ਅਧਿਕਾਰੀਆਂ ਲਈ ਇਨਾਮ ਤੇ ਸਜ਼ਾ ਦਾ ਅਧਾਰ ਬਣੇਗੀ। ਸੂਬਾ ਸਰਕਾਰ ਨੇ ਅਧਿਕਾਰੀਆਂ ਨੂੰ ਆਪਣਾ ਕੰਮਕਾਜ ਹੋਰ ਵਧੇਰੇ ਇਮਾਨਦਾਰੀ, ਜ਼ਿੰਮੇਵਾਰਾਨਾ ਅਤੇ ਅਸਰਦਾਰ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਭਾਵਨਾ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+3

LEAVE A REPLY

Please enter your comment!
Please enter your name here