Friday, May 22, 2026
spot_img
spot_img
spot_img

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

Date:

spot_img

👉‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ਹੋਰ ਉੱਚ ਪੱਧਰੀ ਟੂਰਨਾਮੈਂਟਾਂ ਵਿੱਚ ਕਈ ਤਮਗੇ ਕੀਤੇ ਹਾਸਿਲ
Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੀ ਇੱਕ ਉਦਾਹਰਣ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਤਾਇਨਾਤ ਰਜਨੀਤ ਕੌਰ ਹੈ, ਜੋ ਬਾਡੀ ਬਿਲਡਰ ਦੇ ਨਾਲ-ਨਾਲ ਪਾਵਰਲਿਫਟਰ ਵੀ ਹੈ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਨੂੰ ਮੈਡੀਕਲ ਨਸ਼ਾ ਤਸਕਰਾਂ ਦੇ ਖਿਲਾਫ ਮਿਲੀ ਇਕ ਹੋਰ ਵੱਡੀ ਕਾਮਯਾਬੀ

ਇਸ ਮਾਣਮੱਤੀ ਖਿਡਾਰਨ ਨੇ ਹਾਲ ਹੀ ਵਿੱਚ 57 ਕਿਲੋਗ੍ਰਾਮ ਸੀਨੀਅਰ ਗਰੁੱਪ ਅਧੀਨ ਉੱਤਰੀ ਭਾਰਤ ਪਾਵਰਲਿਫਟਿੰਗ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਲੇਡੀਜ਼ ਮਾਡਲ ਫਿਜ਼ੀਕ ਕੈਟੇਗਰੀ ਵਿੱਚ ਪਹਿਲੀ ਫਿਜ਼ੀਕ ਸਪੋਰਟਸ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਵੀ ਜਿੱਤਿਆ।ਉਨ੍ਹਾਂ ਨੇ ਇਸ ਖੇਤਰ ਵਿੱਚ ਬਹੁਤ ਨਾਮਣਾ ਖੱਟਿਆ ਹੈ ਅਤੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਮਾਨਤਾ ਪ੍ਰਾਪਤ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਦੁਆਰਾ ਕਰਵਾਈ ਗਈ 12ਵੀਂ ਮਿਸਟਰ/ਮਿਸ ਚੰਡੀਗੜ੍ਹ ਚੈਂਪੀਅਨਸ਼ਿਪ 2024 ਦੌਰਾਨ ਮਹਿਲਾ ਵਰਗ ਵਿੱਚ ਸੋਨ ਤਮਗਾ ਜਿੱਤਿਆ।

ਇਹ ਵੀ ਪੜ੍ਹੋ  ਬਠਿੰਡਾ ਦੇ ਮਲੋਟ ਰੋਡ ’ਤੇ ਨਵੇਂ ਬੱਸ ਸਟੈਂਡ ਦਾ ਜਲਦ ਹੋਵੇਗਾ ਕੰਮ ਸ਼ੁਰੂ: ਐਮਐਲਏ ਜਗਰੂਪ ਗਿੱਲ

ਸੂਬਾ ਸਰਕਾਰ ਦੀਆਂ ਖੇਡ-ਪੱਖੀ ਨੀਤੀਆਂ ਅਤੇ ਬੁਨਿਆਦੀ ਢਾਂਚੇ ਦੀ ਸ਼ਲਾਘਾ ਕਰਦਿਆਂ, ਰਜਨੀਤ ਕੌਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ, ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ’ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਬਠਿੰਡਾ ਵਿਖੇ ਸੀਨੀਅਰ ਵਰਗ ਭਾਵ 31-40 ਸਾਲ ਵਿੱਚ 57 ਕਿਲੋਗ੍ਰਾਮ ਵਰਗ ਅਧੀਨ ਪਾਵਰ ਲਿਫਟਿੰਗ ਵਿੱਚ ਸੋਨ ਤਮਗਾ ਜਿੱਤਿਆ ਸੀ। ਉਨ੍ਹਾਂ ਨੇ ਗੁਰਾਇਆ ਵਿਖੇ 57 ਕਿਲੋਗ੍ਰਾਮ ਭਾਰ ਵਰਗ ਦੇ ਸੀਨੀਅਰ ਵਰਗ ਵਿੱਚ ਆਯੋਜਿਤ ਬੈਂਚ ਪ੍ਰੈਸ ਮੁਕਾਬਲਾ ਵੀ ਜਿੱਤਿਆ ਸੀ।ਇੰਨਾ ਹੀ ਨਹੀਂ, ਰਜਨੀਤ ਨੇ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਵੱਲੋਂ ਮਹਿਲਾ ਬਿਕਨੀ ਕੈਟੇਗਰੀ ਤਹਿਤ ਕਰਵਾਈ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਵਿੱਚ ਵੀ ਪਹਿਲਾ ਸਥਾਨ ਹਾਸਿਲ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

spot_img

Share post:

spot_img

Popular

More like this
Related

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

👉ਕਾਰੋਬਾਰੀਆਂ, ਯੂਨੀਵਰਸਿਟੀਆਂ ਦੇ ਮਾਲਕਾਂ ਅਤੇ ਸਿਆਸੀ ਆਗੂਆਂ 'ਤੇ ਪਹਿਲਾਂ...

Punjab ਤੇ Haryana Highcourt ਨੇ ਸੁਖਪਾਲ ਖਹਿਰਾ ਨੂੰ ਦਿੱਤਾ ਵੱਡਾ ਝਟਕਾ

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ...