ਪੰਜਾਬ ਪੁਲੀਸ ਵਲੋਂ ਮੋਗਾ ਤੋਂ 18 ਕੁਇੰਟਲ ਚੂਰਾ ਪੋਸਤ ਬਰਾਮਦ; 11 ਵਿਅਕਤੀ ਨਾਮਜ਼ਦ

Date:

spot_img

ਸੁਖਜਿੰਦਰ ਮਾਨ
ਮੋਗਾ ,2 ਨਵੰਬਰ: ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਮੋਗਾ ਦੇ ਧਰਮਕੋਟ ਸਬ-ਡਵੀਜਨ ਦੇ ਬੱਦੂਵਾਲ ਬਾਈਪਾਸ ‘ਤੇ ਸਥਿਤ ਇੱਕ ਗੋਦਾਮ ਤੋਂ 1800 ਕਿਲੋ ਵਜ਼ਨ ਵਾਲੀਆਂ ਭੁੱਕੀ ਦੀਆਂ 90 ਬੋਰੀਆਂ (20 ਕਿਲੋ ਪ੍ਰਤੀ ਬੋਰੀ) ਬਰਾਮਦ ਕੀਤੀਆਂ ਹਨ। ਪੁਲੀਸ ਨੇ ਗੋਦਾਮ ਵਿੱਚੋਂ ਇੱਕ ਟਰੱਕ (ਐਚਆਰ-64-6149) ਅਤੇ ਇੱਕ ਐਮਯੂਵੀ ਜ਼ਾਈਲੋ (ਪੀਬੀ-05-ਜੇ-9539) ਨੂੰ ਵੀ ਕਬਜ਼ੇ ਵਿੱਚ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਪੁਲੀਸ ਨੂੰ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਐਸਐਸਪੀ ਮੋਗਾ ਸੁਰਿੰਦਰਜੀਤ ਸਿੰਘ ਮੰਡ ਨੇ ਪੁਲਿਸ ਟੀਮ ਨੂੰ ਗੋਦਾਮ ‘ਤੇ ਛਾਪੇਮਾਰੀ ਲਈ ਭੇਜਿਆ।ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਭੁੱਕੀ ਨੂੰ ਜਬਤ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਪਿੰਡ ਦੌਲੇਵਾਲਾ ਦੇ ਪਿੱਪਲ ਸਿੰਘ, ਜੋ ਕਿ ਐਨਡੀਪੀਐਸ ਐਕਟ ਤਹਿਤ 30 ਸਾਲ ਦੀ ਸਜਾ ਕੱਟ ਰਿਹਾ ਹੈ, ਸਮੇਤ 11 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਹੋਰ 10 ਦੋਸ਼ੀਆਂ ਦੀ ਪਛਾਣ ਇੰਦਰਜੀਤ ਸਿੰਘ ਉਰਫ ਲਾਭਾ, ਮਿੰਨਾ ਸਿੰਘ, ਰਸਾਲ ਸਿੰਘ ਉਰਫ ਨੰਨੂ, ਕਰਮਜੀਤ ਸਿੰਘ ਉਰਫ ਕਰਮਾ, ਗੁਰਜਿੰਦਰ ਸਿੰਘ ਉਰਫ ਮੋਟੂ, ਜੁਗਰਾਜ ਸਿੰਘ ਉਰਫ ਜੋਗਾ, ਲਖਵਿੰਦਰ ਸਿੰਘ ਉਰਫ ਕੱਕੂ, ਪਰਮਜੀਤ ਸਿੰਘ ਉਰਫ ਪੰਮਾ ਅਤੇ ਬੂਟਾ ਸਿੰਘ, ਸਾਰੇ ਵਾਸੀ ਪਿੰਡ ਦੌਲੇਵਾਲਾ ਅਤੇ ਮੰਗਲ ਸਿੰਘ ਵਾਸੀ ਪਿੰਡ ਮੰਦਿਰ ਵਜੋਂ ਹੋਈ ਹੈ ।
ਐਸਐਸਪੀ ਸੁਰਿੰਦਰਜੀਤ ਸਿੰਘ ਮੰਡ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ।ਦੱਸਣਯੋਗ ਹੈ ਕਿ ਥਾਣਾ ਧਰਮਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 15-61/85 ਅਧੀਨ ਐਫ.ਆਈ.ਆਰ ਨੰਬਰ 202 ਮਿਤੀ 1 ਨਵੰਬਰ 2021 ਨੂੰ ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

न्याय में देरी नहीं, हर शिकायत का होगा निष्पक्ष समाधान: रणबीर सिंह गंगवा

Haryana News: हरियाणा के जन स्वास्थ्य अभियांत्रिकी, लोक निर्माण...

इसराना विधानसभा के मडलौडा गाँव को मुख्यमंत्री ने दी बड़ी सौगात

👉विकास एवं पंचायत तथा खनन मंत्री कृष्ण लाल पंवार...