ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਵਾਲਾ Ex ਸਰਪੰਚ ਤੇ ਲੰਬੜਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Date:

spot_img

Tarntarn News: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸਾਲ 2019 ਤੱਕ ਪਿੰਡ ਕਾਲੀਆ ਦੇ ਸਰਪੰਚ ਰਹੇ ਹਰਨੰਦ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ‘ਰਿਸੀਵ’ ਕਰਨ ਲਈ ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇ ਮੁੱਖ ਮੰਤਰੀ ਮਾਨ

ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਬੈਂਕ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਕੁੱਝ ਅਯੋਗ ਵਿਅਕਤੀਆਂ ਸਮੇਤ ਲਾਭਪਾਤਰੀਆਂ ਦੇ ਬੈਂਕ ਖਾਤੇ ਧੋਖਾਧੜੀ ਕਰਨ ਲਈ ਖੁਲ੍ਹਾਏ ਸਨ। ਫਿਰ ਉਨ੍ਹਾਂ ਨੇ ਲਾਭਪਾਤਰੀਆਂ ਦੇ ਖਾਤਿਆਂ ਨਾਲ ਸਬੰਧਤ ਦਸਤਾਵੇਜ਼ ਇਸ ਨੀਅਤ ਨਾਲ ਆਪਣੇ ਕੋਲ ਰੱਖ ਲਏ ਤਾਂ ਜੋ ਉਹ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਰਾਹਤ ਫੰਡਾਂ ਨੂੰ ਕਢਵਾਉਣ ਅਤੇ ਉਨ੍ਹਾਂ ਦੀ ਦੁਰਵਰਤੋਂ ਕਰ ਸਕਣ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਨੂੰ ਮੈਡੀਕਲ ਨਸ਼ਾ ਤਸਕਰਾਂ ਦੇ ਖਿਲਾਫ ਮਿਲੀ ਇਕ ਹੋਰ ਵੱਡੀ ਕਾਮਯਾਬੀ

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਰਾਜ ਦੇ ਅਧਿਕਾਰੀਆਂ ਨੇ ਇਸ ਪਿੰਡ ਵਿੱਚ ਫਸਲਾਂ ਆਦਿ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ 30 ਲੱਖ ਰੁਪਏ ਮਨਜ਼ੂਰ ਕੀਤੇ ਸਨ ਅਤੇ ਉਕਤ ਮੁਲਾਜ਼ਮਾਂ ਨੇ ਉਸ ਰਕਮ ਵਿੱਚੋਂ ਕੁੱਲ 20,11,475 ਲੱਖ ਰੁਪਏ ਦਾ ਗਬਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਦੇ ਤਰਨਤਾਰਨ ਯੂਨਿਟ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...

Bathinda ਦੇ ਕੈਮਿਸਟਾਂ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

👉ਆਨਲਾਈਨ ਫਾਰਮਾਸਿਊਟੀਕਲ ਵਪਾਰ 'ਤੇ ਪਾਬੰਦੀ ਦੀ ਮੰਗ: ਅਸ਼ੋਕ ਬਾਲਿਆਂਵਾਲੀ Bathinda...