Friday, April 17, 2026
spot_img
spot_img

ਡਾ. ਬਲਜੀਤ ਕੌਰ ਨੇ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਉਚੀ ਟੈਂਕੀ ਦੇ ਕੰਮ ਦੀ ਕੀਤੀ ਸ਼ੁਰੂਆਤ

Date:

spot_img

👉ਇਲਾਕਾ ਨਿਵਾਸੀਆਂ ਨੂੰ ਮਿਲੇਗਾ ਸਾਫ ਸੁਥਰਾ ਪਾਣੀ
Muktsar News: ਆਉਂਦੀਆਂ ਗਰਮੀਆਂ ਵਿੱਚ ਮਲੋਟ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਅੱਜ ਮਲੋਟ ਵਿਖੇ ਅੰਮ੍ਰਿਤ 2 ਸਕੀਮ ਅਧੀਨ 1.50 ਲੱਖ ਗੈਲਨ ਸਮਰੱਥਾ ਵਾਲੀ ਦੀ ਉੱਚੀ ਟੈਂਕੀ ਦੇ ਕੰਮ ਦੀ ਸ਼ੁਰੂਆਤ ਕਰਦਿਆ ਕੀਤਾ।ਉਹਨਾਂ ਕਿਹਾ ਕਿ ਇਸ ਪਾਣੀ ਵਾਲੀ ਟੈਂਕੀ ਦੇ ਬਣਨ ਨਾਲ ਵਾਰਡ ਨੰਬਰ 8 ਅਤੇ 9 ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮਿਲੇਗਾ।ਉਹਨਾਂ ਕਿਹਾ ਕਿ 1.50 ਲੱਖ ਗੈਲਨ ਦੀ ਸਮਰੱਥਾ ਵਾਲੀ ਇਸ ਟੈਂਕੀ ਨੂੰ ਬਨਾਉਣ ਅਤੇ ਪਾਈਪਾਂ ਪਾਉਣ ਲਈ ਸਰਕਾਰ ਵਲੋਂ 4.28 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਕੰਮ 9 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ  ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਵਾਲਾ Ex ਸਰਪੰਚ ਤੇ ਲੰਬੜਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਹਨਾਂ ਕਿਹਾ ਕਿ ਇਸ ਪਾਣੀ ਦੀ ਟੈਂਕੀ ਦੇ ਤਿਆਰ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਨਿਰਵਿਘਨ ਸਾਫ ਸੁਥਰਾ ਸੁੱਧ ਪਾਣੀ ਮੁਹੱਈਆਂ ਹੋਵੇਗਾ।ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਪੀ.ਐਮ.ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਸਲਾਨਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦੀ ਬਾਕੀ ਰਹਿ ਗਏ ਸਰਕਾਰੀ ਸਕੂਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਸਕੂਲ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਉਹਨਾਂ ਸਕੂਲੀ ਬੱਚਿਆ ਨੂੰ ਕਿਹਾ ਕਿ ਪੜਾਈ ਦੇ ਮਾਧਿਅਮ ਰਾਹੀਂ ਉਚ ਆਹੁਦਿਆਂ ਤੇ ਪਹੁੰਚਿਆ ਜਾ ਸਕਦਾ ਹੈ ਅਤੇ ਉਹਨਾਂ ਨੂੰ ਪੜ੍ਹਾਈ ਵਿੱਚ ਦਿਲ ਲਾ ਕੇ ਮਿਹਨਤ ਕਰਨੀ ਚਾਹੀਦੀ ਹੈ।ਇਸ ਮੌਕੇ ਤੇ ਕੈਬਨਿਟ ਮੰਤਰੀ ਨੇ ਸਕੂਲ ਲਈ ਜਰਨੇਟਰ ਦਾ ਪ੍ਰਬੰਧ ਜਲਦੀ ਕਰਨ ਦਾ ਵੀ ਐਲਾਨ ਕੀਤਾ।

ਇਹ ਵੀ ਪੜ੍ਹੋ  ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ‘ਰਿਸੀਵ’ ਕਰਨ ਲਈ ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇ ਮੁੱਖ ਮੰਤਰੀ ਮਾਨ

ਇਸ ਮੌਕੇ ਤੇ ਵਿਦਿਆ,ਸਭਿਆਚਾਰਕ ਪ੍ਰੋਗਰਾਮਾਂ ਵਿੱਚ ਚੰਗੀ ਕਾਰਗੁਜਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ।ਆਪਣੇ ਦੌਰੇ ਦੌਰਾਨ ਉਹਨਾਂ ਪਿੰਡ ਉੜਾਂਗ ਅਤੇ ਝੋਰੜ ਦੇ ਲੋਕਾਂ ਦੀ ਸਮੱਸਿਆਵਾ ਸੁਣੀਆਂ ਅਤੇ ਮੌਕੇ ਤੇ ਹੱਲ ਕੀਤੀਆਂ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਜ਼ਸ਼ਨ ਬਰਾੜ ਵਾਇਸ ਚੇਅਰਮੈਨ, ਸ੍ਰੀ ਬਲਦੇਵ ਗਗਨੇਜਾ,ਗਗਨਦੀਪ ਸਿੰਘ ਔਲਖ ਸ਼ਹਿਰੀ ਪ੍ਰਧਾਨ, ਸੂਬੇਦਾਰ ਗੁਰਦੀਪ ਸਿੰਘ ਵਾਰਡ ਇੰਚਾਰਜ, ਲਵ ਬੱਤਰਾ ਵਾਇਸ ਪ੍ਰਧਾਨ ਟਰੱਕ ਯੂਨੀਅਨ, ਗੁਰਅਵਤਾਰ ਸਿੰਘ, ਜੋਨੀ ਗਰਗ, ਸੰੰਜੀਵ ਉਪਲ,ਕਰਮਜੀਤ ਸ਼ਰਮਾ, ਪਰਮਜੀਤ ਸਿੰਘ ਗਿੱਲ ਦਫਤਰ ਇੰਚਾਰਜ, ਯਾਦਵਿੰਦਰ ਸਿੰਘ ਸੋਹਣਾ, ਗੁਰਮੀਤ ਸਿੰਘ ਵਿਰਦੀ, ਜਸਮੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਵਿਰਦੀ,ਸਕੂਲ ਪ੍ਰਿੰਸੀਪਲ ਗੁਰਬਿੰਦਰਪਾਲ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੁਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...