spot_img
spot_img

ਅਮਰੀਕਾ ਤੋਂ ਡਿਪੋਰਟ ਕੀਤਾ ਇੱਕ ਹੋਰ ਪੰਜਾਬੀ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ

Date:

spot_img

👉ਸਨੈਚਿੰਗ ਦੇ ਮਾਮਲੇ ’ਚ ਸੀ ਲੋੜੀਦਾ, ਪੁਲਿਸ ਮੁਲਾਜਮ ਦਾ ਹੈ ਬੇਟਾ
Ludhiana News: ਦੋ ਦਿਨ ਪਹਿਲਾਂ ਅਮਰੀਕਾ ਤੋਂ ਡਿਪੋਰਟ ਕੀਤੇ ਪਟਿਆਲਾ ਦੇ ਦੋ ਚਚੇਰੇ ਭਰਾਵਾਂ ਨੂੰ ਪੁਲਿਸ ਵੱਲੋਂ ਕਤਲ ਕੇਸ ਮਾਮਲੇ ਵਿਚ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਲੁਧਿਆਣਾ ਪੁਲਿਸ ਨੇ ਵੀ ਲੁੱਟ-ਖੋਹ ਮਾਮਲੇ ਵਿਚ ਇੱਕ ਹੋਰ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜੋ ਸ਼ਨੀਵਾਰ ਅਮਰੀਕਾ ਤੋਂ ਡਿਪੋਰਟ ਕਰਕੇ ਵਾਪਸ ਅੰਮ੍ਰਿਤਸਰ ਉਤਰਿਆ ਸੀ। ਨੌਜਵਾਨ ਦੀ ਪਹਿਚਾਣ ਗੁਰਵਿੰਦਰ ਸਿੰਘ 26 ਸਾਲ ਵਾਸੀ ਸਸਰਾਲੀ ਕਲੋਨੀ ਲੁਧਿਆਣਾ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ 112 ਭਾਰਤੀਆਂ ਨੂੰ ਲੈ ਕੇ ਮੁੜ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਅਮਰੀਕਾ ਦਾ ਤੀਜ਼ਾ ਫ਼ੌਜੀ ਜਹਾਜ 

ਦਸਿਆ ਜਾ ਰਿਹਾ ਹੈ ਕਿ ਦੇਰ ਰਾਤ ਥਾਣਾ ਜਮਾਲਪੁਰ ਦੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਇਸ ਨੌਜਵਾਨ ਦਾ ਪਿਤਾ ਵੀ ਪੰਜਾਬ ਪੁਲਿਸ ਵਿਚ ਨੌਕਰੀ ਕਰਦਾ ਹੈ। ਮੁਢਲੀ ਪੜਤਾਲ ਮੁਤਾਬਕ ਇਹ ਨੌਜਵਾਨ ਪਿਛਲੇ ਸਾਲ ਅਕਤੂਬਰ ਮਹੀਨੇ ਹੀ ਕਰੀਬ 45 ਲੱਖ ਰੁਪਏ ਦੇ ਕੇ ਨਜਾਇਜ਼ ਤੌਰ ’ਤੇ ਅਮਰੀਕਾ ਪੁੱਜਿਆ ਸੀ, ਜਿੱਥੇ ਬਾਰਡਰ ਕਰਾਸ ਕਰਦੇ ਹੀ ਅਮਰੀਕੀ ਏਜੰਸੀਆਂ ਨੇ ਇਸਨੂੰ ਗ੍ਰਿਫਤਾਰ ਕਰ ਲਿਆ ਸੀ ਤੇ ਹੁਣ ਡਿਪੋਰਟ ਕਰ ਦਿੱਤਾ। ਗੁਰਵਿੰਦਰ ਦਾ ਭਰਾ ਕੈਨੇਡਾ ਵਿਚ ਵਸਿਆ ਹੋਇਆ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਨੌਜਵਾਨ ਵਿਰੁਧ ਇੱਕ ਲੁੱਟ ਖੋਹ ਦਾ ਪਰਚਾ ਦਰਜ਼ ਸੀ, ਜਿਸਦੇ ਵਿਚ ਇਹ ਲੋੜੀਦਾ ਸੀ ਪ੍ਰੰਤੂ ਗ੍ਰਿਫਤਾਰੀ ਤੋਂ ਬਚਣ ਲਈ ਅਮਰੀਕਾ ਭੱਜ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...

ਮੰਦਭਾਗੀ ਘਟਨਾ; 21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ*ਤ; ਦੋ ਮਹੀਨਿਆਂ ਬਾਅਦ ਹੋਣਾ ਸੀ ਵਿਆਹ

Jalandhar News: ਜਲੰਧਰ ਜ਼ਿਲ੍ਹੇ ਵਿੱਚ ਵੀਰਵਾਰ ਤੜਕਸਾਰ ਵਾਪਰੀ ਇੱਕ...