Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫ਼ਾ ਅੰਤਰਿੰਗ ਕਮੇਟੀ ਨੂੰ ਸੌਪਿਆਂ ਗਿਆ ਹੈ। ਧਾਮੀ ਦਾ ਇਹ ਅਸਤੀਫ਼ਾ ਜਥੇਦਾਰ ਦੇ ਬਿਆਨ ਤੋਂ ਬਾਅਦ ਆਇਆ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਧਾਮੀ ਵੱਲੋਂ ਅੱਜ ਜੱਥੇਦਾਰ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ। ਦੱਸ ਦਈਏ ਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਹੋਈ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਪ੍ਰਧਾਨ ਬਣੇ ਸਨ। ਐਤਕੀ ਹੋਈ SGPC ਚੋਣ ‘ਚ ਧਾਮੀ ਨੂੰ 107 ਵੋਟਾਂ ਮਿਲੀਆਂ, ਜਦਕਿ ਵਿਰੋਧੀ ਆਗੂ ਬੀਬੀ ਜਗੀਰ ਕੌਰ ਨੂੰ 33 ਸੀਟਾਂ ਹਾਸਿਲ ਹੋਈਆਂ ਸੀ।
ਇਹ ਵੀ ਪੜ੍ਹੋ ਦਿੱਲੀ ’ਚ 20 ਫ਼ਰਵਰੀ ਨੂੰ ਭਾਜਪਾ ਸਰਕਾਰ ਚੁੱਕੇਗੀ ਸਹੁੰ; ਮੁੱਖ ਮੰਤਰੀ ਦੀ ਚੋਣ 19 ਨੂੰ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੀਬੀ ਜਗੀਤ ਕੌਰ ਨਾਲ ਹੋਏ ਅਪਸ਼ਬਦ ਮਾਮਲੇ ਵਿਚ ਵੀ ਸੁਰਖਿਆ ‘ਚ ਰਹੇ ਸੀ। ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ ਸੀ, ਜਿਥੇ ਉਨ੍ਹਾਂ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਗਿਆ ਸੀ।