spot_img
spot_img

ਗਿਆਨੇਸ਼ ਕੁਮਾਰ ਬਣੇ ਦੇਸ ਦੇ ਮੁੱਖ ਚੋਣ ਕਮਿਸ਼ਨਰ, ਡਾ ਜੋਸ਼ੀ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ

Date:

spot_img

👉ਰਾਜੀਵ ਕੁਮਾਰ ਦੀ ਥਾਂ ਲੈਣਗੇ ਗਿਆਨੇਸ਼ ਕੁਮਾਰ, 19 ਫ਼ਰਵਰੀ ਤੋਂ ਸੰਭਾਲਣਗੇ ਜਿੰਮੇਵਾਰੀ
Delhi News:ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇਸ ਦੇ ਮੁੱਖ ਚੋਣ ਕਮਿਸ਼ਨਰ ਵਜੋਂ 19 ਫ਼ਰਵਰੀ ਨੂੰ ਅਹੁੱਦਾ ਸੰਭਾਲਣਗੇ। ਉਨ੍ਹਾਂ ਦੀ ਇਹ ਨਿਯੁਕਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਣੀ ਕਮੇਟੀ ਦੀ ਸਿਫ਼ਾਰਿਸ਼ ਤੋਂ ਬਾਅਦ ਕੀਤੀ ਗਈ ਹੈ, ਜਿਸਦੇ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਸ਼ਾਮਲ ਹਨ। ਇਸ ਸਬੰਧ ਵਿਚ ਕਾਨੂੰਨ ਮੰਤਰਾਲੇ ਵੱਲੋਂ ਦੇਰ ਰਾਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ ਕੈਨੇਡਾ ’ਚ ਉਤਰਨ ਸਮੇਂ ਜਹਾਜ਼ ਪਲਟਿਆ, 18 ਯਾਤਰੂ ਹੋਏ ਜਖ਼ਮੀ

ਹਾਲਾਂਕਿ ਇਹ ਵੀ ਸਾਹਮਣੇ ਆ ਰਿਹਾ ਕਿ ਮੀਟਿੰਗ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਚੋਣ ਕਮਿਸ਼ਨ ਦਾ ਮਾਮਲਾ ਅਦਾਲਤ ਵਿਚ ਹੋਣ ਕਾਰਨ ਇਹ ਨਿਯੁਕਤੀ ਕੁੱਝ ਦਿਨਾਂ ਲਈ ਟਾਲਣ ਲਈ ਕਿਹਾ ਸੀ। ਗਿਆਨੇਸ਼ ਕੁਮਾਰ ਦੇਸ਼ ਦੇ ਮੌਜੂਦਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਥਾਂ ਲੈਣਗੇ, ਜੋ ਅੱਜ 18 ਫ਼ਰਵਰੀ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸਦੇ ਨਾਲ ਹੀ ਸਰਕਾਰ ਨੇ ਇੱਕ ਹੋਰ ਨੋਟੀਫਿਕੇਸ਼ਨ ਜਾਰੀ ਕਰਕੇ ਖ਼ਾਲੀ ਹੋਏ ਚੋਣ ਕਮਿਸ਼ਨਰ ਦਾ ਅਹੁੱਦਾ ਭਰਦਿਆਂ ਡਾ ਵਿਵੇਕ ਜੋਸ਼ੀ ਨੂੰ ਨਵਾਂ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ। ਡਾ ਜੋਸ਼ੀ ਹਰਿਆਣਾ ਕੇਡਰ ਦੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Amritsar News: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਪਰ ਵੀਰਵਾਰ ਨੂੰ...

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ਚ ਸਿਹਤਮੰਦ ਭੋਜਨ ‘ਤੇ ਜ਼ੋਰ

👉ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ 👉ਸੁਰੱਖਿਅਤ...

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

👉ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ...