Friday, April 17, 2026
spot_img
spot_img

ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਬੈਗ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Date:

spot_img

👉ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ; ਪਸ਼ੂ ਪਾਲਣ ਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
Ferozepur News:ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਲਾਸਟਿਕ ਵਾਲੇ ਬੈਗ ਅਤੇ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ|ਉਨ੍ਹਾਂ ਨੇ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਪਲਾਸਟਿਕ ਵਾਲੇ ਬੈਗਾਂ/ਲਿਫ਼ਾਫਿਆਂ ਦੀ ਵਰਤੋਂ ਤੇ ਪੂਰਨ ਤੌਰ ‘ਤੇ ਰੋਕ ਲਗਾਈ ਜਾਵੇ|

ਇਹ ਵੀ ਪੜ੍ਹੋ  ਇੱਕ ਹੋਰ ਪ੍ਰਾਈਵੇਟ ਬੱਸ ਸੇਮ ਨਾਲੇ ਵਿਚ ਡਿੱਗੀ; ਅੱਧੀ ਦਰਜ਼ਨ ਸਵਾਰੀਆਂ ਦੇ ਮਰਨ ਦਾ ਖ਼ਦਸਾ, ਦਰਜ਼ਨਾਂ ਜਖ਼ਮੀ

ਉਨ੍ਹਾਂ ਕਿਹਾ ਕਿ ਪਲਾਸਟਿਕ ਵਾਲੇ ਲਿਫਾਫੇ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਸੰਬੰਧੀ ਦੁਕਾਨਦਾਰ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ|ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਪਲਾਸਟਿਕ ਵਾਲੇ ਲਿਫਾਫੇ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ।ਮੀਟਿੰਗ ਦੌਰਾਨ ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਅਵਾਰਾ ਕੁੱਤਿਆਂ ਦੀ ਰੋਕਥਾਮ ਅਤੇ ਉਨ੍ਹਾਂ ਦੀ ਨਸਬੰਦੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਰੋਕਿਆ ਜਾ ਸਕੇ|ਇਸ ਮੌਕੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...