ਗਿਆਨੀ ਹਰਪ੍ਰੀਤ ਸਿੰਘ ਦਾ ਦਾਅਵਾ;ਮੇਰੇ ਖਿਲਾਫ਼ ਬਦਲਾਖੋਰੀ ਦੀ ਭਾਵਨਾ ਤਹਿਤ ਕਾਰਵਾਈ ਹੋਈ

0
147
+2

👉ਕਿਹਾ, ਰਘੂਜੀਤ ਸਿੰਘ ਵਿਰਕ ਵਿਰੁਧ ਹੋਣੀ ਚਾਹੀਦੀ ਹੈ ਜਾਂਚ

Amritsar News:ਕੁੱਝ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵੱਲੋਂ ਫ਼ਾਰਗ ਕੀਤੇ ਗਏ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵਿਰੁਧ ਇਹ ਕਾਰਵਾਈ ਬਦਲਾਖ਼ੋਰੀ ਦੀ ਭਾਵਨਾ ਹੇਠ ਹੋਈ ਹੈ। ਇੱਕ ਸਮਾਗਮ ਵਿਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰ ਵਾਰਤਾ ਦੌਰਾਨ ਸਾਬਕਾ ਜਥੇਦਾਰ ਨੇ ਇਹ ਵੀ ਦਾਅਵਾ ਕੀਤਾ ਕਿ ਜਦ 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਅਕਾਲੀ ਲੀਡਰਸ਼ਿਪ ਬਾਰੇ ਫੈਸਲਾ ਲਿਆ ਜਾ ਰਿਹਾ ਸੀ ਤਾਂ ਉਸਦੇ ਮਨ ਵਿਚ ਕੋਈ ਈਰਖ਼ਾ ਨਹੀਂ, ਬਲਕਿ ਦਯਾ ਦਾ ਵਿਚਾਰ ਸੀ।

ਇਹ ਵੀ ਪੜ੍ਹੋ ਅਕਾਲੀ ਦਲ ਵੱਲੋਂ ਸਹਿਯੋਗ ਨਾਂ ਕਰਨ ’ਤੇ ਭਰਤੀ ਮੁਹਿੰਮ ਲਈ ਬਣੀ 7 ਮੈਂਬਰੀ ਕਮੇਟੀ ਲਿਖੇਗੀ ਜਥੇਦਾਰ ਨੂੰ ਪੱਤਰ  

ਪ੍ਰੰਤੂ ਇੱਕ ਪ੍ਰਵਾਰ ਨੂੰ ਬਚਾਉਣ ਵਿਚ ਲੱਗੇ ਹੋਏ ਅਕਾਲੀ ਆਗੂਆਂ ਵੱਲੋਂ ਇਸੇ ਫੈਸਲੇ ਨੂੰ ਮੁੱਖ ਰੱਖਦਿਆਂ ਇਹ ਕਾਰਵਾਈ ਕਰਵਾਈ ਗਈ ਹੈ। ਉਨ੍ਹਾਂ ਆਪਣੇ ਵਿਰੁਧ ਲੱਗੇ ਦੋਸ਼ਾਂ ’ਤੇ ਪ੍ਰਤੀਕ੍ਰਮ ਦਿੰਦਿਆਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਜਾਂਚ ਦੀ ਗੱਲ ਕਰ ਰਹੀ ਹੈ ਤਾਂ ਸਭ ਤੋਂ ਪਹਿਲਾਂ ਰਘੂਜੀਤ ਸਿੰਘ ਵਿਰਕ ਦੀ ਜਾਂਚ ਹੋਣੀ ਚਾਹੀਦੀ ਹੈ, ਜਿਨ੍ਹਾਂ ਨੇ ਸਾਰਾਗੜ੍ਹੀ ਸਰਾਏ ਅਤੇ ਲੰਗਰ ਹਾਲ ਵਿੱਚ ਕਰੋੜਾਂ ਰੁਪਏ ਦਾ ਘਪਲਾ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿੱਚ ਰਘੂਜੀਤ ਸਿੰਘ ਵਿਰਕ ਦੀ ਅਹਿਮ ਭੂਮਿਕਾ ਰਹੀ ਹੈ।

ਇਹ ਵੀ ਪੜ੍ਹੋ ਸੰਸਦ ਦੇ ਸੈਸ਼ਨ ਵਿਚ ਸ਼ਾਮਲ ਹੋਣ ਦੇਣ ਦੀ ਮੰਗ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਘੂਜੀਤ ਸਿੰਘ ਵਿਰਕ ਦਾ ਬੁੱਤ ਕੁਰੂਕਸ਼ੇਤਰ ਵਿੱਚ ਸਥਾਪਤ ਕਰਨਾ ਚਾਹੀਦਾ ਹੈ। ਸਾਬਕਾ ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ‘‘ਸੰਕਟ ਦੀ ਘੜੀ ਵਿਚ ਮੋਰਚੇ ’ਤੇ ਡਟਣਾ ਚਾਹੀਦਾ ਹੈ। ’’ ਉਨ੍ਹਾਂ ਕਿਹਾ ਕਿ ਜੇਕਰ ਜਹਾਜ਼ ਦਾ ਕਪਤਾਨ ਹੀ ਅੱਧ-ਵਾਟਿਓ ਛੱਡ ਜਾਵੇ ਤਾਂ ਸਵਾਰੀਆਂ ਲਈ ਵੀ ਨੁਕਸਾਨਦੇਹ ਹੁੰਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇੰਝ ਮਹਿਸੂਸ ਹੋ ਰਿਹਾ ਹੈ ਕਿ ਪ੍ਰਧਾਨ ਧਾਮੀ ਨੇ ਇਹ ਫੈਸਲਾ ਕਿਸੇ ਦਬਾਅ ਹੇਠ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here