ਪ੍ਰਧਾਨ ਧਾਮੀ ਦੇ ਅਸਤੀਫ਼ੇ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦੀ

Date:

spot_img

👉21 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਵਿਚ ਹਰਜਿੰਦਰ ਸਿੰਘ ਧਾਮੀ ਦੇ ਫੈਸਲਾ ਬਾਰੇ ਲਿਆ ਜਾ ਸਕਦਾ ਹੈ ਕੋਈ ਫੈਸਲਾ
Amritsar News:ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਸਹਿਤ ਸਿੱਖ ਕੌਮ ਦੀਆਂ ਪ੍ਰਮੁੱਖ ਸੰਸਥਾਵਾਂ ਵਿਚ ਹੋ ਰਹੇ ਉਲਟਫ਼ੇਰ ਦੌਰਾਨ ਹੁਣ ਸ਼੍ਰੋਮਣੀ ਕਮੇਟੀ ਦੀ 21 ਫ਼ਰਵਰੀ ਨੂੰ ਮੁੜ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਕੱਲ ਅਸਤੀਫ਼ਾ ਦੇਣ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਅੱਜ ਇਸ ਮੀਟਿੰਗ ਨੂੰ ਬੁਲਾਉਣ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਲਿਆ ਗਿਆ ਹੈ।

ਇਹ ਵੀ ਪੜ੍ਹੋ ਗਿਆਨੀ ਹਰਪ੍ਰੀਤ ਸਿੰਘ ਦਾ ਦਾਅਵਾ;ਮੇਰੇ ਖਿਲਾਫ਼ ਬਦਲਾਖੋਰੀ ਦੀ ਭਾਵਨਾ ਤਹਿਤ ਕਾਰਵਾਈ ਹੋਈ 

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 21 ਫ਼ਰਵਰੀ 2025 ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਮੀਟਿੰਗ ਦਾ ਕੋਈ ਏਜੰਡਾ ਨਹੀਂ ਦਸਿਆ ਗਿਆ ਪ੍ਰੰਤੂ ਪੰਥਕ ਹਲਕਿਆਂ ਵਿਚ ਚਰਚਾ ਹੈ ਕਿ ਇਸਦੇ ਵਿਚ ਪ੍ਰਧਾਨ ਧਾਮੀ ਦੇ ਅਤਸੀਫ਼ੇ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਦਸਣਾ ਬਣਦਾ ਹੈਕਿ ਐਡਵੋਕੇਟ ਧਾਮੀ ਨੇ ਆਪਣਾ ਫ਼ੈਸਲਾ ਅੰਤ੍ਰਿਗ ਕਮੇਟੀ ਨੂੰ ਹੀ ਭੇਜਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related