ਪਿਛਲੇ 24 ਘੰਟਿਆਂ ਵਿੱਚ 41.16 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ
ਵਰਤਮਾਨ ਵਿੱਚ ਰਿਕਵਰੀ ਦਰ 98.22% ਹੈ
ਪਿਛਲੇ 24 ਘੰਟਿਆਂ ਵਿੱਚ 11,903 ਨਵੇਂ ਕੇਸ ਸਾਹਮਣੇ ਆਏ
ਪੰਜਾਬੀ ਖ਼ਬਰਸਾਰ ਬਿਉੂਰੋ
ਨਵੀਂ ਦਿੱਲੀ, 3 ਨਵੰਬਰ : ਪਿਛਲੇ 24 ਘੰਟਿਆਂ ਵਿੱਚ ਟੀਕੇ ਦੀਆਂ 41,16,230 ਖੁਰਾਕਾਂ ਦੇਣ ਦੇ ਨਾਲ ਹੀ ਭਾਰਤ ਨੇ 107.29 ਕਰੋੜ ਤੋਂ ਅਧਿਕ ਕੋਵਿਡ ਰੋਧੀ ਟੀਕੇ ਲਗਾਉਣ ਦੀ ਮਹੱਤਵਪੂਰਨ ਉਪਲਬਧੀ ਹਾਸਲ ਕਰ ਲਈ ਹੈ। ਅੱਜ ਸਵੇਰੇ 7 ਵਜੇ ਤੱਕ ਦੀ ਆਰਜੀ ਰਿਪੋਰਟ ਦੇ ਅਨੁਸਾਰ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ 1,07,29,66,315ਦੇ ਅੰਕੜੇ ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ 14,159 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਦਰਜ ਕੀਤਾ ਗਿਆ ਹੈ (ਮਹਾਮਾਰੀ ਦੀ ਸੁਰੂਆਤ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,36,97,740 ਹੈ।ਸਿੱਟੇ ਵਜੋਂ, ਭਾਰਤ ਵਿੱਚ ਕੋਵਿਡ ਤੋਂ ਠੀਕ ਹੋਣ ਦੀ ਰਿਕਵਰੀ ਦਰ 98.22% ਹੈ।ਦੇਸ ਵਿੱਚ ਪਿਛਲੇ 129 ਦਿਨਾਂ ਤੋਂ ਲਗਾਤਾਰ ਰੋਜਾਨਾ 50,000 ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸਾਸਿਤ ਪ੍ਰਦੇਸਾਂ ਦੁਆਰਾ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਪ੍ਰਯਤਨਾਂ ਦਾ ਹੀ ਨਤੀਜਾ ਹੈ।ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 11,903 ਨਵੇਂ ਕੇਸ ਸਾਹਮਣੇ ਆਏ ਹਨ।ਐਕਟਿਵ ਕੇਸਾਂ ਦੀ ਸੰਖਿਆ ਫਿਲਹਾਲ 1,51,209 ਹੈ, ਜੋ 252ਦਿਨਾਂ ਵਿੱਚ ਸਭ ਤੋਂ ਘੱਟ ਹੈ। ਐਕਟਿਵ ਕੇਸ ਦੇਸ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ ਇਸ ਸਮੇਂ 0.44% ਹਨ, ਜੋ ਕਿ ਮਾਰਚ 2020 ਦੇ ਬਾਅਦ ਸਭ ਤੋਂ ਘੱਟ ਹਨ।ਦੇਸ ਭਰ ਵਿੱਚ ਕੋਵਿਡ ਟੈਸਟਿੰਗ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ, ਇਸ ਦੇ ਤਹਿਤ ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 10,68,514 ਟੈਸਟ ਕੀਤੇ ਗਏ ਹਨ। ਭਾਰਤ ਵਿੱਚ ਹੁਣ ਤੱਕ 61.12 ਕਰੋੜ ਤੋਂ ਵੱਧ (61,12,78,853) ਟੈਸਟ ਕੀਤੇ ਗਏ ਹਨ।ਇੱਕ ਪਾਸੇ ਦੇਸ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ, ਤਾਂ ਦੁਸਰੇ ਪਾਸੇ ਹਫ਼ਤਾਵਾਰੀ ਪਾਜ਼ਿਟਿਵਿਟੀ ਦਰ ਇਸ ਸਮੇਂ 1.18% ਹੈ, ਜੋ ਪਿਛਲੇ 40 ਦਿਨਾਂ ਤੋਂ ਲਗਾਤਾਰ 2% ਤੋਂ ਹੇਠਾਂ ਕਾਇਮ ਹੈ। ਰੋਜਾਨਾ ਪਾਜ਼ਿਟਿਵਿਟੀ ਦਰ 1.42% ਹੈ। ਰੋਜਾਨਾ ਪਾਜ਼ਿਟਿਵਿਟੀ ਦਰ ਪਿਛਲੇ 30 ਦਿਨਾਂ ਤੋਂ 2% ਤੋਂ ਹੇਠਾਂ ਅਤੇ 65 ਦਿਨਾਂ ਤੋਂ ਲਗਾਤਾਰ 3% ਤੋਂ ਹੇਠਾਂ ਬਣੀ ਹੋਈ ਹੈ।
ਬਾਕਸ
ਸੂਬਿਆਂ ਨੂੰ ਟੀਕਿਆਂ ਦੀਆਂ 114 ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਕਰਵਾਈਆਂ
ਨਵੀਂ ਦਿੱਲੀ: ਕੇਂਦਰ ਸਰਕਾਰ ਦੇਸ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਨੂੰ ਵਿਸਤਿ੍ਰਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਇਸਦੇ ਲਈ ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਮਾਧਿਅਮਾਂ ਨਾਲ ਟੀਕੇ ਦੀਆਂ 114 ਕਰੋੜ ਤੋਂ ਜਿਆਦਾ (1,14,44,05,215) ਖੁਰਾਕਾਂ ਰਾਜਾਂ ਅਤੇ ਕੇਂਦਰ ਸਾਸਿਤ ਪ੍ਰਦੇਸਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।
ਭਾਰਤ ਵਿੱਚ ਕੋਵਿਡ-19 ਟੀਕਾਕਰਣ ਦਾ ਅੰਕੜਾ 107.29 ਕਰੋੜ ਪਹੁੰਚਿਆ
11 Views