ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸਮਰਪਿਤ ਹੋਵੇਗਾ ਬਠਿੰਡਾ ਦਾ ਵਿਰਾਸਤੀ ਮੇਲਾ:ਵਧੀਕ ਡਿਪਟੀ ਕਮਿਸ਼ਨਰ

0
204
+1

👉ਪਿੰਡ ਜੈਪਾਲਗੜ੍ਹ ਵਿਖੇ 18ਵਾਂ ਵਿਰਾਸਤੀ ਮੇਲਾ 21, 22 ਤੇ 23 ਮਾਰਚ ਨੂੰ
Bathinda News: ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 21, 22 ਅਤੇ 23 ਮਾਰਚ 2025 ਨੂੰ ਕਰਵਾਇਆ ਜਾ ਰਿਹਾ 18ਵਾਂ ਵਿਰਾਸਤੀ ਮੇਲਾ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸਮਰਪਿਤ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਤੇ ਅਧਿਆਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਅਤੇ ਪੁਰਾਣੀ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ।

ਇਹ ਵੀ ਪੜ੍ਹੋ  Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ

ਉਨ੍ਹਾਂ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਵਿਰਾਸਤੀ ਪਿੰਡ ਜੈਪਾਲਗੜ੍ਹ ਦੀ ਸਾਫ਼-ਸਫ਼ਾਈ, ਡਾਕਟਰੀ ਟੀਮਾਂ, ਪੀਣ ਵਾਲੇ ਪਾਣੀ, ਬੈਰੀਕੇਟਿੰਗ, ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਟਰੈਫ਼ਿਕ ਸਬੰਧੀ ਸੁਚੱਜੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ।ਵਿਰਾਸਤੀ ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਮੇਲੇ ਦੀ ਸ਼ੁਰੂਆਤ 21 ਮਾਰਚ ਨੂੰ ਸਵੇਰੇ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ। ਇਸ ਉਪਰੰਤ ਵਿਰਾਸਤੀ ਕਾਫ਼ਲਾ ਕੱਢਿਆ ਜਾਵੇਗਾ ਜਿਸ ਵਿੱਚ ਪੁਰਾਤਨ ਤੇ ਵਿਰਾਸਤੀ ਵਸਤਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸ਼ਾਮਲ ਹੋਣਗੀਆਂ। ਇਹ ਵਿਰਾਸਤੀ ਕਾਫਲਾ ਗੁਰਦੁਆਰਾ ਹਾਜੀ ਰਤਨ ਤੋਂ ਸ਼ੁਰੂ ਹੋ ਕੇ ਅਨਾਜ ਮੰਡੀ, ਪੁਰਾਣਾ ਥਾਣਾ, ਸਿਰਕੀ ਬਜਾਰ, ਸਦਭਾਵਨਾ ਚੌਂਕ, ਪੋਸਟ ਆਫਿਸ ਬਜਾਰ (ਮੰਦਰ ਹਨੂੰਮਾਨ ਜੀ), ਰੇਲਵੇ ਸਟੇਸ਼ਨ, ਮਾਲ ਰੋਡ, ਹਸਪਤਾਲ ਬਜਾਰ, ਧੋਬੀ ਬਜਾਰ, ਫਾਇਰਬ੍ਰਿਗੇਡ ਚੌਂਕ, ਮਾਲ ਰੋਡ, ਹਨੂੰਮਾਨ ਚੌਂਕ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਇਸ ਉਪਰੰਤ ਵਿਰਾਸਤੀ ਪਿੰਡ ਦਾ ਉਦਘਾਟਨ ਉਪਰੰਤ ਮਲਵਈ ਗਿੱਧਾ ਅਤੇ ਪੰਜਾਬੀ ਗਾਇਕਾ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ 22 ਮਾਰਚ ਨੂੰ ਵਿਰਾਸਤੀ ਪਿੰਡ ਵਿਖੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ, ਜਿਸ ਦੌਰਾਨ ਕਵੀਸਰ, ਗਵੰਤਰੀ, ਨਾਰਥਜੋਨ ਕਲਚਰ ਦੀਆਂ ਟੀਮਾਂ ਦੀ ਪੇਸ਼ਕਾਰੀ, ਗਿੱਧੇ, ਭੰਗੜੇ, ਸੰਮੀ, ਲੁਡੀ, ਭੰਡਾਂ ਦੀ ਪੇਸ਼ਕਾਰੀ ਤੋਂ ਇਲਾਵਾ ਪ੍ਰਸਿੱਧ ਪੰਜਾਬੀ ਗਾਇਕ ਤੇ ਸੂਫ਼ੀ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਕਰਨਗੇ। ਇਸੇ ਤਰ੍ਹਾਂ 23 ਮਾਰਚ ਨੂੰ ਕਵੀਸਰੀ, ਕਵੀ ਦਰਬਾਰ, ਦੇਸੀ ਖੇਡਾਂ, ਰੱਸਾ-ਕੱਸੀ, ਮੁਗਦਰ ਚੁੱਕਨਾ, ਦੇਸੀ ਘੋਲ ਤੇ ਬਾਜ਼ੀ, ਮਲਵਈ ਗਿੱਧੇ, ਨਾਰਥਜੋਨ ਕਲਚਰ ਦੀਆਂ ਟੀਮਾਂ ਦੀ ਪੇਸ਼ਕਾਰੀ ਤੋਂ ਇਲਾਵਾ ਖੁੱਲ੍ਹਾ ਪੰਜਾਬੀ ਅਖਾੜਾ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇੰਦਰਜੀਤ ਸਿੰਘ, ਚੇਅਰਮੈਨ ਮੇਲਾ ਕਮੇਟੀ ਸ੍ਰੀ ਚਮਕੌਰ ਮਾਨ, ਗੁਰਅਵਤਾਰ ਸਿੰਘ ਗੋਗੀ, ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਸ਼੍ਰੀ ਗੁਰਮੀਤ ਸਿੰਘ ਸਿੱਧੂ ਆਦਿ ਨੁਮਾਇੰਦੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here