ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼, ਕੇਂਦਰ ਤੇ ਸੂਬਾ ਸਰਕਾਰ ਦੀ ਜਨਭਲਾਈਕਾਰੀ ਯੋਜਨਾਵਾਂ ਤੇ ਨੀਤੀਆਂ ਦਾ ਜਮੀਨੀ ਪੱਧਰ ’ਤੇ ਸਮੇਂਬੱਧ ਢੰਗ ਨਾਲ ਲਾਗੂ ਸਕੀਨੀ ਕਰਨ ਅਧਿਕਾਰੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੇਂਦਰ ਤੇ ਸੂਬਾ ਸਰਕਾਰ ਦੀ ਜਨਭਲਾਈਕਾਰੀ ਯੋਜਨਾਵਾਂ ਤੇ ਨੀਤੀਆਂ ਦਾ ਜਮੀਨੀ ਪੱਧਰ ’ਤੇ ਲਾਗੂ ਕਰਨ ਸਮੇਂਬੱਧ ਢੰਗ ਨਾਲ ਕੀਤਾ ਜਾਣਾ ਯਕੀਨੀ ਕਰਨ, ਤਾਂ ਜੋ ਆਮ ਜਨਤਾ ਨੂੰ ਤੁਰੰਤ ਲਾਭ ਮਿਲੇ। ਨਾਗਰਿਕਾਂ ਦੇ ਜੀਵਨ ਨੂੰ ਸਰਲ ਤੇ ਖੁਸ਼ਹਾਲ ਬਨਾਉਣਾ ਸਰਕਾਰ ਦੀ ਜਿਮੇਵਾਰੀ ਹੈ, ਇਸ ਲਈ ਸਾਰੇ ਅਧਿਕਾਰੀ ਪ੍ਰਾਥਮਿਕਤਾਵਾਂ ਤੈਅ ਕਰਦੇ ਹੋਏ ਜਨਤਾ ਦੀ ਪਰੇਸ਼ਾਨੀਆਂ ਤੇ ਸ਼ਿਕਾਇਤਾਂ ਦਾ ਹੱਲ ਕਰਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਅੱਜ ਇੱਥੇ ਪ੍ਰਸਾਸ਼ਨਿਕ ਸਕੱਤਰਾਂ ਅਤੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਦੇ ਨਾਲ ਵੀਡੀਓ ਕਾਨਫਰੈਂਸਿੰਗ ਰਾਹੀਂ ਰਾਜ ਪੱਧਰੀ ਦਿਸ਼ਾ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਦਿੱਤੇ। ਮੀਟਿੰਗ ਦੀ ਸਹਿ-ਅਗਵਾਈ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕੀਤੀ। ਮੀਟਿੰਗ ਵਿਚ ਲੋਕਸਭਾ ਸਾਂਸਦ ਸ੍ਰੀ ਧਰਮਬੀਰ ਸਿੰਘ, ਸ੍ਰੀ ਨਵੀਨ ਜਿੰਦਲ, ਸ੍ਰੀ ਜੈਯ ਪ੍ਰਕਾਸ਼, ਵਿਧਾਇਕ ਸ੍ਰੀ ਰਾਮ ਕੁਮਾਰ ਕਸ਼ਯਪ, ਸ੍ਰੀ ਵਿਨੋਦ ਭਿਆਨਾ, ਸ੍ਰੀ ਤੇਜਪਾਲ ਤੰਵਰ, ਸ੍ਰੀ ਕਪੂਰ ਸਿੰਘ, ਸ੍ਰੀਮਤੀ ਸਵਿੱਤਰੀ ਅਤੇ ਸ੍ਰੀ ਦੇਵੇਂਦਰ ਕਾਦਿਆਨ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਪ੍ਰਯੋਜਿਤ ਵੱਖ-ਵੱਖ ਯੋਜਨਾਵਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ Big News: BJP ਨੇ ਮੁੜ ਚੌਕਾਂਇਆ, Rekha Gupta ਹੋਣਗੇ ਦਿੱਲੀ ਦੇ ਨਵੇਂ CM
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਸਮੀਖਿਆ ਕਰਦੇ ਹੋਏ ਜਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਇਸ ਯੋਜਨਾ ਤਹਿਤ ਪੈਂਡਿੰਗ ਲਗਭਗ 77,000 ਲਾਭਕਾਰਾਂ ਵੱਲੋਂ ਕੀਤੇ ਗਏ ਬਿਨਿਆਂ ਨੂੰ ਜਿਯੋ ਟੈਗਿੰਗ ਦਾ ਕੰਮ ਆਉਣ ਵਾਲੇ 15 ਦਿਨਾਂ ਵਿਚ ਪੂਰਾ ਕੀਤਾ ਜਾਵੇ, ਤਾਂ ਜੋ ਜਲਦੀ ਤੋਂ ਜਲਦੀ ਇੰਨ੍ਹਾ ਲਾਭਕਾਰਾਂ ਨੂੰ ਮਕਾਨ ਬਨਾਉਣ ਲਈ ਕਿਸਤ ਜਾਰੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ ਦੀ ਸਮੀਖਿਆ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਭਰੂਣ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ’ਤੇ ਸਖਤ ਕਾਰਵਾਈ ਕੀਤੀ ਜਾਵੇ। ਸਿਹਤ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਮਿਲ ਕੇ ਇਸ ਦਿਸ਼ਾ ਵਿਚ ਤੇਜੀ ਨਾਲ ਕੰਮ ਕਰਨ। ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰਾਂ ਨੁੰ ਨਿਰਦੇਸ਼ ਦਿੱਤੇ ਕਿ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਜਾ ਰਹੇ ਉਤਪਾਦਾਂ ਨੁੰ ਬਾਜਾਰ ਦੀ ਸਹੂਲਤ ਯਕੀਨੀ ਕਰਵਾਉਣ ਦੇ ਲਈ ਸਾਂਝਾ ਬਾਜਾਰ ਤਹਿਤ ਸਥਾਨ ਚੋਣ ਕਰਨ।ਮੁੱਖ ਮੰਤਰੀ ਨੇ ਸਮੂਚੀ ਸਿਖਿਆ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਸਕੂਲ ਡਰਾਪ ਆਉਣ ’ਤੇ ਰੋਕ ਲਗਾਉਣ ਲਈ ਸਕੂਲ ਸਿਖਿਆ ਵਿਭਾਗ ਵੱਲੋਂ 6 ਤੋਂ 18 ਸਾਲ ਦੇ ਬੱਚਿਆਂ ਦੀ ਟਰੇਕਿੰਗ ਕੀਤੀ ਜਾਵੇ, ਤਾਂ ਜੋ ਕੋਈ ਵੀ ਬੱਚਾ ਸਿਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਹਰ ਬੱਚੇ ਨੂੰ ਗੁਣਵੱਤਾਪਰਕ ਸਿਖਿਆ ਮਿਲੇ, ਇਹ ਸਰਕਾਰ ਦੀ ਜਿਮੇਵਾਰੀ ਹੈ।
ਇਹ ਵੀ ਪੜ੍ਹੋ Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ
ਮੀਟਿੰਗਾਂ ਵਿਚ ਦਸਿਆ ਗਿਆ ਕਿ ਗਰੀਬ ਪਰਿਵਾਰਾਂ ਨੂੰ 500 ਰੁਪਏ ਵਿਚ ਗੈਸ ਸਿਲੇਂਡਰ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ ਹਰ ਘਰ-ਹਰ ਗ੍ਰਹਿਣੀ ਯੋਜਨਾ ਤਹਿਤ ਹੁਣ ਤੱਕ 15 ਲੱਖ ਲਾਭਕਾਰਾਂ ਨੇ ਆਪਣਾ ਰਜਿਸਟ੍ਰੇਸ਼ਣ ਕਰਵਾਇਆ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇ, ਤਾਂ ਜੋ ਵੱਧ ਲੋਕ ਇਸ ਦਾ ਲਾਭ ਚੁੱਕ ਸਕਣ। ਉਨ੍ਹਾਂ ਨੇ ਕਿਹਾ ਕਿ ਸਥਾਨਕ ਜਨਪ੍ਰਤੀਨਿਧੀ ਵੀ ਲੋਕਾਂ ਨੂੰ ਅਪੀਲ ਕਰਨ ਕਿ ਉਹ ਇਸ ਯੋਜਨਾ ਦਾ ਲਾਭ ਜਰੂਰ ਚੁੱਕਣ।ਮੀਟਿੰਗ ਵਿਚ ਦਸਿਆ ਗਿਆ ਕਿ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਸੂਬਾ ਸਰਕਾਰ ਨੇ ਸਾਲ 2024-25 ਦੌਰਾਨ 26.50 ਕਰੋੜ ਰੁਪਏ ਅਲਾਟ ਕੀਤੇ, ਜਿਸ ਦਾ ਟੀਚਾ 25,000 ਏਕੜ ਭੂਮੀ ਨੂੰ ਕਵਰ ਕਰਨਾ ਹੈ। ਮੀਟਿੰਗ ਵਿਚ ਦਸਿਆ ਗਿਆ ਕਿ ਹਰਿਆਣਾ ਦੇ 2987 ਪਿੰਡਾਂ ਨੂੰ ਓਡੀਐਫ ਪਲੱਸ ਮਾਡਲ ਪਿੰਡ ਐਲਾਨ ਕੀਤਾ ਜਾ ਚੁੱਕਾ ਹੈ ਅਤੇ 31 ਮਾਰਚ, 2025 ਤੱਕ ਕੁੱਲ 3646 ਪਿੰਡ ਓਡੀਐਫ ਪਲੱਸ ਮਾਡਲ ਪਿੰਡ ਐਲਾਨ ਹੋ ਜਾਣਗੇ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ ਅਤੇ ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਯੱਸ਼ ਪਾਲ ਸਮੇਤ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰ ਮੌਜੂਦ ਰਹੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮੁੱਖ ਮੰਤਰੀ ਨੇ ਕੀਤੀ ਰਾਜ ਪੱਧਰੀ ਦਿਸ਼ਾ ਕਮੇਟੀ ਦੀ ਮੀਟਿੰਗ ਦੀ ਅਗਵਾਈ,ਸਾਂਸਦ,ਵਿਧਾਇਕ ਅਤੇ ਪ੍ਰਸਾਸ਼ਨਿਕ ਸਕੱਤਰਾਂ ਨੇ ਲਿਆ ਹਿੱਸਾ"