ਪਿੰਡ ਹਾਜੀਪੁਰ ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਹੁਸ਼ਿਆਰਪੁਰ, 3 ਨਵੰਬਰ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਇਕੋਮਾਤਰ ਉਦੇਸ ਹਲਕੇ ਦਾ ਸਰਬਪੱਖੀ ਵਿਕਾਸ ਹੈ ਅਤੇ ਇਸਦੇ ਤਹਿਤ ਇਕੱਲੇ ਪਿੰਡ ਹਾਜੀਪੁਰ ਨੂੰ 47 ਲੱਖ ਰੁਪਏ ਦੀ ਗ੍ਰਾਂਟ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀ ਜਾ ਚੁੱਕੀ ਹੈ। ਐਮ.ਪੀ ਤਿਵਾੜੀ ਪਿੰਡ ਹਾਜੀਪੁਰ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਇਸ ਮੌਕੇ ਐਮ.ਪੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਇਕੋਮਾਤਰ ਉਦੇਸ਼ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਹੈ। ਇਸ ਵਾਸਤੇ ਗੜ੍ਹਸ਼ੰਕਰ ਤਹਿਸੀਲ ਅਧੀਨ ਆਉਂਦੇ ਇਕੱਲੇ ਪਿੰਡ ਹਾਜੀਪੁਰ ਵਿੱਚ ਹੀ 47 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਜੇ ਹੇਠਾਂ ਦੱਬੇ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਪਿੰਡ ਵਿੱਚ 1 ਕਰੋੜ ਰੁਪਏ ਦੀ ਜਮਿੀਂਦਾਰਾਂ ਨੂੰ ਕਰਜਾ ਮੁਆਫੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਜਿਥੇ ਪੰਜਾਬ ਸਰਕਾਰ ਨੇ ਦੋ ਕਿਲੋਵਾਟ ਤੱਕ ਦੇ ਬਕਾਇਆ ਬਿਜਲੀ ਦੇ ਬਿਲ ਮੁਆਫ ਕੀਤੇ ਹਨ। ਉੱਥੇ ਹੀ ਪਹਿਲੀ ਵਾਰ ਬਿਜਲੀ ਦੇ ਰੇਟਾਂ ਵਿਚ ਭਾਰੀ ਕਟੌਤੀ ਕੀਤੀ ਗਈ ਹੈ ਅਤੇ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਇੱਕ ਨਵੰਬਰ ਤੋਂ ਲੋਕਾਂ ਨੂੰ ਬਿਜਲੀ ਮਿਲੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਅਸ਼ੋਕ ਕੁਮਾਰ ਸਰਪੰਚ, ਬਿ੍ਰਜ ਲਾਲ ਸਾਬਕਾ ਸਰਪੰਚ, ਲਵ ਕੁਮਾਰ ਗੋਲਡੀ ਸਾਬਕਾ ਐਮਐਲਏ, ਪੰਕਜ ਕਿਰਪਾਲ ਸਕੱਤਰ ਪੰਜਾਬ ਕਾਂਗਰਸ, ਸ਼ਰਿਤਾ ਸ਼ਰਮਾ, ਪਵਨ ਪੰਮਾ, ਮਨਮੋਹਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਵੀ ਮੌਜੂਦ ਰਹੇ।
ਇਕੋਮਾਤਰ ਉਦੇਸ਼, ਹਲਕੇ ਦਾ ਸਰਬਪੱਖੀ ਵਿਕਾਸ: ਮਨੀਸ਼ ਤਿਵਾੜੀ
11 Views