ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਤੋ ਜਲਦ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਦੀ ਹਦਾਇਤ
Fazilka News:ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਉਝਾਂ ਵਾਲੀ, ਨਵਾਂ ਉਝਾਂ ਵਾਲੀ, ਕਰਨੀ ਖੇੜਾ, ਮੁੱਠਿਆਂਵਾਲੀ, ਚਾਨਣ ਵਾਲਾ, ਮੰਡੀ ਹਜੂਰ ਸਿੰਘ ਆਦਿ ਹੋਰ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹਨਾਂ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।
ਇਹ ਵੀ ਪੜ੍ਹੋ Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਵਾਸਤੇ ਵੱਖ ਵੱਖ ਤਰ੍ਹਾਂ ਦੇ ਅਨੇਕਾਂ ਪ੍ਰੋਜੈਕਟ ਉਲੀਕੇ ਗਏ ਹਨ ਜਿਸ ਨਾਲ ਸੂਬਾ ਪ੍ਰਗਤੀ ਦੀ ਰਾਹ ਵੱਲ ਜਾਵੇਗਾ ਤੇ ਕੋਈ ਵੀ ਪਿੰਡ ਪਛੜਿਆ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਇਸ ਮੌਕੇ ਪਿੰਡਾਂ ਵਿੱਚ ਹੋਣ ਵਾਲੇ ਹੋਰ ਨਵੇਂ ਵਿਕਾਸ ਪ੍ਰੋਜੈਕਟਾਂ ਦੇ ਮੰਗ ਪੱਤਰ ਵੀ ਲਏ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਇਹ ਪ੍ਰੋਜੈਕਟ ਵੀ ਜਲਦ ਤੋਂ ਜਲਦ ਸ਼ੁਰੂ ਕਰਵਾ ਕੇ ਪਿੰਡ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ ।
ਇਹ ਵੀ ਪੜ੍ਹੋ ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ ਤਾਂ ਉਸ ਸਮੇਂ ਸੁਖਬੀਰ ਤੇ ਜਾਖੜ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ:ਮੁੱਖ ਮੰਤਰੀ
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਸਾਰੇ ਵਿਕਾਸ ਕਾਰਜ ਪੰਜਾਬ ਸਰਕਾਰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਲਈ ਉਲੀਕ ਰਹੀ ਹੈ੍ਇਸ ਮੌਕੇ ਸਰਪੰਚ ਗੁਰਮੀਤ ਸਿੰਘ ਬਾਧਾ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ, ਸ਼ੇਰਬਾਜ ਸਿੰਘ ਪੂਰਨ ਪੱਟੀ, ਸਰਪੰਚ ਹਰਨੇਕ ਸਿੰਘ, ਸ਼ਿੰਦਰ ਸਿੰਘ, ਸੰਦੀਪ ਸਿੰਘ, ਮਨੀਸ਼ ਕੁਮਾਰ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਧਾਇਕ ਫਾਜ਼ਿਲਕਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ"