ਪੰਜਾਬ ਸਰਕਾਰ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਕਰ ਰਹੀ ਹੈ ਹਰ ਸੰਭਵ ਉਪਰਾਲੇ : ਮਾਸਟਰ ਜਗਸੀਰ ਸਿੰਘ
ਯੂਥ ਕਲੱਬ ਸਮਾਜ ਦੀ ਭਲਾਈ ਲਈ ਨੇਕ ਉਪਰਾਲੇ ਕਰਦੇ ਰਹਿਣ : ਡਿਪਟੀ ਕਮਿਸ਼ਨਰ
Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਚੋਂ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ (ਭੁੱਚੋ ਮੰਡੀ) ਮਾਸਟਰ ਜਗਸੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ 15 ਪੇਂਡੂ ਕਲੱਬਾਂ ਨੂੰ 5 ਲੱਖ 51 ਹਜ਼ਾਰ ਰੁਪਏ ਦੇ ਚੈਕਾਂ ਦੀ ਵੰਡ ਕਰਨ ਉਪਰੰਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਚ ਯੂਥ ਕਲੱਬਾਂ ਦਾ ਬਹੁਤ ਅਹਿਮ ਤੇ ਵੱਡਾ ਰੋਲ ਹੈ।
ਇਹ ਵੀ ਪੜ੍ਹੋ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਇਸ ਦੌਰਾਨ ਉਨ੍ਹਾਂ ਯੂਥ ਕਲੱਬਾਂ ਨੂੰ ਕਿਹਾ ਕਿ ਉਹ ਇੱਕਜੁੱਟ ਹੋ ਕੇ ਸਮਾਜ ਭਲਾਈ ਲਈ ਕੰਮ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਤੋਂ ਇਲਾਵਾ ਪੰਜਾਬ ਦੇ ਪੁਰਾਣੇ ਇਤਿਹਾਸ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਪਿੰਡਾਂ/ਸ਼ਹਿਰਾਂ ਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਨਸ਼ਿਆਂ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਆਉਣ ਵਾਲੀ ਪੀੜ੍ਹੀ ਨੂੰ ਪੂਰਨ ਜਾਗਰੂਕ ਕਰਵਾਉਣ। ਉਨ੍ਹਾਂ ਕਲੱਬਾਂ ਨੂੰ ਇਹ ਵੀ ਕਿਹਾ ਕਿ ਜਿੰਮੇਵਾਰੀ ਨਾਲ ਟੀਚਾ ਮਿੱਥ ਕੇ ਆਪਣੇ ਪਿੰਡਾਂ ਅਤੇ ਲੋਕ ਭਲਾਈ ਲਈ ਨੇਕ ਕਾਰਜ ਕਰਨ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚੋਂ ਪਹੁੰਚੇ ਹੋਏ ਕਲੱਬਾਂ ਵਧਾਈ ਦਿੰਦਿਆਂ ਕਿਹਾ ਕਿ ਹਰ ਪਿੰਡ ਵਿੱਚ ਕਲੱਬ ਦਾ ਸਰਗਰਮ ਹੋਣਾ ਜ਼ਰੂਰੀ ਤੇ ਸਮੇਂ ਦੀ ਮੁੱਖ ਲੋੜ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਜ਼ੋਰਦਾਰ ਢੰਗ ਨਾਲ ਉਭਾਰਿਆ ਸੂਬੇ ਦਾ ਪੱਖ
ਉਨ੍ਹਾਂ ਯੂਥ ਕਲੱਬਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡ, ਸ਼ਹਿਰ ਅਤੇ ਸਮਾਜ ਦੀ ਭਲਾਈ ਲਈ ਨੇਕ ਉਪਰਾਲੇ ਕਰਦੇ ਰਹਿਣ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵੱਧ ਤੋਂ ਵੱਧ ਅਜਿਹੇ ਨੇਕ ਕਾਰਜ ਕੀਤੇ ਜਾਣ ਜਿਨ੍ਹਾਂ ਨਾਲ ਨੌਜਵਾਨ ਪ੍ਰਭਾਵਿਤ ਹੋ ਕੇ ਯੂਥ ਕਲੱਬਾਂ ਨਾਲ ਜੁੜਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ। ਉਹਨਾਂ ਕਿਹਾ ਕਿ ਸਮਾਜ ਨੂੰ ਸੁਧਾਰਨਾ ਸਾਡੀ ਨਿੱਜੀ ਜਿੰਮੇਵਾਰੀ ਹੈ। ਉਹਨਾਂ ਕਲੱਬਾਂ ਨੂੰ ਸਮਾਜ ਚ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਲੱਬਾਂ ਨੂੰ ਕਿਹਾ ਕਿ ਪਿੰਡਾਂ ਅੰਦਰ ਖੇਡਾਂ ਨੂੰ ਵੱਧ ਤੋਂ ਵੱਧ ਉਤਸਾਹਿਤ ਕੀਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਸਮੱਸਿਆ ਆਉਂਦੀ ਹੈ ਤਾਂ ਦਫਤਰ ਵਿਖੇ ਆ ਕੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਸਰਕਾਰ ਨੇ ਸਮਾਜ ਭਲਾਈ ਕੰਮਾਂ ਲਈ ਜ਼ਿਲ੍ਹੇ ਦੇ 15 ਪੇਂਡੂ ਯੁਵਕ ਕਲੱਬਾਂ ਨੂੰ ਦਿੱਤੇ 5 ਲੱਖ 51 ਹਜ਼ਾਰ ਰੁਪਏ ਦੇ ਚੈੱਕ"