ਪੰਜਾਬ ਰਾਜ ਭਵਨ ਵਿਖੇ ਮਨਾਇਆ ਗਿਆ ਮਿਜ਼ੋਰਮ ਅਤੇ ਅਰੁਣਾਚਲ ਪ੍ਰਦੇਸ਼ ਸਥਾਪਨਾ ਦਿਵਸ

0
51
+1

👉ਦੋਵਾਂ ਰਾਜਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਰਿਹਾ ਮੁੱਖ ਵਿਸ਼ਾ
Chandigarh News:ਅੱਜ ਪੰਜਾਬ ਰਾਜ ਭਵਨ ਵਿਖੇ ਮਿਜ਼ੋਰਮ ਅਤੇ ਅਰੁਣਾਚਲ ਪ੍ਰਦੇਸ਼ ਸਥਾਪਨਾ ਦਿਵਸ ਮਨਾਇਆ ਗਿਆ। ਇਨ੍ਹਾਂ ਜਸ਼ਨਾਂ ਨੇ ਭਾਰਤ ਦੀ ਵਿਭਿੰਨ ਸੱਭਿਆਚਾਰਕ ਵਿਰਾਸਤ ਨੂੰ ਇੱਕ ਸਾਂਝੇ ਪਲੇਟਫਾਰਮ ’ਤੇ ਲਿਆਉਣ ਅਤੇ ‘ਏਕ ਭਾਰਤ, ਸ਼ਰੇਸ਼ਠ ਭਾਰਤ’ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕੀਤਾ। ਸਮਾਗਮ ਦੌਰਾਨ ਮਿਜ਼ੋਰਮ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਜੀਵੰਤ ਰਹ-ਰੀਤਾਂ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ  

ਆਪਣੇ ਸੰਬੋਧਨ ਵਿੱਚ, ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਦੋਵਾਂ ਰਾਜਾਂ ਦੀਆਂ ਸੱਭਿਆਚਾਰਕ, ਭੂਗੋਲਿਕ ਅਤੇ ਇਤਿਹਾਸਕ ਵਿਸ਼ੇਸ਼ਤਾਵਾਂ ’ਤੇ ਚਾਨਣਾ ਪਾਇਆ ਅਤੇ ਕਿਹਾ ਕਿ ਅਜਿਹੇ ਸਮਾਗਮ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਹਨ। ਅਰੁਣਾਚਲ ਪ੍ਰਦੇਸ਼ ਨੂੰ ‘‘ਚੜ੍ਹਦੇ ਸੂਰਜ ਦੀ ਧਰਤੀ ’’ ਦੱਸਦੇ ਹੋਏ, ਉਨ੍ਹਾਂ ਕਿਹਾ ਕਿ ਇਹ ਭਾਰਤ ਦਾ ਪਹਿਲਾ ਰਾਜ ਹੈ, ਜਿੱਥੇ ਸੂਰਜ ਦੀਆਂ ਕਿਰਨਾਂ ਪਹਿਲਾਂ ਪਹੁੰਚਦੀਆਂ ਹਨ। ਰਾਜਪਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘‘ਏਕ ਭਾਰਤ, ਸ੍ਰੇਸ਼ਠ ਭਾਰਤ’’ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਇਸਨੂੰ ਇੱਕ ਵਿਲੱਖਣ ਵਿਚਾਰ ਦੱਸਿਆ। ਮਿਜ਼ੋਰਮ ਬਾਰੇ ਬੋਲਦੇ ਹੋਏ, ਰਾਜਪਾਲ ਨੇ ਇਸਦੀਆਂ ਵਿਲੱਖਣ ਪਰੰਪਰਾਵਾਂ ਅਤੇ ਮਜ਼ਬੂਤ ਭਾਈਚਾਰਕ ਸਾਂਝ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਦੱਖਣੀ ਪੱਛਮੀ ਕਮਾਂਡ ਨਿਵੇਸ਼ ਸਮਾਰੋਹ ਕੋਟਾ ਮਿਲਟਰੀ ਸਟੇਸ਼ਨ ‘ਤੇ ਫੌਜੀ ਪਰੰਪਰਾਵਾਂ ਨਾਲ ਆਯੋਜਿਤ ਕੀਤਾ ਗਿਆ

ਪ੍ਰੋਗਰਾਮ ਦੌਰਾਨ, ਦੋਵਾਂ ਰਾਜਾਂ ਨਾਲ ਸਬੰਧਤ ਦਸਤਾਵੇਜ਼ੀ ਫਿਲਮਾਂ ਦਿਖਾਈਆਂ ਗਈਆਂ, ਜਿਸ ਨਾਲ ਲੋਕਾਂ ਨੂੰ ਇਨ੍ਹਾਂ ਰਾਜਾਂ ਦੇ ਸੱਭਿਆਚਾਰਕ ਅਤੇ ਇਤਿਹਾਸਕ ਇਤਿਹਾਸ ਤੋਂ ਜਾਣੂ ਹੋਣ ਦਾ ਮੌਕਾ ਮਿਲਿਆ। ਇਸ ਮੌਕੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਮਿਜ਼ੋਰਮ ਅਤੇ ਅਰੁਣਾਚਲ ਪ੍ਰਦੇਸ਼ ਦੇ ਰਵਾਇਤੀ ਲੋਕ ਨਾਚ ਅਤੇ ਸੰਗੀਤ ਸ਼ਾਮਲ ਸਨ, ਜਿਸ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰੀ ਰੱਖਿਆ।ਪ੍ਰੋਗਰਾਮ ਵਿੱਚ ਚੰਡੀਗੜ੍ਹ ਦੇ ਮੇਅਰ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ, ਮੁੱਖ ਸਕੱਤਰ ਰਾਜੀਵ ਵਰਮਾ, ਰਾਜਪਾਲ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡੀਜੀਪੀ ਚੰਡੀਗੜ੍ਹ ਸੁਰੇਂਦਰ ਸਿੰਘ ਯਾਦਵ, ਸਿੱਖਿਆ ਸਕੱਤਰ ਸ਼੍ਰੀਮਤੀ ਪ੍ਰੇਰਨਾ ਪੁਰੀ, ਸਿਹਤ ਸਕੱਤਰ ਅਜੈ ਚਗਤੀ, ਪ੍ਰਸ਼ਾਸਕ ਦੇ ਵਿਸ਼ੇਸ਼ ਸਕੱਤਰ ਅਭਿਜੀਤ ਵਿਜੇ ਚੌਧਰੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here